ਰੂਪਨਗਰ, 11 ਮਈ (ਯਸ਼ਵੰਤ ਬੱਸੀ)- ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ 12 ਮਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੂਪਨਗਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਕੈਂਪ ਵਿਚ ਪੇ.ਟੀ.ਐਮ. ਸੇਵਾਵਾਂ ਤੇ ਐਸ.ਐਮ.ਐਲ ਕੰਪਨੀ ਵਲੋਂ ਵੱਖ-ਵੱਖ ਖਾਲੀ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ | ਉਨ੍ਹਾਂ ਦੱਸਿਆ ਕਿ ਪੇ.ਟੀ.ਐਮ. ਸੇਵਾਵਾਂ ਕੰਪਨੀ ਵਲੋਂ ਫੀਲਡ ਮਾਰਕੀਟਿੰਗ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਦਸਵੀਂ, ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ | ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 15,000 ਤੋਂ 23,000 ਤੱਕ ਪ੍ਰਤੀ ਮਹੀਨਾ ਤਨਖਾਹ ਮਿਲੇਗੀ | ਸੀਨੀਅਰ ਸੇਲਜ਼ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਬਾਰਵੀਂ ਤੇ ਇਸ ਤੋਂ ਵੱਧ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ | ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 18,000/- ਤੋਂ 23,000/- ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ | ਵਿਅਕਤੀਗਤ ਗਰੁੱਪ ਲੀਡਰ ਦੀਆਂ ਅਸਾਮੀਆਂ ਲਈ ਬਾਰ੍ਹਵੀਂ ਤੇ ਇਸ ਤੋਂ ਵੱਧ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 22,000/- ਤੋਂ 25,000/- ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ | ਇਨ੍ਹਾਂ ਅਸਾਮੀਆਂ ਲਈ ਨੌਕਰੀ ਕਰਨ ਦਾ ਸਥਾਨ ਸ੍ਰੀ ਕੇਸਗੜ੍ਹ ਸਾਹਿਬ, ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਹੈ | ਇਨ੍ਹਾਂ ਅਸਾਮੀਆਂ ਲਈ ਕੇਵਲ ਪੁਰਸ਼ ਉਮੀਦਵਾਰ ਇੰਟਰਵਿਊ ਲਈ ਆ ਸਕਦੇ ਹਨ | ਉਮੀਦਵਾਰ ਦੀ ਉਮਰ 18 ਤੋਂ 45 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ | ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਐਸ.ਐਮ.ਐਲ ਆਸਰੋਂ ਕੰਪਨੀ ਵਲੋਂ ਅਪ੍ਰੈਟਿਸ ਦੀਆਂ ਅਸਾਮੀਆਂ ਲਈ ਦਸਵੀਂ, ਬਾਰਵੀਂ, ਆਈ.ਟੀ.ਆਈ ਤੇ ਡਿਪਲੋਮਾ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ | ਉਮੀਦਵਾਰ ਦੀ ਉਮਰ 18 ਤੋਂ 28 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ | ਦਸਵੀਂ ਪਾਸ ਉਮੀਦਵਾਰਾਂ ਨੂੰ 12500/-, ਬਾਰਵੀਂ ਪਾਸ ਨੂੰ -12,500/-, ਆਈ.ਟੀ.ਆਈ ਪਾਸ ਨੂੰ 13,500/- ਤੇ ਡਿਪਲੋਮਾ ਪਾਸ ਨੂੰ 20,400/- ਪ੍ਰਤੀ ਮਹੀਨਾ ਵਜੀਫਾ ਮਿਲੇਗਾ | ਡਿਊਟੀ 8 ਘੰਟੇ ਦੀ ਹੋਵੇਗੀ, ਇਸ ਤੋਂ ਇਲਾਵਾ ਵੱਖਰੇ ਤੌਰ 'ਤੇ ਦੁੱਗਣਾ ਓਵਰਟਾਈਮ ਮਿਲੇਗਾ | ਡਿਊਟੀ ਦੌਰਾਨ 8 ਘੰਟਿਆਂ ਵਿਚ ਦੋ ਵਾਰ ਚਾਹ ਤੇ ਦੋ ਵਾਰ ਖਾਣਾ ਮਿਲੇਗਾ ਜੋ ਕੰਪਨੀ ਵਲੋਂ ਦਿੱਤਾ ਜਾਵੇਗਾ, ਐਤਵਾਰ ਤੇ ਸਰਕਾਰੀ ਛੁੱਟੀਆਂ ਵੀ ਮਿਲਣਗੀਆਂ, ਇਕ ਸਾਲ 'ਚ 7 ਐਸ.ਐਲ., 7 ਸੀ.ਐਲ. ਛੁੱਟੀਆਂ ਮਿਲਣਗੀਆਂ ਤੇ ਵਰਦੀ ਤੇ ਸਕਿਓਰਿਟੀ ਬੂਟ ਵੀ ਕੰਪਨੀ ਵਲੋਂ ਪ੍ਰਦਾਨ ਕੀਤੇ ਜਾਣਗੇ | ਜ਼ਿਲ੍ਹਾ ਰੁਜ਼ਗਾਰ ਅਫ਼ਸਰ ਨੇ ਦੱਸਿਆ ਕਿ ਇੰਟਰਵਿਊ ਦਾ ਸਮਾਂ ਠੀਕ 10 ਵਜੇ ਤੋਂ 1 ਵਜੇ ਤੱਕ ਹੈ ਤੇ ਸਥਾਨ ਗਰਾਊਾਡ ਫਲੋਰ, ਡੀ.ਸੀ. ਕੰਪਲੈਕਸ, ਜਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈੱਲਪਲਾਈਨ ਨੰਬਰ 01881-222104 'ਤੇ ਸੰਪਰਕ ਕੀਤਾ ਜਾ ਸਕਦਾ ਹੈ |