12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 13-05-2026
ਨੂਰਪੁਰ ਬੇਦੀ, 12 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਸਸਕੌਰ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ ਦੀ 1-1 ਵਿਦਿਆਰਥਣ ਨੇ ਪੰਜਾਬ ਦੀ ਮੈਰਿਟ ਲਿਸਟ 'ਚ ਸਥਾਨ ਹਾਸਿਲ ਕਰਕੇ ਆਪਣੇ ਮਾਪਿਆਂ ਤੇ ਸਕੂਲਾਂ ਦਾ ਨਾਂ ਰੋਸ਼ਨ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰੀ ਹਾਈ ਸਕੂਲ ਸਸਕੌਰ ਦੀ ਵਿਦਿਆਰਥਣ ਜੀਆ ਸੈਣੀ ਪੁੱਤਰੀ ਹਰਜਿੰਦਰ ਸਿੰਘ ਨੇੇ 632 ਅੰਕ (97.23 ਫ਼ੀਸਦੀ) ਹਾਸਿਲ ਕਰਕੇ ਪੰਜਾਬ ਦੀ ਮੈਰਿਟ ਲਿਸਟ 13ਵਾਂ ਰੈਂਕ ਪ੍ਰਾਪਤ ਕੀਤਾ ਹੈ | ਸਕੂਲ ਦੀ ਮੁੱਖ ਅਧਿਆਪਕਾ ਨਵਪ੍ਰੀਤ ਕੌਰ ਸਮੇਤ ਵਿਸ਼ਵ ਰਾਣਾ, ਤਜਿੰਦਰ ਸਿੰਘ, ਇੰਦਰਜੀਤ ਸਿੰਘ ਅਤੇ ਰਮਨਦੀਪ ਕੌਰ ਆਦਿ ਸਟਾਫ਼ ਮੈਂਬਰਾਂ ਨੇ ਵਿਦਿਆਰਥਣ ਦਾ ਅੱਜ ਸਕੂਲ ਪਹੁੰਚਣ ਤੇ ਮੂੰਹ ਮਿੱਠਾ ਕਰਵਾਉਂਦੇ ਹੋਏ ਵਧਾਈ ਦਿੱਤੀ | ਇਸੀ ਪ੍ਰਕਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖਤਗੜ ਦੀ ਵਿਦਿਆਰਥਣ ਸੀਰਤ ਕੌਰ ਪੁੱਤਰੀ ਗਿਆਨ ਚੰਦ ਨੇ ਪੰਜਾਬ ਦੀ ਮੈਰਿਟ ਲਿਸਟ 'ਚ 20ਵਾਂ ਰੈਂਕ ਹਾਸਿਲ ਕਰਦੇ ਹੋਏ 625 ਅੰਕ (96.15 ਫ਼ੀਸਦੀ) ਹਾਸਿਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ | ਸਮੂਹ ਸਟਾਫ਼ ਨੇ ਵਿਦਿਆਰਥਣ ਸੀਰਤ ਕੌਰ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ |
ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ
ਢੇਰ, (ਸ਼ਿਵ ਕੁਮਾਰ ਕਾਲੀਆ)-ਸੰਤ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ ਰਹਿਨੁਮਾਈ ਅਤੇ ਡਾਇਰੈਕਟਰ ਸੁੱਚਾ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸਕੂਲ ਜਿੰਦਵੜੀ ਦਾ ਦਸਵੀਂ ਜਮਾਤ ਦਾ ਨਤੀਜਾ 100% ਅਤੇ ਸ਼ਾਨਦਾਰ ਰਿਹਾ | ਇਸ ਮੌਕੇ ਸਕੂਲ ਦੇ ਮੌਜੂਦਾ ਪਿ੍ੰਸੀਪਲ ਸ੍ਰੀਮਤੀ ਅਮਰਜੀਤ ਕੌਰ ਵਲੋਂ ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਗਈ ਅਤੇ ਅੱਗੇ ਤੋਂ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਗਈ | ਦਸਵੀਂ ਜਮਾਤ ਦੀ ਵਿਦਿਆਰਥਣ ਜਸ਼ਨਦੀਪ ਨੇ 94.46% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਕੋਮਲ ਚੌਧਰੀ ਨੇ 