10ਵੀਂ ਦੇ ਨਤੀਜਿਆਂ 'ਚ ਰੂਪਨਗਰ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ <br/>
ਅਜੀਤ ਡੈਸਕ
12-05-2026
ਡੀ.ਏ.ਵੀ. ਸਕੂਲ ਰੋਪੜ : ਰੂਪਨਗਰ- ਦਸਵੀਂ ਜਮਾਤ ਦੇ ਸਲਾਨਾ ਨਤੀਜਿਆਂ ਵਿਚ ਡੀ.ਏ.ਵੀ. ਸਕੂਲ ਰੋਪੜ ਦੀ ਵਿਦਿਆਰਥਣ ਸੁਹਾਨਾ ਸਪੁੱਤਰੀ ਇਜਾਜ ਅਹਿਮਦ ਨੇ 650 ਵਿੱਚੋਂ 624 ਅੰਕ ਪ੍ਰਾਪਤ ਕਰਕੇ ਪੰਜਾਬ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ | ਇਸ ਦੇ ਨਾਲ ਹੀ ਉਸ ਨੇ ਸਥਾਨਕ ਸ਼ਹਿਰ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਵਰਣਨਯੋਗ ਹੈ ਕਿ ਸੁਹਾਨਾ ਨੇ ਬਿਨਾਂ ਕਿਸੇ ਟਿਊਸ਼ਨ ਦੇ ਇਹ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ | ਸਕੂਲ ਦੇ ਹੋਰ ਹੋਣਹਾਰ ਵਿਦਿਆਰਥੀਆਂ ਵਿਚ ਅਨੂਪੀਆ ਨੇ 621, ਨਵਜੋਤ ਕੌਰ ਨੇ 614, ਸੰਜੂ ਗੁਪਤਾ ਨੇ 608, ਸ਼ਰੇਯ ਯਾਦਵ ਨੇ 606 ਅਤੇ ਅਰਸ਼ਪ੍ਰੀਤ ਕੌਰ ਨੇ 587 ਅੰਕ ਪ੍ਰਾਪਤ ਕੀਤੇ | ਸਕੂਲ ਮੈਨੇਜਿੰਗ ਕਮੇਟੀ ਦੇ ਮੈਨੇਜਰ ਰਵਿੰਦਰ ਤਲਵਾੜ ਨੇ ਸਕੂਲ ਦੀ ਸੰਸਥਾ ਮੁਖੀ ਸੰਗੀਤਾ ਰਾਣੀ ਨੂੰ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਇਸ ਸਫਲਤਾ ਲਈ ਮੁਬਾਰਕਬਾਦ ਦਿੱਤੀ | ਉਨ੍ਹਾਂ ਇਸ ਉਪਲਬਧੀ ਦਾ ਸਿਹਰਾ ਸਕੂਲ ਦੇ ਚੇਅਰਮੈਨ ਮੋਹਿਤ ਜੈਨ ਤੇ ਉਪ ਚੇਅਰਮੈਨ ਯੋਗੇਸ਼ ਮੋਹਨ ਪੰਕਜ ਨੂੰ ਦਿੱਤਾ | ਇਸ ਮੌਕੇ ਸੀਨੀਅਰ ਅਧਿਆਪਕ ਇਕਬਾਲ ਸਿੰਘ, ਮੈਡਮ ਮਨਪ੍ਰੀਤ ਕੌਰ, ਡੀ.ਪੀ.ਈ. ਰਵੀ ਇੰਦਰ ਸਿੰਘ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |
ਗੁਰੂ ਕੁਲ ਪਬਲਿਕ ਸਕੂਲ : ਗੁਰੂ ਕੁਲ ਪਬਲਿਕ ਹਾਈ ਸਕੂਲ ਰੂਪਨਗਰ ਦਾ ਦਸਵੀਂ ਜਮਾਤ ਦਾ ਨਤੀਜਾ ਇਸ ਵਾਰ ਸ਼ਾਨਦਾਰ ਰਿਹਾ | ਸਕੂਲ ਦੇ ਚੇਅਰਮੈਨ ਕਮਲ ਸ਼ਰਮਾ ਨੇ ਦੱਸਿਆ ਕਿ ਵਿਦਿਆਰਥਣ ਸ਼ਿਖਾ ਨੇ 616 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਚਾਹਤ ਨੇ 599 ਅੰਕ ਲੈ ਕੇ ਦੂਜਾ ਤੇ ਗੁਰਸਿਮਰਨ ਕੌਰ ਨੇ 590 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਛਾਇਆ ਨੇ 589 ਅੰਕ ਪ੍ਰਾਪਤ ਕੀਤੇ | ਸਕੂਲ ਪਿ੍ੰਸੀਪਲ ਮੀਨਾਸ਼ੀ ਗੌਤਮ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਵਧੀਆ ਅੰਕਾਂ ਨਾਲ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਸ਼ਿਖਾ ਤੇ ਚਾਹਤ ਨੇ ਗਣਿਤ ਵਿਸ਼ੇ ਵਿਚ 100 ਵਿੱਚੋਂ 100 ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ |
ਐਸ.ਡੀ. ਸਕੂਲ : ਸਨਾਤਨ ਧਰਮ ਕੰਨਿਆ ਵਿਦਿਆਲਾ ਰੂਪਨਗਰ ਦਾ ਦਸਵੀਂ ਜਮਾਤ ਦਾ ਨਤੀਜਾ ਇਸ ਵਾਰ 100 ਫ਼ੀਸਦੀ ਰਿਹਾ | ਸਕੂਲ ਦੀ ਪਿ੍ੰਸੀਪਲ ਅਨੂਸ ਨੇ ਦੱਸਿਆ ਕਿ ਕੁਮਾਰੀ ਮਹਿਲ ਨੇ ਸਕੂਲ ਵਿਚੋਂ ਪਹਿਲਾ, ਮਨਕਰਨ ਨੇ ਦੂਜਾ ਤੇ ਰਿਤਿਕ ਨੇ ਤੀਜਾ ਸਥਾਨ ਹਾਸਲ ਕੀਤਾ | ਉਨ੍ਹਾਂ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੇ ਵਧੀਆ ਅੰਕ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ |
ਪੀਰ ਬਾਬਾ ਜਿੰਦਾ ਸ਼ਹੀਦ ਸੀਨੀਅਰ ਸੈਕੰਡਰੀ ਸਕੂਲ ਸਿੰਘਪੁਰ : ਨੂਰਪੁਰ ਬੇਦੀ ਤੋਂ ਹਰਦੀਪ ਸਿੰਘ ਢੀਂਡਸਾ ਅਨੁਸਾਰ-ਪੀਰ ਬਾਬਾ ਜਿੰਦਾ ਸ਼ਹੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੰਘਪੁਰ ਦਾ ਦਸਵੀਂ ਜਮਾਤ ਦਾ ਨਤੀਜਾ ਇਸ ਵਾਰ ਬਹੁਤ ਹੀ ਸ਼ਾਨਦਾਰ ਰਿਹਾ | ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜਿਆਂ ਵਿਚ ਅਰਸ਼ਪ੍ਰੀਤ ਕੌਰ ਨੇ 98 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ ਅੱਠਵਾਂ ਅਤੇ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਆਚਲ ਕੌਰ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ 'ਚੋਂ ਅੱਠਵਾਂ ਸਥਾਨ ਪ੍ਰਾਪਤ ਕੀਤਾ | ਮੀਡੀਆ ਇੰਚਾਰਜ ਮਨਜੀਤ ਸੈਣੀ ਨੇ ਦੱਸਿਆ ਕਿ ਪਿ੍ੰਸੀਪਲ ਓਾਕਾਰ ਸਿੰਘ ਦੀ ਅਗਵਾਈ ਹੇਠ ਸਕੂਲ ਲੰਮੇ ਸਮੇਂ ਤੋਂ ਸਿੱਖਿਆ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ | ਇਸ ਵਾਰ ਦੋਵੇਂ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਸਥਾਨ ਹਾਸਲ ਕਰਕੇ ਸਕੂਲ, ਇਲਾਕੇ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਮੈਨੇਜਮੈਂਟ ਦੇ ਪ੍ਰਧਾਨ ਮੈਡਮ ਗੁਰਨੈਬ ਕੌਰ, ਪਿ੍ੰਸੀਪਲ ਓਾਕਾਰ ਸਿੰਘ, ਜਤਿੰਦਰ ਕੁਮਾਰ ਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਕੇ ਵਧਾਈ ਦਿੱਤੀ ਗਈ |
ਜਿੰਦਵੜੀ ਸਕੂਲ : ਢੇਰ ਤੋਂ ਸ਼ਿਵ ਕੁਮਾਰ ਕਾਲੀਆ ਅਨੁਸਾਰ-ਸਰਕਾਰੀ ਹਾਈ ਸਕੂਲ ਜਿੰਦਵੜੀ ਦੀ ਵਿਦਿਆਰਥਣ ਭਵਸਿਮਰਨ ਕੌਰ ਨੇ ਦਸਵੀਂ ਜਮਾਤ ਵਿਚ 96 ਫ਼ੀਸਦੀ ਅੰਕ ਹਾਸਲ ਕਰਕੇ ਮੈਰਿਟ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ | ਭਵਸਿਮਰਨ ਕੌਰ ਪੁੱਤਰੀ ਪਰਮਜੀਤ ਸਿੰਘ ਅਤੇ ਕੁਲਦੀਪ ਕੌਰ ਦੀ ਇਸ ਉਪਲਬਧੀ ਨਾਲ ਸਕੂਲ ਅਤੇ ਪਿੰਡ ਵਿਚ ਖੁਸ਼ੀ ਦੀ ਲਹਿਰ ਦੌੜ ਗਈ | ਸਕੂਲ ਦੇ ਹੈਡਮਾਸਟਰ ਅਰਵਿੰਦ ਕੁਮਾਰ ਸ਼ਰਮਾ ਤੇ ਅਧਿਆਪਕਾਂ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਨੇ ਮਿਹਨਤ, ਤੇ ਅਨੁਸ਼ਾਸਨ ਨਾਲ ਇਹ ਸਫਲਤਾ ਹਾਸਲ ਕੀਤੀ ਹੈ | ਭਵਸਿਮਰਨ ਕੌਰ ਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਮਾਪਿਆਂ ਤੇ ਅਧਿਆਪਕਾਂ ਨੂੰ ਦਿੱਤਾ | ਇਸ ਮੌਕੇ ਸਰਪੰਚ ਸੁਮਿਤ ਭਾਰਦਵਾਜ, ਐਸ.ਐਮ.ਸੀ. ਪ੍ਰਧਾਨ ਸ਼ਸ਼ੀ ਪਾਲ, ਸੁਹਾਨੀ, ਤਾਨੀਆ ਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |
ਸਕੂਲ ਆਫ਼ ਐਮੀਨੈਂਸ ਮੋਰਿੰਡਾ : ਮੋਰਿੰਡਾ ਤੋਂ ਪਿ੍ਤਪਾਲ ਸਿੰਘ ਅਨੁਸਾਰ-ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਂਸ ਮੋਰਿੰਡਾ ਦੀ ਵਿਦਿਆਰਥਣ ਸੁਖਮਨੀ ਕੌਰ ਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ 627 ਅੰਕ (96.46 ਫ਼ੀਸਦੀ) ਪ੍ਰਾਪਤ ਕਰਕੇ ਪੰਜਾਬ ਮੈਰਿਟ ਵਿਚ 18ਵਾਂ ਰੈਂਕ ਹਾਸਲ ਕੀਤਾ ਹੈ | ਸਕੂਲ ਅਧਿਆਪਕਾ ਪਾਇਲ ਜੈਨ ਨੇ ਦੱਸਿਆ ਕਿ ਨਤੀਜੇ ਦਾ ਪਤਾ ਲੱਗਣ 'ਤੇ ਸਕੂਲ ਵਿਚ ਖੁਸ਼ੀ ਦਾ ਮਾਹੌਲ ਬਣ ਗਿਆ | ਸਕੂਲ ਸਟਾਫ਼ ਵਿਦਿਆਰਥਣ ਦੇ ਘਰ ਪਿੰਡ ਨੋਗਾਵਾਂ ਵਿਖੇ ਵਧਾਈ ਦੇਣ ਲਈ ਪਹੁੰਚਿਆ | ਸੁਖਮਨੀ ਕੌਰ ਨੇ ਆਪਣੀ ਸਫਲਤਾ ਦਾ ਸਿਹਰਾ ਸਕੂਲ ਪਿ੍ੰਸੀਪਲ, ਮਾਪਿਆਂ ਤੇ ਮਿਹਨਤੀ ਅਧਿਆਪਕਾਂ ਨੂੰ ਦਿੱਤਾ | ਇਸ ਮੌਕੇ ਬਲਾਕ ਨੋਡਲ ਅਫ਼ਸਰ ਸੁਰਿੰਦਰ ਕੁਮਾਰ ਘਈ, ਅਜੇ ਅਰੋੜਾ, ਚੰਦਰ ਸ਼ੇਖਰ ਤੇ ਜਸਬੀਰ ਸਿੰਘ ਸ਼ਾਂਤਪੁਰੀ ਵਲੋਂ ਵੀ ਮੁਬਾਰਕਬਾਦ ਦਿੱਤੀ ਗਈ |
