ਘਨੌਲੀ, 11 ਮਈ (ਜਸਵੀਰ ਸਿੰਘ ਸੈਣੀ)-ਪਿਛਲੇ ਦਿਨ ਸਰਕਾਰ ਵਲੋਂ ਪਾਵਰ ਕਾਮ ਵਿਚ ਠੇਕੇ 'ਤੇ ਕੰਮ ਕਰਦੇ ਹੋਏ ਸੀ.ਐਚ.ਬੀ. ਕਾਮਿਆਂ ਨੂੰ ਤਾਂ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਦੇ ਰੋਲ 'ਚ ਲੈਣ ਦਾ ਫੈਸਲਾ ਕਰ ਲਿਆ ਹੈ ਤੇ ਉਹਨਾਂ ਨੇ ਬਕਾਇਦਾ ਇਸ ਸਬੰਧੀ ਲੈਟਰ ਵੀ ਜਾਰੀ ਕੀਤਾ ਹੈ ਪਰ ਪੀ.ਐਸ.ਪੀ.ਸੀ.ਐਲ. ਮੈਨੇਜਮੈਂਟ ਵਲੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਕੱਚੇ ਮੁਲਾਜ਼ਮਾਂ ਨੂੰ ਇਸ ਤੋਂ ਬਾਹਰ ਰੱਖ ਕੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ | ਇਹਨਾਂ ਗੱਲਾਂ ਦਾ ਪ੍ਰਗਟਾਵਾ ਅੱਜ ਥਰਮਲ ਪਲਾਂਟ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕੀਤਾ | ਮੁਲਾਜ਼ਮ ਆਗੂਆਂ ਨੇ ਕਿਹਾ ਕਿ 12 ਮਈ ਦਿਨ ਮੰਗਲਵਾਰ ਨੂੰ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਮੇਨ ਗੇਟ 'ਤੇ ਰੋਸ ਰੈਲੀ ਕੀਤੀ ਜਾਵੇਗੀ | ਆਗੂਆਂ ਨੇ ਕਿਹਾ ਕਿ ਇਸ ਵਿਚ ਸਾਰੇ ਕੱਚੇ ਮੁਲਾਜ਼ਮ ਸਵੇਰੇ 8 ਵਜੇ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨ |