12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵਿਸ਼ਵਕਰਮਾ ਆਦਰਸ਼ ਵਿਦਿਆਲਿਆ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਮਾਜਰੀ, 12 ਮਈ (ਕੁਲਵੰਤ ਸਿੰਘ ਧੀਮਾਨ)-ਖਿਜ਼ਰਾਬਾਦ ਦੇ ਵਿਸ਼ਵਕਰਮਾ ਆਦਰਸ਼ ਵਿਦਿਆਲਿਆ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਵਿਦਿਆਰਥਣ ਤਨਵੀਰ ਕੌਰ ਨੇ 599 ਅੰਕ ਲੈ ਕੇ ਸਕੂਲ 'ਚੋਂ ਪਹਿਲਾ, ਮਹਿਕਪ੍ਰੀਤ ਕੌਰ ਨੇ 593 ਅੰਕ ਲੈ ਕੇ ਦੂਜਾ, ਸੁਖਮਨੀ ਕੌਰ ਤੇ ਮਨਪ੍ਰੀਤ ਸਿੰਘ ਪਾਬਲਾ ਨੇ 591 ਅੰਕ ਲੈ ਕੇ ਸਾਂਝੇ ਤੌਰ 'ਤੇ ਤੀਜਾ ਸਥਾਨ ਅਤੇ ਸ਼ਰਨਦੀਪ ਕੌਰ ਨੇ 590 ਅੰਕ ਲੈ ਕੇ ਚੌਥਾ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਦੇ ਚੇਅਰਮੈਨ ਹਰਪਾਲ ਸਿੰਘ ਵਲੋਂ ਇਸ ਪ੍ਰਾਪਤੀ ਦੇ ਚਲਦਿਆਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ | ਉਨ੍ਹਾਂ ਕਿਹਾ ਕਿ ਸਕੂਲ ਦੇ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਹਿਲੇ ਦਰਜੇ 'ਚ ਪਾਸ ਹੋਏ, ਜਿਸ ਲਈ ਸਮੁੱਚਾ ਸਕੂਲ ਸਟਾਫ਼ ਵਧਾਈ ਦਾ ਪਾਤਰ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ ਦੇ ਵਾ. ਨੰ. 16 'ਚ ਭਾਜਪਾ ਦੀ ਜਨ ਸਭਾ ਨੂੰ ਮਿਲਿਆ ਭਾਰੀ ਸਮਰਥਨ <br/> ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਤਖਤਗੜ੍ਹ ਦੀ ਦਸਵੀਂ ਦੀ ਮੈਰਿਟ 'ਚ ਆਈ ਸੀਰਤ ਕੌਰ ਦਾ ਕੀਤਾ ਸਨਮਾਨ
Ad Position 24