08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਮੂਰਤੀ ਸਥਾਪਨਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 12-05-2026
ਨੂਰਪੁਰ ਬੇਦੀ, 11 ਮਈ (ਹਰਦੀਪ ਸਿੰਘ ਢੀਂਡਸਾ)- ਪਿੰਡ ਅਬਿਆਣਾ ਵਿਖੇ ਸਥਿਤ ਪ੍ਰਸਿੱਧ ਧਾਰਮਿਕ ਅਸਥਾਨ ਸਿੱਧ ਸ੍ਰੀ ਬਾਬਾ ਬਾਲਕ ਨਾਥ ਮੰਦਰ (ਸਿੱਧੀ ਝੰਡੀ) ਵਿਚ ਬਾਬਾ ਬਾਲਕ ਨਾਥ ਦੀ ਮੂਰਤੀ ਸਥਾਪਨਾ ਦੇ ਸਬੰਧ ਵਿਚ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਮੰਦਰ 'ਚ ਮੱਥਾ ਟੇਕਿਆ | ਸਮਾਗਮ ਦੌਰਾਨ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਨੇ ਧਾਰਮਿਕ ਰਸਮਾਂ, ਹਵਨ-ਯੱਗ ਤੇ ਭਜਨ-ਕੀਰਤਨ ਵਿਚ ਭਾਗ ਲਿਆ | ਪੂਰਾ ਮੰਦਰ ਭਗਤੀਮਈ ਮਾਹੌਲ ਨਾਲ ਗੂੰਜਦਾ ਰਿਹਾ | ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਸੰਗਤਾਂ ਨੇ ਬਾਬਾ ਜੀ ਦੇ ਦਰਬਾਰ 'ਚ ਨਤਮਸਤਕ ਹੋ ਕੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ | ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਦੀ ਧਾਰਮਿਕ ਤੇ ਸੰਸਕਿ੍ਤਿਕ ਵਿਰਾਸਤ ਸਾਡੀ ਸਭ ਤੋਂ ਵੱਡੀ ਪੂੰਜੀ ਹੈ, ਜਿਸ ਨੂੰ ਸੰਭਾਲਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ | ਇਸ ਦੌਰਾਨ ਮੰਦਰ ਕਮੇਟੀ ਤੇ ਮਹੰਤ ਧੀਰਜ ਗਿਰੀ ਵਲੋਂ ਵਿਧਾਇਕ ਦਿਨੇਸ਼ ਚੱਢਾ ਸਮੇਤ ਹੋਰ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਹਾਸ ਵਿਅੰਗ ਲੇਖਕ ਸਮਰਜੀਤ ਸਿੰਘ ਸ਼ੰਮੀ ਵਲੋਂ ਪਲਾਸਟਿਕ ਮੁਕਤ ਨੰਗਲ ਪ੍ਰੋਗਰਾਮ ਦੀ ਸ਼ਲਾਘਾ <br/> ਅਗਲੀ ਖ਼ਬਰ ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਮੋਰਿੰਡਾ ਦੀ ਹੋਈ ਇਕੱਤਰਤਾ <br/>
Ad Position 24