06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਮਾਂ ਦਿਵਸ ਧੂਮਧਾਮ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 11-05-2026
ਨੂਰਪੁਰ ਬੇਦੀ, 10 ਮਈ (ਵਿੰਦਰਪਾਲ ਝਾਂਡੀਆਂ)- ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸੀ.ਬੀ.ਐਸ.ਈ. ਸਕੂਲ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਪਬਲਿਕ ਸਕੂਲ ਟਿੱਬਾ ਨੰਗਲ ਵਿਖੇ ਮਾਂ ਦਿਵਸ ਕਾਫ਼ੀ ਉਤਸ਼ਾਹ ਤੇ ਖ਼ੁਸ਼ੀ ਨਾਲ ਮਨਾਇਆ ਗਿਆ | ਵਿਦਿਆਰਥੀਆਂ ਵੱਲੋਂ ਮਾਤਾ ਦੇ ਸਤਿਕਾਰ ਵਿਚ ਸੁੰਦਰ ਪਲੇਅ ਤੇ ਰੰਗਾਰੰਗ ਪ੍ਰਸਤੁਤੀਆਂ ਪੇਸ਼ ਕੀਤੀਆਂ ਗਈਆਂ ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਮੈਡਮ ਸੁਖਵਿੰਦਰ ਕੌਰ ਵੱਲੋਂ ਮਾਂ ਦੀ ਮਹਾਨਤਾ ਬਾਰੇ ਪ੍ਰੇਰਨਾਦਇਕ ਜਾਣਕਾਰੀ ਦਿੱਤੀ ਗਈ | ਮੈਡਮ ਮਨੀਸ਼ਾ ਸੋਨੀ ਨੇ ਮਾਂ ਦੇ ਸਤਿਕਾਰ ਵਿਚ ਇੱਕ ਸੁੰਦਰ ਗੀਤ ਪੇਸ਼ ਕਰ ਕੇ ਬੱਚਿਆਂ ਨੂੰ ਪ੍ਰੇਰਿਤ ਕੀਤਾ | ਉਨ੍ਹਾਂ ਦੀ ਪੇਸ਼ਕਾਰੀ ਨੇ ਸਮਾਗਮ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ |
ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਮਨਜੀਤ ਕੌਰ ਵੱਲੋਂ ਬੱਚਿਆਂ ਤੇ ਅਧਿਆਪਕਾਂ ਦੀ ਪ੍ਰਸ਼ੰਸਾ ਕਰਦੇ ਹੋਏ ਪ੍ਰੇਰਣਾਦਾਇਕ ਸ਼ਬਦ ਕਹੇ ਗਏ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਦਾ ਸਤਿਕਾਰ ਕਰਨ ਤੇ ਹਮੇਸ਼ਾ ਉਨ੍ਹਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਸਭ ਦਾ ਧੰਨਵਾਦ ਕੀਤਾ | ਇਹ ਸਮਾਗਮ ਖ਼ੁਸ਼ੀ ਅਤੇ ਭਾਵੁਕ ਮਾਹੌਲ ਵਿਚ ਸਮਾਪਤ ਹੋਇਆ |

Ad Position 22
No active advertisement
ਪਿਛਲੀ ਖ਼ਬਰ ਡਰੀਮਲੈਂਡ ਪਬਲਿਕ ਸਕੂਲ ਵਿਖੇ ਮਾਂ ਦਿਵਸ ਮਨਾਇਆ <br/> ਅਗਲੀ ਖ਼ਬਰ ਪੋਸ਼ਣ ਜਾਗਰੂਕਤਾ ਕੈਂਪ ਲਗਾਇਆ <br/>
Ad Position 24