12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਜ਼ੀਰਕਪੁਰ ਦੇ ਵਾ. ਨੰ. 16 'ਚ ਭਾਜਪਾ ਦੀ ਜਨ ਸਭਾ ਨੂੰ ਮਿਲਿਆ ਭਾਰੀ ਸਮਰਥਨ <br/>

Ad Position 21
No active advertisement
ਅਜੀਤ ਡੈਸਕ 13-05-2026
ਜ਼ੀਰਕਪੁਰ, 12 ਮਈ (ਮਨਿੰਦਰ ਸਿੰਘ)-ਜ਼ੀਰਕਪੁਰ ਦੇ ਵਾ. ਨੰ. 16 'ਚ ਭਾਜਪਾ ਵਲੋਂ ਕਰਵਾਈ ਗਈ ਜਨ ਸਭਾ ਨੂੰ ਇਲਾਕਾ ਵਾਸੀਆਂ ਦਾ ਭਾਰੀ ਸਮਰਥਨ ਮਿਲਿਆ | ਇਸ ਮੌਕੇ ਵੱਡੀ ਗਿਣਤੀ 'ਚ ਸਥਾਨਕ ਵਸਨੀਕਾਂ, ਮਹਿਲਾਵਾਂ ਤੇ ਨੌਜਵਾਨਾਂ ਨੇ ਹਾਜ਼ਰੀ ਭਰਦਿਆਂ ਭਾਜਪਾ ਦੀਆਂ ਨੀਤੀਆਂ ਤੇ ਵਿਕਾਸ ਕਾਰਜਾਂ 'ਤੇ ਆਪਣਾ ਭਰੋਸਾ ਪ੍ਰਗਟਾਇਆ | ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਜ਼ੀਰਕਪੁਰ ਇੰਚਾਰਜ ਰਾਕੇਸ਼ ਕੁਮਾਰ ਗੁਪਤਾ, ਸੰਜੀਵ ਖੰਨਾ, ਗੁਰਦਰਸ਼ਨ ਸਿੰਘ ਸੈਣੀ ਤੇ ਮੰਡਲ ਪ੍ਰਧਾਨ ਸਮੇਤ ਭਾਜਪਾ ਦੇ ਕਈ ਸੀਨੀਅਰ ਆਗੂਆਂ ਤੇ ਅਹੁਦੇਦਾਰਾਂ ਨੇ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਵਾਰਡ ਦੇ ਵਿਕਾਸ, ਬੁਨਿਆਦੀ ਸੁਵਿਧਾਵਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਸੰਬੰਧੀ ਵਿਸਥਾਰ ਸਹਿਤ ਗੱਲਬਾਤ ਕੀਤੀ | ਆਗੂਆਂ ਨੇ ਕਿਹਾ ਕਿ ਭਾਜਪਾ ਹਮੇਸ਼ਾ ਵਿਕਾਸ, ਪਾਰਦਰਸ਼ਤਾ ਅਤੇ ਲੋਕ ਸੇਵਾ ਦੀ ਰਾਜਨੀਤੀ 'ਚ ਵਿਸ਼ਵਾਸ ਰੱਖਦੀ ਹੈ | ਇਸ ਮੌਕੇ ਸ਼ੈਫਾਲੀ ਜੈਨ ਨੇ ਕਿਹਾ ਕਿ ਵਾਰਡ ਦੀ ਜਨਤਾ ਵਲੋਂ ਮਿਲਿਆ ਭਾਰੀ ਸਮਰਥਨ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੇ ਵਿਕਾਸ ਕਾਰਜਾਂ 'ਤੇ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ | ਸਭਾ ਦੇ ਅੰਤ 'ਚ ਸ਼ੈਫਾਲੀ ਜੈਨ ਨੇ ਸਾਰੇ ਮਹਿਮਾਨਾਂ, ਵਰਕਰਾਂ ਤੇ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਪੀਕਰ ਰਾਣਾ ਕੇ.ਪੀ ਸਿੰਘ ਨੇ ਬੇਟੇ ਦੇ ਜਨਮ ਦਿਨ ਮੌਕੇ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ <br/> ਅਗਲੀ ਖ਼ਬਰ ਵਿਸ਼ਵਕਰਮਾ ਆਦਰਸ਼ ਵਿਦਿਆਲਿਆ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24