08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

'ਇਕ ਸ਼ਾਮ ਗ਼ਜ਼ਲ ਦੇ ਨਾਮ' ਤੇ ਸਨਮਾਨ ਸਮਾਗਮ ਵਿਰਾਸਤ-ਏ-ਖ਼ਾਲਸਾ ਵਿਖੇ 17 ਨੂੰ <br/>

Ad Position 21
No active advertisement
ਅਜੀਤ ਡੈਸਕ 12-05-2026
ਸ੍ਰੀ ਅਨੰਦਪੁਰ ਸਾਹਿਬ, 11 ਮਈ (ਜੇ. ਐਸ. ਨਿੱਕੂਵਾਲ/ਕਰਨੈਲ ਸਿੰਘ)- ਆਸਰਾ ਫਾਊਾਡੇਸ਼ਨ ਅਤੇ ਅਲਾਇੰਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਮਾਂ ਬੋਲੀ ਪੰਜਾਬੀ ਅਤੇ ਸ਼ਿਵ ਕੁਮਾਰ ਬਟਾਲਵੀ ਦੀ ਨਿੱਘੀ ਯਾਦ ਨੂੰ ਸਮਰਪਿਤ ਇਕ ਸੰਗੀਤਕ ਸਮਾਗਮ 'ਇਕ ਸ਼ਾਮ ਗ਼ਜ਼ਲ ਦੇ ਨਾਮ' 17 ਮਈ ਦਿਨ ਐਤਵਾਰ ਨੂੰ ਸ਼ਾਮ 4 ਵਜੇ ਤੋਂ ਰਾਤ 7 ਵਜੇ ਤੱਕ ਵਿਰਾਸਤ-ਏ-ਖਾਲਸਾ ਆਡੀਟੋਰੀਅਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ ਜਿਸਦਾ ਪੋਸਟਰ ਐਸ.ਪੀ. ਅਰਵਿੰਦ ਮੀਨਾ ਤੇ ਜੁਝਾਰ ਸਿੰਘ ਟਾਈਗਰ ਵਲੋਂ ਜਾਰੀ ਕੀਤਾ ਗਿਆ | ਸਮਾਗਮ ਦੇ ਪ੍ਰਬੰਧਕ ਦਵਿੰਦਰਪਾਲ ਸਿੰਘ, ਜਸਦੀਪ ਸਿੰਘ ਧਾਰੀਵਾਲ ਤੇ ਰਾਜ ਘਈ ਨੇ ਦੱਸਿਆ ਕਿ ਸਮਾਗਮ ਵਿਚ ਪ੍ਰਸਿੱਧ ਗਜ਼ਲ ਗਾਇਕ ਸੁਨੀਲ ਡੋਗਰਾ ਸਰੋਤਿਆਂ ਦੇ ਰੂ-ਬਰੂ ਹੋਣਗੇ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਨਗੇ | ਇਸ ਤੋਂ ਇਲਾਵਾ ਮਲਕੀਤ ਸਿੰਘ ਰੌਣੀ ਪ੍ਰਸਿੱਧ ਫਿਲਮ ਅਦਾਕਾਰ ਤੇ ਮਾਉਂਟ ਐਮਾ ਡਬਲੰਮ ਦੀ ਚੋਟੀ ਨੂੰ ਸਰ ਕਰਨ ਵਾਲੀ ਪੰਜਾਬੀ ਮਹਿਲਾ ਸੁੱਖੀ ਬੱਲ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਾਮਲ ਹੋਣਗੇ | ਉਨ੍ਹਾਂ ਅੱਗੇ ਦੱਸਿਆ ਕਿ ਇਸ ਮੌਕੇ ਛੋਟੀ ਉਮਰ 'ਚ ਉੱਚੀਆਂ ਚੋਟੀਆਂ ਨੂੰ ਸਰ ਕਰਨ ਵਾਲੇ ਤੇਗਬੀਰ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਨਵੀਨ ਕੁਮਾਰ, ਜਗਜੀਤ ਸਿੰਘ, ਨਵਜੀਤ ਸਿੰਘ, ਅੰਕੁਸ਼ ਕੁਮਾਰ, ਸਤਿੰਦਰਪਾਲ ਸਿੰਘ, ਅਜੇ ਕੁਮਾਰ, ਦੁਰੋਹੀਂਨ ਘਈ, ਧੀਰਜ ਘਈ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੂਥ ਕਲੱਬਾਂ ਨੂੰ ਯੂਥ ਵੈੱਲਫੇਅਰ ਬੋਰਡ ਪੰਜਾਬ ਨਾਲ ਜੋੜ ਕੇ ਦਿੱਤੀਆਂ ਜਾਣਗੀਆਂ ਖੇਡ ਸਹੂਲਤਾਂ-ਵਿਧਾਇਕ ਚੱਢਾ <br/> ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ <br/>
Ad Position 24