12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕਾਂਗਰਸ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਰੰਭੀਆਂ ਤਿਆਰੀਆਂ

Ad Position 21
No active advertisement
ਅਜੀਤ ਡੈਸਕ 13-05-2026

ਨੰਗਲ, 12 ਮਈ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਦੀਆਂ ਚੋਣਾਂ ਦਾ ਵਿਗਲ ਵੱਜਦਿਆਂ ਹੀ ਸ਼ਹਿਰ 'ਚ ਸਿਆਸੀ ਸਰਗਰਮੀਆਂ ਜਿੱਥੇ ਪੂਰੀ ਤਰ੍ਹਾਂ ਭਖ ਚੁੱਕੀਆਂ ਹਨ ਉੱਥੇ ਹੀ ਕਾਂਗਰਸ ਪਾਰਟੀ ਨੇ ਪਹਿਲ ਕਦਮੀ ਕਰਦਿਆਂ ਸਿਆਸੀ ਤਿਆਰੀਆਂ ਖਿੱਚਦਿਆਂ ਵੱਖ-ਵੱਖ ਵਾਰਡਾਂ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜਨ ਦੇ ਚਾਹਵਾਨਾਂ ਕੋਲੋਂ ਅਰਜ਼ੀਆਂ ਮੰਗੀਆਂ ਹਨ | ਅੱਜ ਕਾਂਗਰਸ ਪਾਰਟੀ ਹਾਈ ਕਮਾਂਡ ਵਲੋਂ ਚੋਣ ਇੰਚਾਰਜ ਨਿਯੁਕਤ ਕੀਤੇ ਗਏ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ ਨੂੰ ਵੱਖ-ਵੱਖ ਵਾਰਡਾਂ ਤੋਂ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੇ ਆਪੋ ਆਪਣੇ ਸਮਰਥਕਾਂ ਸਮੇਤ ਮਿਲ ਕੇ ਟਿਕਟ ਹਾਸਲ ਕਰਨ ਲਈ ਆਪਣੀਆਂ ਅਰਜ਼ੀਆਂ ਸੌਂਪੀਆਂ ਗਈਆਂ | ਇਸ ਮੌਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਚੋਣ ਇੰਚਾਰਜ ਸੁਖਵਿੰਦਰ ਸਿੰਘ ਵਿਸਕੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਨੰਗਲ ਦੇ ਵੱਖ-ਵੱਖ ਵਾਰਡਾਂ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਚੋਣ ਲੜਨ ਦੀ ਇੱਛਾ ਜ਼ਾਹਿਰ ਕਰਦਿਆਂ ਆਪਣੇ ਬਿਨੈ-ਪੱਤਰ (ਫਾਰਮ) ਉਨ੍ਹਾਂ ਨੂੰ ਦਿੱਤੇ ਹਨ | ਇਨ੍ਹਾਂ ਫਾਰਮਾਂ ਦੀ ਸਕਰੀਨਿੰਗ ਕੀਤੀ ਜਾਵੇਗੀ ਅਤੇ ਯੋਗ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ | ਉਨ੍ਹਾਂ ਦਾਅਵਾ ਕੀਤਾ ਕਿ ਹਰੇਕ ਵਾਰਡ ਵਿਚ ਇੱਕ ਤੋਂ ਜ਼ਿਆਦਾ ਟਿਕਟਾਂ ਦੇ ਚਾਹਵਾਨਾਂ ਦੀ ਗਿਣਤੀ ਦਰਸਾਉਂਦੀ ਹੈ ਕਿ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਅਗਵਾਈ ਕਾਂਗਰਸ ਪਾਰਟੀ ਮੁੜ ਨਗਰ ਕੌਂਸਲ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਕੇ ਨਵੀਂ ਸਿਆਸੀ ਇਬਾਰਤ ਲਿਖੇਗੀ | ਵਿਸਕੀ ਨੇ ਸੱਤਾਧਾਰੀ ਆਮ ਆਦਮੀ ਪਾਰਟੀ 'ਤੇ ਦੋਸ਼ ਲਾਉਂਦਿਆਂ ਆਖਿਆ ਕਿ 'ਆਪ' ਸਰਕਾਰ ਆਪਣੀ ਹਾਰ ਦੇ ਡਰੋਂ ਪ੍ਰਸ਼ਾਸਨ ਦੀ ਮਦਦ ਨਾਲ ਜਾਅਲੀ ਵੋਟਾਂ ਬਣਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਾਂਗਰਸ ਪਾਰਟੀ ਕਿਸੇ ਵੀ ਕੀਮਤ 'ਤੇ ਹੇਰਾ ਫੇਰੀ ਅਤੇ ਗੁੰਡਾਗਰਦੀ ਬਰਦਾਸ਼ਤ ਨਹੀਂ ਕਰੇਗੀ ਅਤੇ ਚੋਣਾਂ ਵਾਲੇ ਦਿਨ ਹਰ ਬੂਥ 'ਤੇ ਕਾਂਗਰਸੀ ਵਰਕਰ ਪੈਨੀ ਨਜ਼ਰ ਰੱਖਣਗੇ ਤਾਂ ਜੋ ਸੱਤਾਧਾਰੀ ਧਿਰ ਜਾਅਲੀ ਵੋਟ ਦਾ ਭੁਗਤਾਨ ਨਾ ਕਰ ਸਕੇ। ਇਸ ਮੌਕੇ ਉਨ੍ਹਾਂ ਨਾਲ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਸਾਹਨੀ, ਐਡਵੋਕੇਟ ਅਮਨ ਬਜਾਜ, ਲੰਬੜਦਾਰ ਧਰਮਪਾਲ ਸੋਢੀ, ਸਾਬਕਾ ਕੌਂਸਲਰ ਇੰਦੂ ਬਾਲਾ, ਰੋਜ਼ੀ ਸ਼ਰਮਾ, ਦੀਪਕ ਨੰਦਾ, ਸੁਰਿੰਦਰ ਪੰਮਾ, ਪਵਨ ਸ਼ਰਮਾ, ਅਸ਼ੋਕ ਸੈਣੀ, ਵਿਜੇ ਕੌਸ਼ਲ, ਚੰਦਨ ਰਾਣਾ, ਲਲਿਤ ਚੌਧਰੀ, ਵਿਸ਼ਾਲ ਐਰੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ੀ ਵਿਦਿਆਰਥੀਆਂ ਦੀ ਜਾਣਕਾਰੀ ਐਫ.ਆਰ.ਆਰ.ਓ. ਪੋਰਟਲ 'ਤੇ ਅਪਲੋਡ ਕਰਨੀ ਲਾਜ਼ਮੀ-ਜ਼ਿਲ੍ਹਾ ਮੈਜਿਸਟ੍ਰੇਟ ਅਗਲੀ ਖ਼ਬਰ ਭਨੂਪਲੀ ਬਜ਼ਾਰ ਵਿਚ ਇਲੈਕਟ੍ਰੀਕਲ ਮਕੈਨੀਕਲ ਦੀਆਂ ਤਿੰਨ ਦੁਕਾਨਾਂ ਨੂੰ ਲੱਗੀ ਅੱਗ <br/>
Ad Position 24