05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸੁਭਾਸ਼ ਸ਼ਰਮਾ ਵਲੋਂ ਸ਼ੁਰੂ ਕੀਤੀ ਗਈ ਨੰਗਲ 'ਚ 'ਪੋਲ ਖ਼ੋਲ ਯਾਤਰਾ' ਹੋਈ ਸਮਾਪਤ <br/>

Ad Position 21
No active advertisement
ਅਜੀਤ ਡੈਸਕ 11-05-2026
ਨੰਗਲ, 10 ਮਈ (ਪ੍ਰੀਤਮ ਸਿੰਘ ਬਰਾਰੀ)- ਨਗਰ ਕੌਂਸਲ ਨੰਗਲ ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਵਲੋਂ ਸੂਬੇ ਦੇ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਸੂਬਾ ਸਰਕਾਰ ਦੀਆਂ ਕਥਿਤ ਨਾਕਾਮੀਆਂ ਤੇ ਭਿ੍ਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਗਈ 'ਪੋਲ ਖ਼ੋਲ ਪਦ ਯਾਤਰਾ' ਬੀਤੀ ਜਵਾਹਰ ਮਾਰਕੀਟ ਵਿਖੇ ਸਮਾਪਤ ਹੋਈ | ਡਾਕਟਰ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਪੂਰੀ ਤਰ੍ਹਾਂ ਘਬਰਾਈ ਹੋਈ ਹੈ ਅਤੇ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਭਾਜਪਾ ਵਿਰੁੱਧ ਗੁੰਮਰਾਹਕੁੰਨ ਬਿਆਨਬਾਜ਼ੀ ਕਰ ਰਹੀ ਹੈ | ਮੁੱਖ ਮੰਤਰੀ ਵਲੋਂ ਪੰਜਾਬ ਵਿਚ ਧਮਾਕਿਆਂ ਸਬੰਧੀ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੇ ਗੈਰ-ਜ਼ਿੰਮੇਵਾਰਾਨਾ ਐਲਾਨਿਆ | ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਸਰਕਾਰ ਸਵੇਰੇ ਉੱਠਦੇ ਹੀ ਭਾਜਪਾ ਦਾ ਨਾਮ ਜਪਣਾ ਸ਼ੁਰੂ ਕਰ ਦਿੰਦੀ ਹੈ, ਡਾਕਟਰ ਸ਼ਰਮਾ ਨੇ ਕਿਹਾ ਕਿ ਸੂਬੇ ਦੇ ਮੰਤਰੀਆਂ 'ਤੇ ਹੋ ਰਹੀਆਂ ਈ.ਡੀ. ਦੀਆਂ ਕਾਰਵਾਈਆਂ ਸਰਕਾਰ ਦੇ ਭਿ੍ਸ਼ਟ ਚਿਹਰੇ ਨੂੰ ਨੰਗਾ ਕਰਦੀਆਂ ਹਨ | ਨੰਗਲ ਇਲਾਕੇ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਦੇ ਮੁੱਦੇ ਉੱਤੇ ਭਾਜਪਾ ਆਗੂ ਨੇ ਕਿਹਾ ਕਿ ਰੋਜ਼ਾਨਾ ਹਜ਼ਾਰਾਂ ਟਰੱਕ ਮਿੱਟੀ ਪੁੱਟ ਕੇ ਲਿਜਾ ਰਹੇ ਹਨ ਤੇ ਗੁੰਡਾ ਪਰਚੀ ਰਾਹੀਂ ਕਰੋੜਾਂ ਰੁਪਏ ਦੀ ਲੁੱਟ ਹੋ ਰਹੀ ਹੈ | ਉਨ੍ਹਾਂ ਸਵਾਲ ਕੀਤਾ ਕਿ ਇਹ ਪੈਸਾ ਸਰਕਾਰੀ ਖ਼ਜ਼ਾਨੇ ਜਾਂ ਨੰਗਲ ਦੇ ਵਿਕਾਸ ਦੀ ਬਜਾਏ ਕਿਹੜੇ 'ਚਾਚਿਆਂ-ਭਤੀਜਿਆਂ' ਦੀਆਂ ਜੇਬਾਂ 'ਚ ਜਾ ਰਿਹਾ ਹੈ? ਉਨ੍ਹਾਂ ਕਲਸੇੜੇ ਵਰਗੇ ਪਿੰਡਾਂ 'ਚ ਪਾਣੀ ਦੀ ਕਿੱਲਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਰੋੜਾਂ ਦੀਆਂ ਮਸ਼ਹੂਰੀਆਂ ਕਰਨ ਵਾਲੀ ਸਰਕਾਰ ਕੁੱਝ ਹਜ਼ਾਰ ਰੁਪਏ ਦਾ ਬਿਜਲੀ ਬਿੱਲ ਨਾ ਭਰਨ ਕਰਕੇ ਲੋਕਾਂ ਨੂੰ ਪਾਣੀ ਤੋਂ ਵਾਂਝਾ ਰੱਖ ਰਹੀ ਹੈ | ਐਨ.ਐਫ.ਐਲ. ਦੇ ਵਿਸਤਾਰ ਤੇ ਬੀ.ਬੀ.ਐਮ.ਬੀ. ਵਿਚ ਪੰਜਾਬ ਕੋਟੇ ਦੀਆਂ ਖ਼ਾਲੀ ਪਈਆਂ ਅਸਾਮੀਆਂ ਭਰਨ ਦਾ ਭਰੋਸਾ ਵੀ ਦਿੱਤਾ | ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਹਾਰ ਦੇ ਡਰੋਂ ਸ਼ਹਿਰ ਦੇ ਵਾਰਡਾਂ ਦੀ ਰਿਜ਼ਰਵੇਸ਼ਨ ਵਿਚ ਹੇਰਾ-ਫੇਰੀ ਕਰ ਰਹੀ ਹੈ | ਸ਼ਰਮਾ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ 'ਚ ਭਾਜਪਾ ਸ਼ਾਨਦਾਰ ਜਿੱਤ ਹਾਸਲ ਕਰਕੇ ਨਵਾਂ ਸਿਆਸੀ ਇਤਿਹਾਸ ਰਚੇਗੀ |

Ad Position 22
No active advertisement
ਪਿਛਲੀ ਖ਼ਬਰ ਝਿੰਜੜੀ ਦੇ ਸਮਤਾ ਯੋਗ ਆਸ਼ਰਮ ਵਿਖੇ ਕਰਵਾਇਆ 26ਵਾਂ ਸੰਤ ਸੰਮੇਲਨ <br/> ਅਗਲੀ ਖ਼ਬਰ ਪੰਥਕ ਸੰਸਥਾਵਾਂ ਨੂੰ ਨਜ਼ਰਅੰਦਾਜ਼ ਕਰਕੇ ਸਰਕਾਰ ਨੇ ਸਿਰਫ਼ ਸਿਆਸੀ ਲਾਹਾ ਲੈਣ ਦੀ ਕੀਤੀ ਕੋਸ਼ਿਸ਼-ਭਾਈ ਚਾਵਲਾ <br/>
Ad Position 24