ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਰੂਪਨਗਰ ਦੀਆਂ ਚੋਣਾਂ ਲਈ ਵਾਰਡ ਨੰਬਰ 15 ਤੋਂ ਸੁਖਵਿੰਦਰ ਸਿੰਘ ਪਟਵਾਰੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਸੁਖਵਿੰਦਰ ਸਿੰਘ ਪਟਵਾਰੀ ਪੜੇ-ਲਿਖੇ ਸਮਾਜ ਸੇਵੀ, ਹਰ ਇਕ ਦੇ ਦੁੱਖ-ਸੁੱਖ ਦੇ ਸਾਥੀ ਅਤੇ ਧਾਰਮਿਕ ਕੰਮਾਂ ਵਿਚ ਵੱਧ-ਚੜ ਕੇ ਭਾਗ ਲੈਣ ਵਾਲੇ ਵਜੋਂ ਜਾਣੇ ਜਾਂਦੇ ਹਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ: ਦਲਜੀਤ ਸਿੰਘ ਚੀਮਾ ਅਤੇ ਸੀਨੀਅਰ ਅਕਾਲੀ ਆਗੂ ਗੁਰਮੁੱਖ ਸਿੰਘ ਸੈਣੀ ਸਮੇਤ ਹੋਰ ਆਗੂਆਂ ਨੇ ਸੁਖਵਿੰਦਰ ਸਿੰਘ ਪਟਵਾਰੀ ਨੂੰ ਵਧਾਈ ਦਿੱਤੀ ਅਤੇ ਚੋਣ ਮੁਹਿੰਮ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ |