08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਗਰ ਕੌਂਸਲ ਚੋਣਾਂ ਦੇ ਐਲਾਨ ਨਾਲ ਰੂਪਨਗਰ ਦੀ ਸਿਆਸਤ ਗਰਮਾਈ <br/>

Ad Position 21
No active advertisement
ਨਗਰ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਰਾਜੂ ਸਤਿਆਲ ਵੱਲੋਂ ਜਾਰੀ ਕੀਤਾ ਗਿਆ ਪੋਸਟਰ | <br/> 12-05-2026
ਰੂਪਨਗਰ, 11 ਮਈ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਐਲਾਨ ਅਤੇ ਨੋਟੀਫ਼ਿਕੇਸ਼ਨ ਜਾਰੀ ਹੋਣ ਨਾਲ ਹੀ ਰੂਪਨਗਰ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਆਪਣੇ-ਆਪਣੇ ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ | ਚੋਣਾਂ ਦੇ ਨੋਟੀਫ਼ਿਕੇਸ਼ਨ ਅਨੁਸਾਰ 13 ਮਈ ਤੋਂ 16 ਮਈ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ | 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਸਕਰੂਟਨੀ ਹੋਵੇਗੀ, ਜਦਕਿ 19 ਮਈ ਨੂੰ ਉਮੀਦਵਾਰ ਆਪਣੇ ਕਾਗ਼ਜ਼ ਵਾਪਸ ਲੈ ਸਕਣਗੇ | 26 ਮਈ ਨੂੰ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਚੋਣ ਨਤੀਜੇ ਐਲਾਨੇ ਜਾਣਗੇ | ਰੂਪਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪਹਿਲ ਕਰਦਿਆਂ ਆਪਣੇ ਵਰਕਰਾਂ ਨਾਲ ਮੀਟਿੰਗਾਂ ਆਰੰਭ ਕਰ ਦਿੱਤੀਆਂ ਹਨ | ਪਾਰਟੀ ਵੱਲੋਂ ਵੱਖ-ਵੱਖ ਵਾਰਡਾਂ ਵਿਚ ਆਪਣੇ ਉਮੀਦਵਾਰਾਂ ਨੂੰ ਮਜ਼ਬੂਤੀ ਨਾਲ ਚੋਣ ਮੈਦਾਨ ਵਿਚ ਉਤਾਰਨ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ | ਇਸੇ ਤਰ•ਾਂ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵੀ ਆਪਣੀਆਂ ਚੋਣ ਸਰਗਰਮੀਆਂ ਵਿਚ ਜੁੱਟ ਗਈਆਂ ਹਨ | ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਭ ਤੋਂ ਵੱਧ ਸਰਗਰਮ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦਿਖਾਈ ਦੇ ਰਹੇ ਹਨ, ਜਿਨ•ਾਂ ਨੇ ਅੱਜ ਹੀ ਆਪਣੇ ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ | ਵਾਰਡਬੰਦੀ ਦੀ ਨਵੀਂ ਲਿਸਟ ਮੁਤਾਬਿਕ ਸੱਤਾਧਾਰੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਦਾ ਪਹਿਲਾਂ ਵਾਰਡ ਨੰਬਰ 21 ਐਸ.ਸੀ. ਮਹਿਲਾ ਲਈ ਰਿਜ਼ਰਵ ਹੋ ਗਿਆ ਸੀ ਪਰ ਹੁਣ ਸੋਧੀ ਹੋਈ ਲਿਸਟ ਅਨੁਸਾਰ ਇਹ ਵਾਰਡ ਮਹਿਲਾ ਜਨਰਲ ਲਈ ਰੱਖਿਆ ਗਿਆ ਹੈ ਇੱਥੋਂ ਇੰਦਰਪਾਲ ਸਿੰਘ ਰਾਜੂ ਸਤਿਆਲ ਆਪਣੀ ਸੁਪਤਨੀ ਤਰਨਜੀਤ ਕੌਰ ਨੂੰ ਵਾਰਡ ਨੰਬਰ 21 ਤੋਂ ਚੋਣ ਮੈਦਾਨ ਵਿਚ ਉਤਾਰ ਰਹੇ ਹਨ ਜਦਕਿ ਉਹ ਖ਼ੁਦ ਵਾਰਡ ਨੰਬਰ 19 ਤੋਂ ਚੋਣ ਲੜਨਗੇ | ਇਸ ਸਬੰਧੀ ਉਨ•ਾਂ ਵੱਲੋਂ ਆਪਣਾ ਚੋਣ ਪੋਸਟਰ ਵੀ ਜਾਰੀ ਕਰ ਦਿੱਤਾ ਗਿਆ ਹੈ | ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਪਿਛਲੇ ਪੰਜ ਸਾਲ ਨਗਰ ਕੌਂਸਲ 'ਤੇ ਕਾਬਜ਼ ਰਹੇ ਕਾਂਗਰਸ ਪਾਰਟੀ ਦੇ ਕੌਂਸਲਰ ਦੁਬਾਰਾ ਪੂਰੇ ਵਿਸ਼ਵਾਸ ਨਾਲ ਚੋਣ ਮੈਦਾਨ ਵਿਚ ਉਤਰਦੇ ਹਨ ਜਾਂ ਨਹੀਂ | ਹਾਲਾਂਕਿ ਵਾਰਡ ਨੰਬਰ 6 ਤੋਂ ਮੋਹਿਤ ਸ਼ਰਮਾ ਨੇ ਸਾਫ਼ ਐਲਾਨ ਕੀਤਾ ਹੈ ਕਿ ਉਹ ਚੋਣ ਜ਼ਰੂਰ ਲੜਨਗੇ ਤੇ ਆਪਣੇ ਆਪ ਨੂੰ ਮਜ਼ਬੂਤ ਉਮੀਦਵਾਰ ਵਜੋਂ ਪੇਸ਼ ਕਰ ਰਹੇ ਹਨ | ਦੂਜੇ ਪਾਸੇ ਕਈ ਵਾਰਡਾਂ ਵਿਚ ਟਿਕਟਾਂ ਨੂੰ ਲੈ ਕੇ ਅਜੇ ਵੀ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਹੈ | ਕਈਆਂ ਨੂੰ ਟਿਕਟ ਮਿਲਣ ਦੀ ਉਮੀਦ ਹੈ ਜਦਕਿ ਕਈਆਂ ਨੂੰ ਹਾਰ ਦਾ ਡਰ ਵੀ ਸਤਾ ਰਿਹਾ ਹੈ | ਸ਼ਹਿਰ ਵਿਚ ਇਹ ਚਰਚਾ ਵੀ ਹੈ ਕਿ ਪਿਛਲੇ ਲੰਬੇ ਸਮੇਂ ਦੌਰਾਨ ਵਿਕਾਸ ਕਾਰਜਾਂ ਦੀ ਥਾਂ ਕੌਂਸਲਰ ਆਪਸੀ ਖਿੱਚੋਤਾਣ ਵਿਚ ਹੀ ਉਲਝੇ ਰਹੇ | ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਉਨ•ਾਂ ਨੇ ਆਪਣੇ ਹੀ ਕੌਂਸਲ ਪ੍ਰਧਾਨ ਸੰਜੇ ਵਰਮਾ ਨੂੰ ਕੁਰਸੀ ਤੋਂ ਹਟਾ ਦਿੱਤਾ ਸੀ | ਇਸ ਸਿਆਸੀ ਉਥਲ-ਪੁਥਲ ਦੌਰਾਨ ਸ਼ਹਿਰ ਦੇ ਲੋਕ ਵਿਕਾਸ ਕਾਰਜਾਂ ਨੂੰ ਤਰਸਦੇ ਰਹੇ | ਨਾ ਤਾਂ ਵੱਡੇ ਪੱਧਰ 'ਤੇ ਵਿਕਾਸ ਹੋ ਸਕਿਆ ਤੇ ਨਾ ਹੀ ਕੌਂਸਲ ਦਾ ਪ੍ਰਬੰਧ ਸੁਚਾਰੂ ਢੰਗ ਨਾਲ ਚੱਲ ਸਕਿਆ | ਪਿਛਲੇ ਕੁੱਝ ਸਮੇਂ ਦੌਰਾਨ ਨਵੇਂ ਬਣੇ ਪ੍ਰਧਾਨ ਅਸ਼ੋਕ ਵਾਹੀ ਨੇ ਕੁੱਝ ਕੰਮ ਕਰਨ ਦੀ ਕੋਸ਼ਿਸ਼ ਜ਼ਰੂਰ ਕੀਤੀ ਪਰ ਉਨ•ਾਂ ਨੂੰ ਵੱਧ ਸਮਾਂ ਨਹੀਂ ਮਿਲ ਸਕਿਆ | ਹਾਲਾਂਕਿ ਉਨ•ਾਂ ਨੂੰ ਸੱਤਾਧਾਰੀ ਪਾਰਟੀ ਦੀ ਸਰਪ੍ਰਸਤੀ ਵੀ ਪ੍ਰਾਪਤ ਸੀ | ਹੁਣ ਆਉਣ ਵਾਲੀਆਂ ਚੋਣਾਂ 'ਚ ਨਗਰ ਕੌਂਸਲ ਦਾ ਨਵਾਂ ਮੁਹਾਂਦਰਾ ਕਿਵੇਂ ਬਣਦਾ ਹੈ ਇਸ 'ਤੇ ਸਭ ਦੀ ਨਜ਼ਰ ਟਿਕੀ ਹੋਈ ਹੈ | ਹਾਲ ਹੀ ਵਿਚ ਕਾਂਗਰਸ ਪਾਰਟੀ ਨੇ ਆਪਣਾ ਪ੍ਰਧਾਨ ਹਟਾ ਕੇ ਆਮ ਆਦਮੀ ਪਾਰਟੀ ਦੇ ਸਹਿਯੋਗ ਨਾਲ ਨਵਾਂ ਪ੍ਰਧਾਨ ਬਣਾਇਆ ਸੀ | ਹੁਣ ਇਹ ਦੇਖਣਾ ਹੋਵੇਗਾ ਕਿ ਇਹ ਗੱਠਜੋੜ ਚੋਣਾਂ ਵਿਚ ਖੁੱਲੇ• ਜਾਂ ਲੁਕਵੇਂ ਰੂਪ ਵਿਚ ਜਾਰੀ ਰਹਿੰਦਾ ਹੈ ਜਾਂ ਨਹੀਂ | ਫਿਲਹਾਲ ਚੋਣਾਂ ਦੇ ਬਿਗਲ ਨਾਲ ਸ਼ਹਿਰ ਦੀ ਸਿਆਸਤ ਵਿਚ ਕਾਫ਼ੀ ਹਲਚਲ ਪੈਦਾ ਹੋ ਗਈ ਹੈ ਅਤੇ ਚੋਣ ਸਰਗਰਮੀਆਂ ਪੂਰੀ ਤਰਾਂ ਸ਼ੁਰੂ ਹੋ ਚੁੱਕੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਕਣਕ ਦੀ ਲਿਫ਼ਟਿੰਗ ਦਾ ਰੱਬ ਰਾਖਾ ਅਗਲੀ ਖ਼ਬਰ ਸਹਿਕਾਰੀ ਸਭਾਵਾਂ ਦੇ ਵਧੇ ਹੱਦ ਕਰਜ਼ੇ ਲਾਗੂ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਰੋਸ ਧਰਨਾ <br/>
Ad Position 24