ਆਰੀਆ ਮਾਡਲ ਸਕੂਲ ਮੋਰਿੰਡਾ : ਮੋਰਿੰਡਾ ਤੋਂ ਪਿ੍ਤਪਾਲ ਸਿੰਘ ਅਨੁਸਾਰ-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਆਰੀਆ ਮਾਡਲ ਸਕੂਲ ਮੋਰਿੰਡਾ ਦੀ ਵਿਦਿਆਰਥਣ ਆਰਜੂ ਵਰਮਾ ਨੇ 96 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਸਕੂਲ ਪਿ੍ੰਸੀਪਲ ਮੀਨਾਕਸ਼ੀ ਗੁਪਤਾ ਨੇ ਦੱਸਿਆ ਕਿ ਆਰਜੂ ਵਰਮਾ ਨੇ 650 ਵਿਚੋਂ 623 ਅੰਕ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਪ੍ਰਬੰਧਕਾਂ ਤੇ ਅਧਿਆਪਕਾਂ ਵਲੋਂ ਵਿਦਿਆਰਥਣ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ | ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਤੋਂ ਜੇ.ਐਸ. ਨਿੱਕੂਵਾਲ ਅਨੁਸਾਰ-ਪਿੰਡ ਚੱਕ ਹੋਲਗੜ੍ਹ ਦੀ ਰਹਿਣ ਵਾਲੀ ਅਤੇ ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਦੀ ਵਿਦਿਆਰਥਣ ਰਾਧਿਕਾ ਸ਼ਰਮਾ ਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ 650 ਵਿੱਚੋਂ 628 ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਰੂਪਨਗਰ ਵਿਚੋਂ ਪੰਜਵਾਂ ਤੇ ਪੰਜਾਬ ਦੀ ਮੈਰਿਟ ਸੂਚੀ ਵਿਚ 139ਵਾਂ ਸਥਾਨ ਹਾਸਲ ਕੀਤਾ ਹੈ | ਰਾਧਿਕਾ ਦੇ ਪਿਤਾ ਅਰੁਣ ਸ਼ਰਮਾ ਨੇ ਦੱਸਿਆ ਕਿ ਉਸ ਨੇ ਸਰਕਾਰੀ ਸਕੂਲਾਂ 'ਚ ਪੜ੍ਹ ਕੇ ਇਹ ਸਫਲਤਾ ਹਾਸਲ ਕੀਤੀ ਹੈ ਤੇ ਉਹ ਹਮੇਸ਼ਾ ਸਕੂਲ ਦੀਆਂ ਗਤੀਵਿਧੀਆਂ 'ਚ ਅੱਗੇ ਰਹੀ ਹੈ | ਰਾਧਿਕਾ ਨੇ ਕਿਹਾ ਕਿ ਉਸ ਨੇ ਬਿਨਾਂ ਟਿਊਸ਼ਨ ਮਾਪਿਆਂ ਤੇ ਅਧਿਆਪਕਾਂ ਦੇ ਸਹਿਯੋਗ ਨਾਲ ਇਹ ਮਕਾਮ ਹਾਸਲ ਕੀਤਾ ਹੈ ਤੇ ਉਹ ਭਵਿੱਖ ਵਿਚ ਸਾਫਟਵੇਅਰ ਇੰਜੀਨੀਅਰ ਬਣਨਾ ਚਾਹੁੰਦੀ ਹੈ | ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਸਕੂਲ ਸਟਾਫ਼ ਵਲੋਂ ਉਸ ਨੂੰ ਵਧਾਈ ਦਿੱਤੀ ਗਈ |