06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

''ਮੇਰਾ ਭਾਰਤ ਯੁਵਾ'' ਦੇ ਸਹਿਯੋਗ ਨਾਲ ਅਜੈਵੀਰ ਸਿੰਘ ਲਾਲਪੁਰਾ ਨੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ <br/>

Ad Position 21
No active advertisement
ਅਜੀਤ ਡੈਸਕ 11-05-2026
ਨੂਰਪੁਰ ਬੇਦੀ, 10 ਮਈ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਸਰਥਲੀ ਦੀ ਧਰਤੀ 'ਤੋਂ ਅੱਜ ਨੌਜਵਾਨ ਸ਼ਕਤੀ ਨੂੰ ਨਵੀਂ ਉਡਾਣ ਦੇਣ ਵਾਲੀ ਇੱਕ ਪ੍ਰੇਰਣਾਦਾਇਕ ਪਹਿਲ ਦੀ ਸ਼ੁਰੂਆਤ ਕੀਤੀ ਗਈ | ''ਮੇਰਾ ਭਾਰਤ ਯੁਵਾ'' ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਪਿੰਡ ਦੇ ਨੌਜਵਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਭਾਜਪਾ ਜ਼ਿਲ੍ਹਾ ਰੂਪਨਗਰ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦਾ ਹੌਸਲਾ ਵਧਾਇਆ | ਸਮਾਗਮ ਦਾ ਮੁੱਖ ਉਦੇਸ਼ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਸਕਾਰਾਤਮਿਕ ਤੇ ਅਨੁਸ਼ਾਸਿਤ ਜੀਵਨ ਵੱਲ ਪ੍ਰੇਰਿਤ ਕਰਨਾ ਸੀ | ਇਸ ਦੌਰਾਨ ਖਿਡਾਰੀਆਂ ਨੂੰ ਕਿ੍ਕਟ, ਫੁੱਟਬਾਲ, ਵਾਲੀਬਾਲ ਸਮੇਤ ਵੱਖ-ਵੱਖ ਖੇਡਾਂ ਨਾਲ ਸੰਬੰਧਿਤ ਜ਼ਰੂਰੀ ਖੇਡ ਸਮਗਰੀ ਅਤੇ ਖੇਡ ਕਿੱਟਾਂ ਭੇਟ ਕੀਤੀਆਂ ਗਈਆਂ ਤਾਂ ਜੋ ਉਹ ਹੋਰ ਵਧੀਆ ਢੰਗ ਨਾਲ ਅਭਿਆਸ ਕਰ ਸਕਣ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਅੱਗੇ ਵੱਧ ਸਕਣ | ਆਪਣੇ ਸੰਬੋਧਨ ਦੌਰਾਨ ਭਾਜਪਾ ਜ਼ਿਲ੍ਹਾ ਰੂਪਨਗਰ ਪ੍ਰਧਾਨ ਲਾਲਪੁਰਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਅਤੇ ਗ਼ਲਤ ਗਤੀਵਿਧੀਆਂ ਤੋਂ ਦੂਰ ਰੱਖਣ ਲਈ ਖੇਡਾਂ ਸਭ ਤੋਂ ਮਜ਼ਬੂਤ ਮਾਧਿਅਮ ਹਨ | ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਜਿੱਤ ਅਤੇ ਹਾਰ ਤੱਕ ਸਿਮਤ ਨਹੀਂ ਹੁੰਦੀਆਂ, ਸਗੋਂ ਇਹ ਨੌਜਵਾਨਾਂ ਨੂੰ ਅਨੁਸ਼ਾਸਨ, ਧੀਰਜ, ਸੰਘਰਸ਼, ਲੀਡਰਸ਼ਿਪ ਅਤੇ ਟੀਮ ਭਾਵਨਾ ਵਰਗੀਆਂ ਮਹੱਤਵਪੂਰਨ ਸਿੱਖਿਆਵਾਂ ਵੀ ਦਿੰਦੀਆਂ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਹੈ ਕਿ ਹਰ ਪਿੰਡ ਦਾ ਨੌਜਵਾਨ ਖੇਡ ਮੈਦਾਨ ਵਿਚ ਆਪਣੀ ਵੱਖਰੀ ਪਹਿਚਾਣ ਬਣਾਵੇ | ਪੰਜਾਬ ਦੇ ਪਿੰਡਾਂ ਵਿਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ, ਲੋੜ ਸਿਰਫ਼ ਸਹੀ ਮੰਚ ਅਤੇ ਮੌਕਿਆਂ ਦੀ ਹੈ | ਜੇਕਰ ਨੌਜਵਾਨਾਂ ਨੂੰ ਉਚਿੱਤ ਸਹੂਲਤਾਂ ਅਤੇ ਸਹੀ ਮਾਰਗ ਦਰਸ਼ਨ ਮਿਲੇ ਤਾਂ ਪਿੰਡਾਂ ਵਿਚੋਂ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਨਿਕਲ ਸਕਦੇ ਹਨ | ਉਨ੍ਹਾਂ ਨੌਜਵਾਨਾਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਕਾਰਾਤਮਿਕ ਸੋਚ ਨਾਲ ਅੱਗੇ ਵਧਣ ਦਾ ਸੰਦੇਸ਼ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਅਬਿਆਣਾ ਵਿਖੇ ਸਿੱਧ ਬਾਬਾ ਬਾਲਕ ਨਾਥ ਮੰਦਰ 'ਚ ਮੂਰਤੀ ਸਥਾਪਨਾ ਮੌਕੇ ਲਾਲਪੁਰਾ ਨੇ ਭਰੀ ਹਾਜ਼ਰੀ <br/> ਅਗਲੀ ਖ਼ਬਰ ਆਰਬੀਯੂ ਦੇ ਅਲਫ਼ਾ ਸਕੂਲ ਨੇ ਕਰਵਾਇਆ ਏ.ਆਈ.-ਸੰਚਾਲਿਤ ਕਰੀਅਰਾਂ 'ਤੇ ਐਚ.ਆਰ. ਕਨਕਲੇਵ 2026
Ad Position 24