05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਗੱਗੋਂ ਵਿਖੇ ਵੁਮੈਨ ਸੋਸ਼ਲ ਵੈੱਲਫੇਅਰ ਸੁਸਾਇਟੀ ਤੇ ਪੰਜਾਬ ਕਲਾ ਮੰਚ ਸ੍ਰੀ ਚਮਕੌਰ ਸਾਹਿਬ ਦੀ ਸਾਂਝੀ ਮੀਟਿੰਗ

Ad Position 21
No active advertisement
ਅਜੀਤ ਡੈਸਕ 11-05-2026
ਸ੍ਰੀ ਚਮਕੌਰ ਸਾਹਿਬ, 10 ਮਈ (ਜਗਮੋਹਣ ਸਿੰਘ ਨਾਰੰਗ)-ਵੂਮੈਨ ਸੋਸ਼ਲ ਵੈੱਲਫੇਅਰ ਸੁਸਾਇਟੀ (ਪੰਜਾਬ) ਦੀ ਅਹਿਮ ਮੀਟਿੰਗ ਕਮਿਊਨਿਟੀ ਸੈਂਟਰ ਗੱਗੋ ਵਿਖੇ ਗ੍ਰਾਮ ਪੰਚਾਇਤ ਤੇ ਪੰਜਾਬ ਕਲਾ ਮੰਚ (ਸਟੇਟ ਐਵਾਰਡ) ਸ੍ਰੀ ਚਮਕੌਰ ਸਾਹਿਬ ਦੇ ਉਪਰਾਲੇ ਸਦਕਾ ਸੁਸਾਇਟੀ ਦੇ ਕੌਮੀ ਪ੍ਰਧਾਨ ਪ੍ਰੀਤੀ ਢਿੱਲੋਂ ਦੀ ਅਗਵਾਈ ਹੇਠ ਹੋਈ ਜਿਸ ਵਿਚ ਉਨ੍ਹਾਂ ਨੇ ਸਮਾਜ ਵਿਚ ਮਹਿਲਾਵਾਂ ਨਾਲ ਹੋ ਰਹੀਆਂ ਸਮਾਜਿਕ ਕੁਰੀਤੀਆਂ ਬਾਰੇ ਜਾਗਰੂਕ ਕੀਤਾ ਤੇ ਉਨ੍ਹਾਂ ਦੇ ਖ਼ਾਤਮੇ ਲਈ ਸਭ ਨੂੰ ਇੱਕਜੁੱਟ ਹੋਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੁਸਾਇਟੀ ਦੇ ਚੇਅਰਪਰਸਨ ਚਰਨਜੀਤ ਕੌਰ ਮੋਹਾਲੀ ਨੇ ਸੁਸਾਇਟੀ ਦੇ ਕੰਮਾਂ ਬਾਰੇ ਤੇ ਪੰਜਾਬ ਕਲਾ ਮੰਚ ਦੇ ਪ੍ਰਧਾਨ ਕੁਲਜਿੰਦਰਜੀਤ ਸਿੰਘ ਬੰਬਰ ਨੇ ਮੰਚ ਦੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਤੇ ਇਸ ਸੁਸਾਇਟੀ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਸੁਸਾਇਟੀ ਦੇ ਕੌਮੀ ਪ੍ਰਧਾਨ ਵਲੋਂ ਦੋ ਨਿਯੁਕਤੀਆਂ ਵੀ ਕੀਤੀਆਂ ਗਈਆਂ, ਜਿਸ ਵਿਚ ਗੁਰਪ੍ਰੀਤ ਸਿੰਘ ਗੱਗੋ ਨੂੰ ਵਾਈਸ ਪ੍ਰਧਾਨ ਪੰਜਾਬ ਤੇ ਕੁਲਜਿੰਦਰਜੀਤ ਸਿੰਘ ਬੰਬਰ ਨੂੰ ਜ਼ਿਲ੍ਹਾ ਚੇਅਰਮੈਨ ਰੂਪਨਗਰ ਨਿਯੁਕਤ ਕੀਤਾ ਗਿਆ | ਮੀਟਿੰਗ ਵਿਚ ਸਰਪੰਚ ਹਰਪ੍ਰੀਤ ਕੌਰ, ਪੰਚ ਜਸਪਾਲ ਕੌਰ, ਨਿਰਮਲ ਕੌਰ ਆਂਗਣਵਾੜੀ ਵਰਕਰ, ਸਰਬਜੀਤ ਕੌਰ ਤੇ ਸੁਸਾਇਟੀ ਦੀ ਟੀਮ ਵਲੋਂ ਰੀਨਾ ਢਿੱਲੋਂ, ਜਸਵਿੰਦਰ ਕੌਰ, ਕਮਲਜੀਤ ਕੌਰ, ਵਾਸੀਫ ਰਸਾ, ਵਿਨੋਦ ਕੁਮਾਰ, ਸੁਰਿੰਦਰ ਕੁਮਾਰ, ਮੰਚ ਵਲੋਂ ਮਨਮੋਹਨ ਸਿੰਘ ਕਮਾਲਪੁਰ, ਸੋਮ ਸਿੰਘ ਮੁੰਡੀਆਂ ਸਾਬਕਾ ਸਰਪੰਚ ਮੁੰਡੀਆਂ, ਸਵਰਨ ਸਿੰਘ ਸੈਣੀ, ਬਲਜੀਤ ਸਿੰਘ ਬੱਸੀ ਗੁੱਜਰਾਂ, ਜਗਤਾਰ ਸਿੰਘ ਗੱਗੋ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ 'ਚ 18 ਸਾਲਾ ਲੜਕੀ ਭੇਦਭਰੀ ਹਾਲਾਤ 'ਚ ਲਾਪਤਾ ਅਗਲੀ ਖ਼ਬਰ ਭਾਰਤਮਾਲਾ ਪ੍ਰੋਜੈਕਟ ਤਹਿਤ ਬਣਾਏ ਹਾਈਵੇਅ ਦੇ ਅੰਡਰ ਬਰਿਜਾਂ ਨੂੰ ਅਧੂਰਾ ਛੱਡਣ 'ਤੇ ਇਲਾਕੇ ਦੇ ਕਿਸਾਨਾਂ 'ਚ ਰੋਸ <b...
Ad Position 24