06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਬਰੁੱਕਫੀਲਡ ਇੰਟਰਨੈਸ਼ਨਲ ਸਕੂਲ 'ਚ ਮਾਂ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 11-05-2026
ਕੁਰਾਲੀ, 10 ਮਈ (ਬਿੱਲਾ ਅਕਾਲਗੜ੍ਹੀਆ)- ਸਥਾਨਕ ਸਿਸਵਾਂ ਮਾਰਗ 'ਤੇ ਸਥਿਤ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਲੋਂ ਮਾਂ ਦਿਵਸ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਦੇ ਅਨਮੋਲ ਪਿਆਰ ਤੇ ਕੁਰਬਾਨੀਆਂ ਦੀ ਕਦਰ ਕਰਦਿਆਂ ਭਾਵਨਾਤਮਕ ਪੇਸ਼ਕਾਰੀਆਂ ਦਿੱਤੀਆਂ | ਇਸ ਦੌਰਾਨ ਅਸੈਂਬਲੀ ਵਿਚ ਵਿਦਿਆਰਥੀਆਂ ਨੇ ਕਵਿਤਾਵਾਂ, ਗੀਤ, ਡਾਂਸ ਤੇ ਭਾਸ਼ਣ ਦੇ ਜ਼ਰੀਏ ਆਪਣੀਆਂ ਮਾਵਾਂ ਪ੍ਰਤੀ ਪਿਆਰ ਤੇ ਧੰਨਵਾਦ ਪ੍ਰਗਟ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਹੱਥਾਂ ਨਾਲ ਬਣਾਏ ਕਾਰਡ ਤੇ ਖ਼ਾਸ ਸੰਦੇਸ਼ਾਂ ਨਾਲ ਮਾਵਾਂ ਦੇ ਦਿਲਾਂ ਨੂੰ ਛੂਹ ਲਿਆ | ਇਸ ਦੌਰਾਨ ਖ਼ਾਸ ਵੀਡੀਓ ਮੋਂਟੇਜ 'ਚ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਨੂੰ ਧੰਨਵਾਦ ਭਰੇ ਸੰਦੇਸ਼ ਦਿੱਤੇ ਜਿਸ ਨੇ ਸਾਰਿਆਂ ਦੀਆਂ ਅੱਖਾਂ ਨਮ ਕਰ ਦਿੱਤੀਆਂ | ਸਕੂਲ ਪ੍ਰੈਜ਼ੀਡੈਂਟ ਮਾਨਵ ਸਿੰਗਲਾ ਨੇ ਕਿਹਾ ਕਿ ਮਾਤਾ ਹਰ ਬੱਚੇ ਦੀ ਜ਼ਿੰਦਗੀ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਬਰੁੱਕਫੀਲਡ ਸਕੂਲ ਵਿਚ ਉਹ ਨਾ ਸਿਰਫ਼ ਵਿਦਿਆਰਥੀਆਂ ਨੂੰ ਸਿੱਖਿਆ ਦਿੰਦੇ ਹਨ, ਸਗੋਂ ਉਨ੍ਹਾਂ ਵਿਚ ਸਦਗੁਣਾਂ ਦੀ ਭਾਵਨਾ ਵੀ ਭਰਦੇ ਹਨ | ਉਨ੍ਹਾਂ ਕਿਹਾ ਕਿ ਅੱਜ ਦਾ ਇਹ ਪ੍ਰੋਗਰਾਮ ਮਾਵਾਂ ਦੀਆਂ ਅਨਮੋਲ ਕੁਰਬਾਨੀਆਂ ਦਾ ਇਕ ਛੋਟਾ ਜਿਹਾ ਸਨਮਾਨ ਹੈ | ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਖੇਡਾਂ, ਡਰਾਇੰਗ ਮੁਕਾਬਲੇ ਤੇ ਕਰਾਫ਼ਟ ਵਰਕਸ਼ਾਪਾਂ 'ਚ ਹਿੱਸਾ ਲਿਆ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ 'ਤੇ ਤਲਵਾਰਾਂ ਤੇ ਡੰਡਿਆਂ ਨਾਲ ਹਮਲਾ ਕਰਨ ਦੇ ਦੋਸ਼ ਹੇਠ 10 ਲੋਕਾਂ ਵਿਰੁੱਧ ਮਾਮਲਾ ਦਰਜ <br/> ਅਗਲੀ ਖ਼ਬਰ ਵਿਆਹ ਸਮਾਗਮਾਂ 'ਚ ਵਰਤੇ ਜਾਣ ਵਾਲੇ ਸਜਾਵਟ ਦੇ ਸਾਮਾਨ ਵਾਲੇ ਗੁਦਾਮ 'ਚ ਲੱਗੀ ਭਿਆਨਕ ਅੱਗ
Ad Position 24