ਮੋਰਿੰਡਾ, 12 ਮਈ (ਤਰਲੋਚਨ ਸਿੰਘ ਕੰਗ)-ਨਗਰ ਕੌਂਸਲ ਮੋਰਿੰਡਾ ਦੀਆਂ ਚੋਣਾਂ ਸਬੰਧੀ ਚੋਣ ਪ੍ਰੋਗਰਾਮ ਜਾਰੀ ਕਰਦਿਆਂ ਰਿਟਰਨਿੰਗ ਅਫਸਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਮੋਰਿੰਡਾ ਦੇ ਵਾਰਡ ਨੰਬਰ 1 ਤੋਂ 15 ਤੱਕ ਮੈਂਬਰਾਂ ਦੀ ਚੋਣ ਲਈ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਮਿਤੀ 16 ਮਈ ਤੱਕ ਕਿਸੇ ਵੀ ਦਿਨ (ਜਨਤਕ ਛੁੱਟੀ ਤੋਂ ਇਲਾਵਾ) ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਐਸ.ਡੀ.ਐਮ. ਮੋਰਿੰਡਾ ਦੇ ਕੋਰਟ ਰੂਮ ਵਿਚ ਰਿਟਰਨਿੰਗ ਅਫ਼ਸਰ ਕੋਲ ਜਮ੍ਹਾਂ ਕਰਵਾਏ ਜਾ ਸਕਣਗੇ | ਨਾਮਜ਼ਦਗੀ ਪੱਤਰਾਂ ਦੀ ਜਾਂਚ ਮਿਤੀ 18 ਮਈ 2026 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਐਸ.ਡੀ.ਐਮ. ਮੋਰਿੰਡਾ ਦੇ ਕੋਰਟ ਰੂਮ ਵਿਚ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਵੋਟਾਂ ਮਿਤੀ 26 ਮਈ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪਾਈਆਂ ਜਾਣਗੀਆਂ |