13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਮਾਊਾਟ ਵਿਊ ਪਬਲਿਕ ਸਕੂਲ ਦੇ ਅਥਰਵ ਨੇ 96.31 ਫ਼ੀਸਦੀ ਅੰਕ ਲੈ ਕੇ ਜ਼ਿਲ੍ਹੇ 'ਚੋਂ ਤੀਜਾ ਸਥਾਨ ਕੀਤਾ ਹਾਸਿਲ

Ad Position 21
No active advertisement
ਅਜੀਤ ਡੈਸਕ 13-05-2026
ਜ਼ੀਰਕਪੁਰ, 12 ਮਈ (ਮਨਿੰਦਰ ਸਿੰਘ)-ਬੀਤੇ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ 'ਚ ਮਾਊਾਟ ਵਿਊ ਪਬਲਿਕ ਸਕੂਲ ਬਲਟਾਣਾ ਦੇ ਵਿਦਿਆਰਥੀ ਅਥਰਵ ਨੇ 96.31 ਫ਼ੀਸਦੀ ਅੰਕ ਹਾਸਿਲ ਕਰਕੇ ਜ਼ਿਲ੍ਹਾ ਮੁਹਾਲੀ 'ਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ | ਅਥਰਵ ਦੀ ਇਸ ਪ੍ਰਾਪਤੀ 'ਤੇ ਸਕੂਲ ਪ੍ਰਬੰਧਕਾਂ ਵਲੋਂ ਵਧਾਈ ਦਿੰਦਿਆਂ ਇਸ ਨੂੰ ਸਕੂਲ ਤੇ ਮਾਪਿਆਂ ਲਈ ਮਾਣ ਵਾਲੀ ਗੱਲ ਦੱਸਿਆ ਗਿਆ | ਜ਼ਿਕਰਯੋਗ ਹੈ ਕਿ ਅਥਰਵ ਦਾ ਪਰਿਵਾਰ ਬਲਟਾਣਾ 'ਚ ਹੀ ਰਹਿੰਦਾ ਹੈ | ਉਸ ਦੇ ਪਿਤਾ ਕਾਰੋਬਾਰੀ ਅਤੇ ਮਾਤਾ ਘਰੇਲੂ ਔਰਤ ਹੈ | ਇਸ ਮੌਕੇ ਗੱਲਬਾਤ ਕਰਦਿਆਂ ਅਥਰਵ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਇਸ ਪ੍ਰਾਪਤੀ 'ਚ ਉਸ ਦੇ ਅਧਿਆਪਕਾਂ ਦੇ ਮਾਰਗਦਰਸ਼ਨ ਦਾ ਕਾਫ਼ੀ ਯੋਗਦਾਨ ਰਿਹਾ | ਉਨ੍ਹਾਂ ਦੱਸਿਆ ਕਿ ਅਥਰਵ ਨੇ ਟਿਊਸ਼ਨ ਨਾ ਜਾ ਕੇ ਘਰ ਤੋਂ ਹੀ ਸੈਲਫ ਸਟੱਡੀ ਕਰਕੇ ਇਹ ਮੁਕਾਮ ਹਾਸਿਲ ਕੀਤਾ ਹੈ | ਇਸ ਮੌਕੇ ਅਥਰਵ ਨੇ ਦੱਸਿਆ ਕਿ ਰੋਜ਼ਾਨਾ ਜਮਾਤ 'ਚ ਹੋ ਰਹੀ ਪੜ੍ਹਾਈ ਨੂੰ ਘਰ ਆ ਕੇ ਰਿਵਾਈਜ਼ ਕਰਨਾ ਹੀ ਉਸ ਦੀ ਸਫ਼ਲਤਾ ਦਾ ਮੁੱਖ ਕਾਰਨ ਹੈ | ਉਸ ਨੇ ਦੱਸਿਆ ਕਿ ਉਹ ਇੰਜੀਨੀਅਰ ਬਣਨਾ ਚਾਹੁੰਦਾ ਹੈ ਅਤੇ ਉਸ ਨੂੰ ਬੰਸਰੀ ਵਜਾਉਣ ਦਾ ਸ਼ੌਕ ਹੈ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 15 ਤੋਂ ਸੁਖਵਿੰਦਰ ਸਿੰਘ ਪਟਵਾਰੀ ਨੂੰ ਮਿਲੀ ਟਿਕਟ ਅਗਲੀ ਖ਼ਬਰ ਡੇਰਾਬੱਸੀ ਕੌਂਸਲ ਚੋਣਾਂ ਲਈ ਨਾਮਜ਼ਦਗੀ ਭਰਨ ਤੋਂ ਪਹਿਲਾਂ ਹੀ ਸਿਆਸੀ ਪਿੜ ਭਖਿਆ <br/>
Ad Position 24