10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ 'ਚ ਲਿਆ ਕੇ ਖੋਲ੍ਹੇ ਜਾਣਗੇ ਤਰੱਕੀ ਦੇ ਰਾਹ-ਹਰਜੋਤ ਸਿੰਘ ਬੈਂਸ <br/>

Ad Position 21
No active advertisement
ਅਜੀਤ ਡੈਸਕ 12-05-2026
ਨੰਗਲ, 11 ਮਈ (ਪ੍ਰੀਤਮ ਸਿੰਘ ਬਰਾਰੀ)- ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਗਰ ਕੌਂਸਲ ਨੰਗਲ ਵਿਰੁੱਧ ਧਰਨੇ 'ਤੇ ਬੈਠੇ ਸਫ਼ਾਈ ਕਰਮਚਾਰੀਆਂ ਵਿਚਕਾਰ ਪਹੁੰਚ ਕੇ ਉਹਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਹੀ ਪ੍ਰਵਾਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਿਵੇਂ ਹੀ ਸਥਾਨਕ ਸਰਕਾਰ ਚੋਣਾਂ ਤੋਂ ਬਾਅਦ ਨਗਰ ਕੌਂਸਲ ਵਿਚ ਆਮ ਆਦਮੀ ਪਾਰਟੀ ਕਾਬਜ਼ ਹੋਣ ਉਪਰੰਤ, ਤੁਰੰਤ ਕਰਮਚਾਰੀਆਂ ਦੇ ਹੱਕ ਵਿਚ ਫੈਸਲੇ ਕੀਤੇ ਜਾਣਗੇ | ਮੰਤਰੀ ਨੇ ਦਾਅਵਾ ਕੀਤਾ ਕਿ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤੇ ਉਨ੍ਹਾਂ ਦੇ ਹੱਲ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾਵੇਗਾ | ਨਗਰ ਕੌਂਸਲ ਵਿਚ ਕੰਮ ਕਰ ਰਹੇ ਆਊਟਸੋਰਸ ਮੁਲਾਜ਼ਮਾਂ ਨੂੰ ਪੜਾਅਵਾਰ ਢੰਗ ਨਾਲ ਕੰਟਰੈਕਟ ਵਿਚ ਲਿਆਂਦਾ ਜਾਵੇਗਾ ਜਿਸ ਨਾਲ ਉਨ੍ਹਾਂ ਦੀ ਨੌਕਰੀ ਵਿਚ ਸਥਿਰਤਾ ਆਏਗੀ ਤੇ ਤਰੱਕੀ ਦੇ ਮੌਕੇ ਵੀ ਵਧਣਗੇ | ਸ. ਬੈਂਸ ਨੇ ਦੱਸਿਆ ਕਿ ਇਹ ਕਦਮ ਸਿਰਫ਼ ਰੋਜ਼ਗਾਰ ਦੀ ਸੁਰੱਖਿਆ ਲਈ ਹੀ ਨਹੀਂ, ਸਗੋਂ ਕਰਮਚਾਰੀਆਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਲਈ ਵੀ ਜ਼ਰੂਰੀ ਹੈ | ਉਨ੍ਹਾਂ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ ਦੇ ਵਧਾਏ ਗਏ ਮਿਹਨਤਤਾਨਾਂ ਨੂੰ ਨਿਯਮਾਂ ਅਨੁਸਾਰ ਲਾਗੂ ਕਰਕੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ | ਕੈਬਨਿਟ ਮੰਤਰੀ ਨੇ ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਨਗਰ ਕੌਂਸਲ ਨੰਗਲ ਵਿੱਚ ਨਾ ਤਾਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਗਈ ਅਤੇ ਨਾ ਹੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦਾ ਮਕਸਦ ਪ੍ਰਸ਼ਾਸਨ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣਾ ਹੈ ਤਾਂ ਜੋ ਹਰ ਵਰਗ ਨੂੰ ਇਨਸਾਫ ਮਿਲ ਸਕੇ | ਇਸ ਮੌਕੇ ਧਰਨਾਕਾਰੀ ਕਰਮਚਾਰੀਆਂ ਵਿਚੋਂ ਰੇਸ਼ਮਾ, ਕਾਲੀਆ ਤੇ ਲਲਿਤ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਵਲੋਂ ਦਿੱਤੇ ਭਰੋਸੇ 'ਤੇ ਪੂਰਾ ਵਿਸ਼ਵਾਸ ਰੱਖਦੇ ਹਨ ਕਿਉਂਕਿ ਉਹ ਆਪਣੇ ਕੀਤੇ ਵਾਅਦੇ ਨਿਭਾਉਣ ਲਈ ਜਾਣੇ ਜਾਂਦੇ ਹਨ | ਇਸ ਮੌਕੇ ਡਾ. ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 10ਵੀਂ ਦੇ ਨਤੀਜਿਆਂ 'ਚ ਰੂਪਨਗਰ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ <br/> ਅਗਲੀ ਖ਼ਬਰ ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ ਦਾ ਮਾਮਲਾ 3 ਮੁੱਖ ਦੋਸ਼ੀ ਗਿ੍ਫ਼ਤਾਰ, 6 ਫਰਾਰ, ਰਾਈਫ਼ਲ ਬਰਾਮਦ <br/>
Ad Position 24