93.84% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਜਸਮੀਤ ਕੌਰ ਨੇ 93.53% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ, ਮੰਨਤਪ੍ਰੀਤ ਕੌਰ ਨੇ 92.15% ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਅਤੇ ਸੀਆ ਸ਼ਰਮਾ, ਜਸਪ੍ਰੀਤ ਕੌਰ, ਸ਼ਰਨਜੀਤ ਕੌਰ ਨੇ 91.84? ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਪ੍ਰਾਪਤ ਕੀਤਾ | ਵਧੀਆ ਅੰਕ ਪ੍ਰਾਪਤ ਕਰਨ ਤੇ ਸਕੂਲ ਵਲੋਂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਪ੍ਰਬੰਧਕ ਕਮੇਟੀ ਅਤੇ ਅਕਾਦਮਿਕ ਡਾਇਰੈਕਟਰ ਸੁੱਚਾ ਸਿੰਘ ਸਿੱਧੂ ਵਲੋਂ ਵੀ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਗਈ |
ਕੋਟਲਾ ਸੁਰਮੁਖ ਸਿੰਘ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸੋ ਫ਼ੀਸਦੀ
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਕੋਟਲਾ ਸੁਰਮੁਖ ਸਿੰਘ ਦੇ ਸਰਕਾਰੀ ਹਾਈ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ 10 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਜੋ ਸਾਰੇ ਚੰਗੇ ਅੰਕਾਂ ਨਾਲ ਪਾਸ ਹਏ ਹਨ | ਸਕੂਲ ਮੁਖੀ ਨਮਿਤਾ ਸ਼ਰਮਾ ਨੇ ਦੱਸਿਆ ਕਿ ਇਸ ਪ੍ਰੀਖਿਆ ਵਿਚ ਹਰਮਨਪ੍ਰੀਤ ਕੌਰ ਪੁੱਤਰੀ ਜੋਰਾ ਸਿੰਘ ਨੇ ਪਹਿਲਾ, ਅਨਮੋਲਦੀਪ ਕੌਰ ਪੁੱਤਰੀ ਜਸਵੀਰ ਸਿੰਘ ਨੇ ਦੂਜਾ ਅਤੇ ਜਸਨੂੂਰ ਕੌਰ ਪੁੱਤਰੀ ਗੁਰਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਮੁਖੀ ਸ੍ਰੀਮਤੀ ਸ਼ਰਮਾ ਨੇ ਬੱਚਿਆਂ ਦੀ ਇਸ ਸਫਲਤਾ ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਜਮਾਤ ਇੰਚਾਰਜ ਕੇਸਰ ਸਿੰਘ, ਬਲਵਿੰਦਰ ਸਿੰਘ, ਦਵਿੰਦਰ ਸਿੰਘ, ਰੁਪਿੰਦਰਜੀਤ ਕੌਰ, ਦਿਲਪ੍ਰੀਤ ਸਿੰਘ, ਜਗਮੋਹਨ ਸਿੰਘ ਆਦਿ ਸਟਾਫ਼ ਮੈਂਬਰ ਵੀ ਹਾਜ਼ਰ ਸਨ |
ਖੇੜੀ ਸਲਾਬਤਪੁਰ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)-ਨਜਦੀਕੀ ਪਿੰਡ ਖੇੜੀ ਸਲਾਬਤਪੁਰ ਦੇ ਸਮਾਰਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਇਸ ਵਾਰ ਵੀ 100 ਫ਼ੀਸਦੀ ਰਿਹਾ | ਪਿ੍ੰਸੀਪਲ ਗੁਰਸ਼ਰਨ ਕੌਰ ਨੇ ਦੱਸਿਆ ਕੇ ਦਸਵੀ ਜਮਾਤ ਦੇ ਕੁੱਲ 24 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜੋ ਸਾਰੇ ਚੰਗੇ ਅੰਕਾਂ ਨਾਲ ਪਾਸ ਹੋਏ ਹਨ | ਇਨ੍ਹਾਂ ਵਿਚੋਂ ਜਸਲੀਨ ਕੌਰ ਪੁੱਤਰੀ ਸੁਰਜੀਤ ਸਿੰਘ ਖੇੜੀ ਸਲਾਬਤਪੁਰ ਨੇ 573 ਅੰਕ ਲੈ ਕੇ ਪਹਿਲਾ, ਸੁਮਨਪਰੀਤ ਕੌਰ ਪੁੱਤਰੀ ਹਰਜਿੰਦਰ ਸਿੰਘ ਨੇ 557 ਅੰਕਾਂ ਨਾਲ ਦੂਜਾ ਤੇ ਗੁਰਲੀਨ ਕੌਰ ਪੁੱਤਰੀ ਹਰਮਨਜੀਤ ਸਿੰਘ ਨੇ 490/ਅੰਕ ਲੈ ਕੇ ਸਕੂਲ ਵਿਚੋਂ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਰਪੰਚ ਹਾਕਮ ਸਿੰਘ, ਚੇਅਰਮੈਨ ਪਰਮਜੀਤ ਸਿੰਘ, ਕਮੇਟੀ ਮੈਂਬਰ ਬਲਦੇਵ ਸਿੰਘ, ਪੰਚ ਅਮਿ੍ਤਪਾਲ ਸਿੰਘ, ਪੰਚ ਬਲਵਿੰਦਰ ਕੌਰ ਨੇ ਇਸ ਵਧੀਆ ਕਾਰਗੁਜਾਰੀ ਲਈ ਸਕੂਲ ਦੇ ਪਿ੍ੰਸੀਪਲ ਸਮੇਤ ਸਮੁੱਚੇ ਸਟਾਫ਼ ਅਤੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
100% ਨਤੀਜੇ ਨਾਲ ਗੁਰੂ ਨਾਨਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਘਨੌਲੀ, (ਜਸਵੀਰ ਸਿੰਘ ਸੈਣੀ)-ਪੰਜਾਬ ਸਕੂਲ ਸਿੱਖਿਆ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੋਦੀ ਮਾਜਰਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਕੋਆਰਡੀਨੇਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸਕੂਲ ਦਾ ਨਤੀਜਾ 100% ਰਿਹਾ | ਜਿਸ ਵਿਚ ਗੁਰਜਿੰਦਰ ਸਿੰਘ ਨੇ 94.1% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਖੁਸ਼ਪ੍ਰੀਤ ਨੇ 94% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਪ੍ਰਭਜੋਤ ਕੌਰ ਨੇ 93.3% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਤਰ੍ਹਾਂ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕੀਤੇ | ਇਸ ਮੌਕੇ 'ਤੇ ਸਕੂਲ ਚੇਅਰਮੈਨ ਗੁਰਬਚਨ ਸਿੰਘ ਅਤੇ ਪਿ੍ੰਸੀਪਲ ਹਰਦੀਪ ਸਿੰਘ ਵਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਗਈ ਅਤੇ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਸਟਾਫ਼ ਵਲੋਂ ਕਰਵਾਈ ਗਈ ਮਿਹਨਤ ਦੀ ਪ੍ਰਸ਼ੰਸਾ ਕੀਤੀ ਗਈ ਗਈ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਗੋਲੀਕਾਂਡ 'ਚ ਸ਼ਾਮਿਲ ਤਿੰਨ ਦੋਸ਼ੀਆਂ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ <br/> ਅਗਲੀ ਖ਼ਬਰ ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ ਮਾਂ ਦਿਵਸ ਮਨਾਇਆ <br/>
Ad Position 24