13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ਼੍ਰੋਮਣੀ ਅਕਾਲੀ ਦਲ ਨੇ ਨਗਰ ਕੌਂਸਲ ਰੂਪਨਗਰ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨਗਰ ਕੌਂਸਲ ਰੂਪਨਗਰ ਦੇ 11 ਉਮੀਦਵਾਰਾਂ ਦਾ ਐਲਾਨ ਕਰਨ ਮੌਕੇ | (ਸੱਜੇ) ਵਾਰਡ ਨੰਬਰ 15 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਐਲਾਨੇ ਗਏ ਉਮੀਦਵਾਰ ਸੁਖਵਿੰਦਰ ਸਿੰਘ ਪਟਵਾਰੀ ਅਤੇ ਹੋਰ | <br/> 13-05-2026
ਰੂਪਨਗਰ, 12 ਮਈ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਨੇ ਰੋਪੜ ਨਗਰ ਕੌਂਸਲ ਦੀਆਂ ਚੋਣਾਂ ਲਈ 11 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਅੱਜ ਸਥਾਨਕ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਾਰਟੀ ਦੇ ਸੀਨੀਅਰ ਆਗੂ ਗੁਰਮੁੱਖ ਸਿੰਘ ਸੈਣੀ ਦੇ ਘਰ ਹੋਈ ਭਰਵੀਂ ਮੀਟਿੰਗ ਵਿਚ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ | ਪਾਰਟੀ ਵਲੋਂ ਵਾਰਡ ਨੰਬਰ 1 ਤੋਂ ਯੂਥ ਆਗੂ ਗੱਜਣ ਸਿੰਘ ਭੱਟੀ, ਵਾਰਡ ਨੰਬਰ 2 ਤੋਂ ਸ੍ਰੀਮਤੀ ਸੁਨੀਤਾ ਕਾਲਾ ਪਤਨੀ ਸੁਨੀਲ ਕੁਮਾਰ ਕਾਲਾ, ਵਾਰਡ ਨੰਬਰ 3 ਤੋਂ ਮਨਜੀਤ ਸਿੰਘ ਤੰਬੜ, ਵਾਰਡ ਨੰਬਰ 4 ਤੋਂ ਨੌਜਵਾਨ ਆਗੂ ਗੁਰਵਿੰਦਰ ਸਿੰਘ ਬਾਵਾ, ਵਾਰਡ ਨੰਬਰ 5 ਤੋਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਵਾਰਡ ਨੰਬਰ 6 ਤੋਂ ਸ੍ਰੀਮਤੀ ਕੁਲਬੀਰ ਕੌਰ ਧਨੋਆ ਧਰਮ ਪਤਨੀ ਸਾਬਕਾ ਕੌਂਸਲਰ ਮਨਜਿੰਦਰ ਸਿੰਘ ਧਨੋਆ, ਵਾਰਡ ਨੰਬਰ 15 ਤੋਂ ਸੁਖਵਿੰਦਰ ਸਿੰਘ ਪਟਵਾਰੀ, ਵਾਰਡ ਨੰਬਰ 16 ਤੋਂ ਸ੍ਰੀਮਤੀ ਪਰਮਜੀਤ ਕੌਰ ਸੈਣੀ ਧਰਮ ਪਤਨੀ ਸਾਬਕਾ ਕੌਂਸਲਰ ਕੁਲਵੰਤ ਸਿੰਘ ਸੈਣੀ, ਵਾਰਡ ਨੰਬਰ 17 ਤੋਂ ਸਾਬਕਾ ਕੌਂਸਲਰ ਜਸਵਿੰਦਰ ਕੌਰ ਸ਼ੈਲੀ ਧਰਮ ਪਤਨੀ ਆਰ.ਪੀ. ਸਿੰਘ ਸ਼ੈਲੀ, ਵਾਰਡ ਨੰਬਰ 18 ਤੋਂ ਸ੍ਰੀਮਤੀ ਬਬਲੀ ਧਰਮ ਪਤਨੀ ਰਜਿੰਦਰ ਕੁਮਾਰ ਬਿੰਦੀ ਅਤੇ ਵਾਰਡ ਨੰਬਰ 19 ਤੋਂ ਨਰਿੰਦਰ ਸਿੰਘ ਸੈਣੀ ਪੁੱਤਰ ਜਸਬੀਰ ਸਿੰਘ ਸੈਣੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਇਸ ਮੌਕੇ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਰੋਪੜ ਸ਼ਹਿਰ ਵਿਚ ਆਪਣੇ ਸਮੇਂ ਦੌਰਾਨ ਕੀਤੇ ਲਾਮਿਸਾਲ ਵਿਕਾਸ ਕਾਰਜਾਂ ਅਤੇ ਪਿਛਲੇ ਸਾਲਾਂ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਲੋਂ ਸ਼ਹਿਰ ਲਈ ਕੀਤੀ ਗਈ ਅਣਦੇਖੀ ਦੇ ਆਧਾਰ 'ਤੇ ਲੋਕਾਂ ਤੋਂ ਵੋਟਾਂ ਮੰਗੇਗਾ | ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸੀਨੀਅਰ ਮੰਤਰੀ ਭਿ੍ਸ਼ਟਾਚਾਰ ਦੇ ਦੋਸ਼ਾਂ ਵਿਚ ਅੰਦਰ ਹੋ ਰਹੇ ਹਨ ਅਤੇ ਇੱਥੋਂ ਤੱਕ ਕਿ ਸਰਕਾਰ ਦਾ ਵਿਜੀਲੈਂਸ ਵਿਭਾਗ ਵੀ ਭਿ੍ਸ਼ਟਾਚਾਰ ਵਿਚ ਫਸਿਆ ਹੋਇਆ ਹੈ | ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਨਿੱਤ ਨਵੇਂ ਕਿੱਸੇ ਸਾਹਮਣੇ ਆ ਰਹੇ ਹਨ | ਡਾ. ਚੀਮਾ ਨੇ ਕਿਹਾ ਕਿ ਪੰਜਾਬ ਵਿਚ ਅਮਨ ਤੇ ਕਾਨੂੰਨ ਦੀ ਹਾਲਤ ਬੱਦ ਤੋਂ ਬੱਦਤਰ ਹੋ ਚੁੱਕੀ ਹੈ ਅਤੇ ਲੁੱਟ-ਖੋਹ, ਕਤਲੋ-ਗਾਰਤ ਦੀਆਂ ਵਾਰਦਾਤਾਂ ਆਮ ਹੋ ਗਈਆਂ ਹਨ | ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹ ਸਾਰੇ ਮੁੱਦੇ ਲੈ ਕੇ ਲੋਕਾਂ ਵਿਚ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬਲਵਿੰਦਰ ਕੌਰ ਸ਼ਾਮਪੁਰਾ, ਬਾਵਾ ਸਿੰਘ, ਮਾਸਟਰ ਅਮਰੀਕ ਸਿੰਘ, ਤਰਨਜੀਤ ਸਿੰਘ ਤਰਨੀ, ਐਡਵੋਕੇਟ ਰਾਜੀਵ ਸ਼ਰਮਾ, ਬਲਵਿੰਦਰ ਕੌਰ ਵਾਰਡ ਪ੍ਰਧਾਨ, ਮਨਪ੍ਰੀਤ ਸਿੰਘ ਗਿੱਲ, ਸੁਰਮੁੱਖ ਸਿੰਘ ਸੈਣੀ, ਰਣਜੀਤ ਸਿੰਘ ਸੈਣੀ, ਕੁਲਵਿੰਦਰ ਕੌਰ ਘਈ, ਕੁਲਵੰਤ ਸਿੰਘ ਸੈਣੀ, ਮੋਹਣ ਸਿੰਘ ਮੁਹੰਮਦੀਪੁਰ, ਐਡਵੋਕੇਟ ਹਰਜਿੰਦਰ ਪਾਲ ਸਿੰਘ, ਮੋਨੂੰ ਕੁਮਾਰ, ਆਰ.ਪੀ. ਸਿੰਘ ਸ਼ੈਲੀ, ਕਰਮਦੀਨ, ਪਵਨਪ੍ਰੀਤ ਸਿੰਘ ਸਮੇਤ ਹੋਰ ਆਗੂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਤਵਾੜਾ ਸਾਹਿਬ ਸਕੂਲ ਵਿਖੇ ਸਰਹੰਦ ਫ਼ਤਹਿ ਦਿਵਸ ਸ਼ਰਧਾ ਨਾਲ ਮਨਾਇਆ <br/> ਅਗਲੀ ਖ਼ਬਰ ਵਾਰਡ ਨੰਬਰ 15 ਤੋਂ ਸੁਖਵਿੰਦਰ ਸਿੰਘ ਪਟਵਾਰੀ ਨੂੰ ਮਿਲੀ ਟਿਕਟ
Ad Position 24