08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਯੂਥ ਕਲੱਬਾਂ ਨੂੰ ਯੂਥ ਵੈੱਲਫੇਅਰ ਬੋਰਡ ਪੰਜਾਬ ਨਾਲ ਜੋੜ ਕੇ ਦਿੱਤੀਆਂ ਜਾਣਗੀਆਂ ਖੇਡ ਸਹੂਲਤਾਂ-ਵਿਧਾਇਕ ਚੱਢਾ <br/>

Ad Position 21
No active advertisement
ਅਜੀਤ ਡੈਸਕ 12-05-2026
ਨੂਰਪੁਰ ਬੇਦੀ, 11 ਮਈ (ਰਾਜੇਸ਼ ਚੌਧਰੀ ਤਖਤਗੜ੍ਹ)- ਪਿੰਡ ਦਹੀਰਪੁਰ ਵਿਖੇ ਨਾਈਟ ਫੁੱਟਬਾਲ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ ਜਿਸ ਵਿਚ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਮੂਲੀਅਤ ਕੀਤੀ | ਉਹਨਾਂ ਖਿਡਾਰੀਆਂ ਤੇ ਯੂਥ ਕਲੱਬ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤੇ ਇਸੇ ਲੜੀ ਤਹਿਤ ਪਿੰਡ ਦਹੀਰਪੁਰ ਵਿਚ ਵੀ ਖੇਡ ਸਟੇਡੀਅਮ ਦਾ ਨਿਰਮਾਣ ਤੇਜ਼ੀ ਨਾਲ ਚੱਲ ਰਿਹਾ ਹੈ | ਵਿਧਾਇਕ ਚੱਢਾ ਨੇ ਕਿਹਾ ਕਿ ਜੂਨ ਮਹੀਨੇ ਤੱਕ ਇਸ ਸਟੇਡੀਅਮ ਦਾ ਕੰਮ ਮੁਕੰਮਲ ਕਰਕੇ ਇਸ ਨੂੰ ਖਿਡਾਰੀਆਂ ਲਈ ਸਮਰਪਿਤ ਕਰ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਮੈਦਾਨ ਵਿਚ ਦੌੜ ਟਰੈਕ, ਪੀਣ ਵਾਲੇ ਪਾਣੀ ਦੀ ਸੁਵਿਧਾ, ਆਰ.ਸੀ.ਸੀ. ਬੈਂਚਾਂ, ਰਾਤ ਸਮੇਂ ਖੇਡਾਂ ਲਈ ਉੱਚ ਗੁਣਵੱਤਾ ਵਾਲੀ ਲਾਈਟ ਵਿਵਸਥਾ ਤੇ ਪਖਾਨਿਆਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਦਹੀਰਪੁਰ ਦੇ ਯੂਥ ਕਲੱਬ ਨੂੰ ਯੂਥ ਵੈਲਫੇਅਰ ਬੋਰਡ ਪੰਜਾਬ ਸਰਕਾਰ ਨਾਲ ਜੋੜਿਆ ਜਾ ਰਿਹਾ ਹੈ, ਜਿਸ ਤਹਿਤ ਆਉਣ ਵਾਲੇ ਦਿਨਾਂ 'ਚ ਕਲੱਬ ਨੂੰ ਖੇਡ ਕਿੱਟਾਂ ਤੇ ਹੋਰ ਜ਼ਰੂਰੀ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲੀ ਵਾਰ ਯੂਥ ਕਲੱਬਾਂ ਨੂੰ ਸਿੱਧੇ ਤੌਰ 'ਤੇ ਯੂਥ ਵੈੱਲਫੇਅਰ ਬੋਰਡ ਨਾਲ ਜੋੜ ਕੇ ਵੱਡੇ ਪੱਧਰ 'ਤੇ ਲਾਭ ਦਿੱਤੇ ਜਾ ਰਹੇ ਹਨ | ਇਸ ਦੌਰਾਨ ਟੂਰਨਾਮੈਂਟ ਪ੍ਰਬੰਧਕਾਂ ਵਲੋਂ ਵਿਧਾਇਕ ਦਿਨੇਸ਼ ਚੱਢਾ ਨੂੰ ਸਨਮਾਨਿਤ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਮੋਰਿੰਡਾ ਦੀ ਹੋਈ ਇਕੱਤਰਤਾ <br/> ਅਗਲੀ ਖ਼ਬਰ 'ਇਕ ਸ਼ਾਮ ਗ਼ਜ਼ਲ ਦੇ ਨਾਮ' ਤੇ ਸਨਮਾਨ ਸਮਾਗਮ ਵਿਰਾਸਤ-ਏ-ਖ਼ਾਲਸਾ ਵਿਖੇ 17 ਨੂੰ <br/>
Ad Position 24