ਸ੍ਰੀ ਚਮਕੌਰ ਸਾਹਿਬ,12 ਮਈ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਸਲੇਮਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਕਮਲਪ੍ਰੀਤ ਸਿੰਘ ਨੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ ਵਿਚੋਂ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਕਮਲਪ੍ਰੀਤ ਸਿੰਘ ਨੂੰ ਸਨਮਾਨਿਤ ਕਰਨ ਲਈ ਇੱਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਮਲਪ੍ਰੀਤ ਸਿੰਘ ਨੂੰ ਨਗਦ ਰਾਸ਼ੀ ਅਤੇ ਸਨਮਾਨ ਚਿੰਨ ਤੇ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਪਵਨ ਕੁਮਾਰ, ਪਿੰਡ ਦੇ ਸਰਪੰਚ ਦੇ ਪਤੀ ਰਘਵੀਰ ਸਿੰਘ ਮਾਵੀ, ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਹਾਕਮ ਸਿੰਘ ਵੀ ਮੋਜੂਦ ਸਨ | ਪਿ੍੍ਰੰਸੀਪਲ ਪਵਨ ਕੁਮਾਰ ਨੇ ਦੱਸਿਆ ਕਿ ਕਮਲਪ੍ਰੀਤ ਸਿੰਘ ਨੇ ਇਸ ਅੰਕ ਵਿਚ 102 ਅੰਕ ਹਾਲਸ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ ਅਤੇ ਸਕੂਲ ਦੇ ਵਿਦਿਆਰਥੀ ਦੀ ਇਹ ਪ੍ਰਾਪਤੀ ਦੂਜੇ ਬੱਚਿਆਂ ਲਈ ਪ੍ਰੇਰਨਾ ਸਰੋਤ ਹੈ | ਇਸ ਮੌਕੇ ਬੋਲਦਿਆਂ ਰਘਵੀਰ ਸਿੰਘ ਮਾਵੀ ਅਤੇ ਚੇਅਰਮੈਨ ਹਾਕਮ ਸਿੰਘ ਨੇ ਵੀ ਕਮਲਪ੍ਰੀਤ ਸਿੰਘ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ |