12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨੂਰਪੁਰ ਬੇਦੀ ਗੋਲੀਕਾਂਡ 'ਚ ਸ਼ਾਮਿਲ ਤਿੰਨ ਦੋਸ਼ੀਆਂ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ <br/>

Ad Position 21
No active advertisement
ਅਜੀਤ ਡੈਸਕ 13-05-2026
ਨੂਰਪੁਰ ਬੇਦੀ, 12 ਮਈ (ਰਾਜੇਸ਼ ਚੌਧਰੀ ਤਖਤਗੜ)-ਦੋ ਦਿਨ ਪਹਿਲਾਂ ਨੂਰਪੁਰ ਬੇਦੀ ਵਿਖੇ ਹੋਏ ਗੋਲੀਕਾਂਡ ਦੌਰਾਨ ਮਾਰੇ ਗਏ ਇੱਕ ਨੌਜਵਾਨ ਦੇ ਸਬੰਧ ਵਿਚ ਸਥਾਨਕ ਪੁਲਿਸ ਨੇ 9 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ | ਜਿਨਾਂ ਵਿਚੋਂ ਤਿੰਨ ਮੁੱਖ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਸੀ, ਜਿਨਾਂ ਨੂੰ ਅੱਜ ਮਾਨਯੋਗ ਸ਼੍ਰੀ ਅਨੰਦਪੁਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨਾਂ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ | ਨਵ ਨਿਯੁਕਤ ਥਾਣਾ ਮੁਖੀ ਸਬ ਇੰਸਪੈਕਟਰ ਗੁਰਮੁਖ ਸਿੰਘ ਨੂਰਪੁਰ ਬੇਦੀ ਨੇ ਦੱਸਿਆ ਕਿ ਪੁਲਿਸ ਵਲੋਂ ਹਰਜੋਤ ਸਿੰਘ ਪੁੱਤਰ ਹਰਮਿੰਦਰ ਸਿੰਘ ਵਾਸੀ ਪਿੰਡ ਸ਼ਾਹਪੁਰ ਬੇਲਾ, ਗੁਰਵਿੰਦਰ ਸਿੰਘ ਪੁੱਤਰ ਭਾਗ ਸਿੰਘ ਨਿਵਾਸੀ ਪਿੰਡ ਨੌਧੇਮਾਜਰਾ ਤੇ ਅਦਿੱਤਿਆ ਪੁੱਤਰ ਪਵਨ ਕੁਮਾਰ ਨਿਵਾਸੀ ਨੂਰਪੁਰ ਬੇਦੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਸੀ, ਜਿਨਾਂ ਨੂੰ ਅੱਜ ਮਾਨਯੋਗ ਅਦਾਲਤ ਵਲੋਂ 16 ਮਈ ਤੱਕ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਹਾਲੇ ਤੱਕ ਮਿ੍ਤਕ ਨੌਜਵਾਨ ਹਰਮੋਲ ਸਿੰਘ ਦਾ ਪੋਸਟਮਾਰਟਮ ਨਹੀਂ ਹੋ ਸਕਿਆ | ਦੱਸਣਯੋਗ ਹੈ ਕਿ ਮਿ੍ਤਕ ਹਰਮੋਲ ਸਿੰਘ ਦੇ ਪਰਿਵਾਰਕ ਮੈਂਬਰ ਇਸ ਗੱਲ ਲਈ ਬਜਿੱਦ ਹਨ ਕਿ ਜਦੋਂ ਤੱਕ ਇਸ ਗੋਲੀਕਾਂਡ ਵਿਚ ਨਾਮਜ਼ਦ ਬਾਕੀ ਛੇ ਦੋਸ਼ੀਆਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਨਹੀਂ ਕੀਤਾ ਜਾਂਦਾ ਤਦ ਤੱਕ ਉਹ ਆਪਣੇ ਬੇਟੇ ਹਰਮੋਲ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਕੋਮਲ ਸ਼ਰਮਾ ਦਾ ਬੈਗ ਚੋਰੀ ਅਗਲੀ ਖ਼ਬਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24