10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬ ਨੈਸ਼ਨਲ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲਈ 33 ਉਮੀਦਵਾਰਾਂ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 12-05-2026
ਮੋਰਿੰਡਾ, 11 ਮਈ (ਪਿ੍ਤਪਾਲ ਸਿੰਘ)-ਪੰਜਾਬ ਨੈਸ਼ਨਲ ਪਾਰਟੀ ਦੀ ਸੂਬਾ ਕਮੇਟੀ ਦੀ ਮੀਟਿੰਗ ਪਾਰਟੀ ਦੇ ਸ੍ਰਪਰਸਤ ਕੁਲਦੀਪ ਸਿੰਘ ਬੈਦਵਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਸ਼ਿੰਦਰਪਾਲ ਸਿੰਘ ਨੇ ਦੱਸਿਆ ਕਿ ਪਾਰਟੀ ਦੀ ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਰਾਜਨੀਤਕ ਆਰਥਿਕ ਹਾਲਾਤ ਤੇ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ 'ਤੇ ਵਿਸ਼ੇਸ਼ ਤੌਰ 'ਤੇ ਚਰਚਾ ਕੀਤੀ ਗਈ | ਕੁਲਦੀਪ ਸਿੰਘ ਬੈਦਵਾਨ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਪਾਰਟੀ ਨੇ ਲੰਮਾ ਸਮਾਂ ਪੰਜਾਬ 'ਤੇ ਰਾਜ ਕੀਤਾ ਹੈ ਪਰ ਮਹਿੰਗਾਈ, ਬੇਰੁਜ਼ਗਾਰੀ, ਨਸ਼ਾ ਤੇ ਰਿਸ਼ਵਤ ਖੋਰੀ ਲਗਾਤਾਰ ਵਧਦੀ ਜਾ ਰਹੀ ਹੈ | ਇਹਨਾਂ ਪਾਰਟੀਆਂ ਤੋਂ ਅੱਕੇ ਹੋਏ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਲਾਰਿਆਂ ਤੋਂ ਸਿਵਾਏ ਕੁੱਝ ਨਹੀਂ ਦਿੱਤਾ | ਉਹਨਾਂ ਸਮੂਹ ਪਾਰਟੀ ਆਗੂਆਂ ਨੂੰ ਸਦਾ ਦਿੱਤਾ ਕਿ ਉਹ ਲੋਕਾਂ ਦੀਆਂ ਸਮਸਿਆਵਾਂ ਹਲ ਕਰਨ ਲਈ ਪਹਿਲ ਕਦਮੀ ਕਰਨ | ਇਸ ਮੌਕੇ ਉਹਨਾਂ ਪੰਜਾਬ ਵਿਧਾਨ ਸਭਾ ਦੇ 33 ਹਲਕਿਆਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਿਹਨਾਂ ਵਿੱਚ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਅਵਤਾਰ ਸਿੰਘ ਰੰਗਰਾ, ਸਾਬਕਾ ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਤੇ ਰੂਪਨਗਰ ਵਿਧਾਨ ਸਭਾ ਹਲਕੇ ਲਈ ਸਿਮਰਨਜੀਤ ਕੌਰ, ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਐਡਵੋਕੇਟ ਇੰਦਰਜੀਤ ਸਿੰਘ, ਹਲਕਾ ਲੁਧਿਆਣਾ ਤੋਂ ਪਵਨਜੀਤ ਸਿੰਘ, ਹਲਕਾ ਧੂਰੀ ਤੋਂ ਵਿਜੇ ਸਿਆਲ, ਕੈਪਟਨ ਬਲਵੀਰ ਸਿੰਘ ਫਿਰੋਜ਼ਪੁਰ, ਹਲਕਾ ਜੀਰਾ ਤੋਂ ਕਿੰਦਰ ਸਿੰਘ, ਹਲਕਾ ਪੱਟੀ ਤੋਂ ਦਰਸ਼ਨ ਸਿੰਘ ਸ਼ਾਮਲ ਹਨ | ਇਸ ਮੌਕੇ ਦਰਸ਼ਨ ਸਿੰਘ ਸਮਰਾਲਾ, ਸੰਤੋਸ਼ ਸੈਣੀ ਖਰੜ, ਜਸਵੀਰ ਕੌਰ ਰੋਪੜ੍ਹ, ਬਖਸ਼ੀਸ਼ ਕੌਰ ਸੰਧੂ, ਬਲਵਿੰਦਰ ਕੌਰ, ਰਵਿੰਦਰ ਕੌਰ, ਗਿਆਨ ਸਿੰਘ ਨਿਰਭੈ ਸਿੰਘ, ਗੁਰਨੀਤ ਪਾਲ ਸਿੰਘ ਭੱਠਾ ਸਾਹਿਬ, ਸੁਰਜੀਤ ਸਿੰਘ, ਕੁਲਦੀਪ ਸਿੰਘ, ਜਸਵੰਤ ਸਿੰਘ ਪਿੱਪਲ ਮਾਜਰਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਰ.ਬੀ.ਯੂ. ਵਲੋਂ ਪੰਜ ਦਿਨਾਂ ਪਲੇਸਮੈਂਟ ਤਿਆਰੀ ਵਰਕਸ਼ਾਪ <br/> ਅਗਲੀ ਖ਼ਬਰ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਨੇ ਲੰਬਿਤ ਸ਼ਿਕਾਇਤਾਂ ਸੰਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਸੱਦੀ <br/>
Ad Position 24