05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੰਥਕ ਸੰਸਥਾਵਾਂ ਨੂੰ ਨਜ਼ਰਅੰਦਾਜ਼ ਕਰਕੇ ਸਰਕਾਰ ਨੇ ਸਿਰਫ਼ ਸਿਆਸੀ ਲਾਹਾ ਲੈਣ ਦੀ ਕੀਤੀ ਕੋਸ਼ਿਸ਼-ਭਾਈ ਚਾਵਲਾ <br/>

Ad Position 21
No active advertisement
ਅਜੀਤ ਡੈਸਕ 11-05-2026
ਸ੍ਰੀ ਅਨੰਦਪੁਰ ਸਾਹਿਬ, 10 ਮਈ (ਜੇ ਐਸ ਨਿੱਕੂਵਾਲ)-ਮੈਂਬਰ ਸ਼ੋ੍ਰਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਬੇਅਦਬੀ ਮਾਮਲਿਆਂ ਸਬੰਧੀ ਬਣਾਏ ਗਏ ਨਵੇਂ ਕਾਨੂੰਨ ਨੂੰ ਲੈ ਕੇ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਕਾਨੂੰਨ ਤਿਆਰ ਕਰਨ ਸਮੇਂ ਸਿੱਖ ਸੰਸਥਾਵਾਂ ਨੂੰ ਭਰੋਸੇ ਵਿਚ ਨਹੀਂ ਲਿਆ ਗਿਆ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਰਕਾਰ ਨੂੰ ਕਿਹਾ ਗਿਆ ਸੀ ਕਿ ਕਾਨੂੰਨ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਪੰਥਕ ਸੰਸਥਾਵਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਨਾਲ ਜੁੜੇ ਪਹਿਲੂ ਸਹੀ ਢੰਗ ਨਾਲ ਸ਼ਾਮਲ ਹੋ ਸਕਣ | ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਮਾਮਲੇ ਵਿਚ ਪੰਥਕ ਰਾਇ ਨੂੰ ਅਣਡਿੱਠਾ ਕੀਤਾ ਹੈ | ਉਨ੍ਹਾਂ ਸਰਕਾਰ ਦੀ ਨੀਅਤ 'ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਇਹ ਕਾਨੂੰਨ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਸਿਆਸੀ ਲਾਹਾ ਲੈਣ ਲਈ ਲਿਆਂਦਾ ਗਿਆ ਦਿਖਾਈ ਦਿੰਦਾ ਹੈ | ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਵਾਲਾ ਨਹੀਂ ਬਲਕਿ ਤੋੜਨ ਵਾਲਾ ਹੈ | ਭਾਈ ਚਾਵਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੇ ਹੱਕ ਵਿਚ ਰਹੀ ਹੈ ਪਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਿੱਖ ਸੰਸਥਾਵਾਂ ਦੇ ਇਤਰਾਜ਼ਾਂ ਤੇ ਸੁਝਾਵਾਂ ਨੂੰ ਧਿਆਨ ਵਿਚ ਰੱਖਦਿਆਂ ਕਾਨੂੰਨ 'ਚ ਲੋੜੀਂਦੇ ਸੋਧ ਕਰੇ | ਇਸ ਮੌਕੇ ਮੈਨੇਜਰ ਮਲਕੀਤ ਸਿੰਘ, ਹਰਦੇਵ ਸਿੰਘ ਦੇਬੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਭਾਸ਼ ਸ਼ਰਮਾ ਵਲੋਂ ਸ਼ੁਰੂ ਕੀਤੀ ਗਈ ਨੰਗਲ 'ਚ 'ਪੋਲ ਖ਼ੋਲ ਯਾਤਰਾ' ਹੋਈ ਸਮਾਪਤ <br/> ਅਗਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੁੱਚਾ ਸਿੰਘ ਲੰਗਾਹ ਵਲੋਂ ਨੰਬਰਦਾਰ ਕਲੋਤਾ ਨਾਲ ਮੁਲਾਕਾਤ <br/>
Ad Position 24