10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪਿੰਡਾਂ ਦੀ ਕਾਇਆਕਲਪ ਲਈ ਜੰਗੀ ਪੱਧਰ 'ਤੇ ਕੰਮ ਕਰਨ ਅਧਿਕਾਰੀ, ਵਿਕਾਸ ਫੰਡਾਂ ਦੀ ਕੋਈ ਕਮੀ ਨਹੀਂ-ਚੰਦਰਜਯੋਤੀ ਸਿੰਘ <br/>

Ad Position 21
No active advertisement
ਅਜੀਤ ਡੈਸਕ 12-05-2026
ਰੂਪਨਗਰ, 11 ਮਈ (ਯਸ਼ਵੰਤ ਬੱਸੀ)- ਰੂਪਨਗਰ ਦੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰਜਯੋਤੀ ਸਿੰਘ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ (ਬੀ.ਡੀ.ਪੀ.ਓਜ) ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਦੀ ਕਾਇਆਕਲਪ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਪੂਰੀ ਜ਼ਿੰਮੇਵਾਰੀ ਨਾਲ ਮੁਕੰਮਲ ਕਰਨ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਪਿੰਡਾਂ ਦੇ ਵਿਕਾਸ, ਸੜਕਾਂ ਦੇ ਨਿਰਮਾਣ, ਆਂਗਣਵਾੜੀਆਂ ਤੇ ਖੇਡਾਂ ਦੇ ਮੈਦਾਨਾਂ ਵੱਲ ਵਿਸ਼ੇਸ਼ ਧਿਆਨ ਦੇਣ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਫੰਡਾਂ ਦੇ ਵਰਤੋਂ ਸਰਟੀਫਿਕੇਟ ਵੀ ਨਾਲੋ-ਨਾਲ ਤਿਆਰ ਕਰਕੇ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ | ਉਨ੍ਹਾਂ ਜ਼ਿਲ੍ਹਾ ਰੂਪਨਗਰ ਵਿਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਦੀ ਸਮੀਖਿਆ ਕਰਦਿਆਂ ਕਿਹਾ ਕਿ ਕਾਰਜਾਂ ਦੀ ਹਫ਼ਤਾਵਾਰ ਰਿਪੋਰਟ ਦਿੱਤੀ ਜਾਵੇ ਤਾਂ ਜੋ ਨਿਰਧਾਰਿਤ ਸਮੇ ਦੌਰਾਨ ਵਿਕਾਸ ਕਾਰਜਾਂ ਨੂੰ ਮੁਕੰਮਲ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਅਧੀਨ ਪਿੰਡਾਂ ਵਿਖੇ ਸਥਾਨਾਂ 'ਤੇ ਸੋਲਿਡ ਵੇਸਟ ਮੈਨੇਜਮੈਂਟ ਦੇ ਕੰਮਾਂ ਨੂੰ ਸਫਲਤਾ ਪੂਰਵਕ ਮੁਕੰਮਲ ਕੀਤਾ ਗਿਆ ਹੈ ਹੈ ਤੇ ਬਾਕੀ ਰਹਿੰਦੇ ਕੰਮਾਂ ਦੇ ਸ਼ੁਰੂ ਤੇ ਮੁਕੰਮਲ ਹੋਣ ਦੀ ਰਿਪੋਰਟ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਲਾਜ਼ਮੀ ਦੇਣ | ਮੀਟਿੰਗ ਵਿਚ ਕਿਹਾ ਕਿ ਜ਼ਿਲ੍ਹਾ ਰੂਪਨਗਰ ਲਈ 37 ਪਿੰਡ ਕਲੀਨਿਕ ਸਫਲਤਾ ਪੂਰਵਕ ਤਿਆਰ ਕਰ ਲਏ ਗਏ ਹਨ | ਇਸੇ ਤਰਾਂ ਵਿਲੇਜ ਜਿਮਨੇਜ਼ਿਯਮ ਪ੍ਰੋਜੈਕਟ ਅਧੀਨ 22 ਜਿਮਨੇਜ਼ਿਯਮ ਬਣਾਉਣ ਦਾ ਟੀਚਾ ਰੱਖਿਆ ਗਿਆ ਸੀ, ਜਿਸ ਵਿੱਚੋਂ 16 ਪਿੰਡ ਜਿਮਨੇਜ਼ਿਯਮਾਂ ਦਾ ਨਿਰਮਾਣ ਕੰਮ ਪੂਰਾ ਹੋ ਚੁੱਕਾ ਹੈ | ਮਨਰੇਗਾ ਅਧੀਨ ਜ਼ਿਲ੍ਹਾ ਰੂਪਨਗਰ ਲਈ 41 ਆੰਗਣਵਾੜੀ ਕੇਂਦਰਾਂ ਦਾ ਨਿਰਮਾਣ ਕੰਮ ਸਫਲਤਾ ਪੂਰਵਕ ਪੂਰਾ ਕੀਤਾ ਗਿਆ ਹੈ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੜਕਾਂ, ਸੀਵਰੇਜ, ਜਲ ਸਪਲਾਈ ਸਕੀਮਾਂ ਤੇ ਹੋਰ ਬੁਨਿਆਦੀ ਢਾਂਚਾਗਤ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰਾਜੈਕਟ ਨਿਰਧਾਰਤ ਸਮਾਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ | ਇਸ ਮੌਕੇ ਜ਼ਿਲ੍ਹਾ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਅਮਿਤ ਕੁਮਾਰ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼ਰੂਤੀ ਸ਼ਰਮਾ, ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼.

Ad Position 22
No active advertisement
ਪਿਛਲੀ ਖ਼ਬਰ ਤਿ੍ਣਮੂਲ ਕਾਂਗਰਸ ਦਾ ਸੁਪਰੀਮ ਕੋਰਟ 'ਚ ਦਾਅਵਾ <br/> ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ <br/>
Ad Position 24