12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵਿਦੇਸ਼ੀ ਵਿਦਿਆਰਥੀਆਂ ਦੀ ਜਾਣਕਾਰੀ ਐਫ.ਆਰ.ਆਰ.ਓ. ਪੋਰਟਲ 'ਤੇ ਅਪਲੋਡ ਕਰਨੀ ਲਾਜ਼ਮੀ-ਜ਼ਿਲ੍ਹਾ ਮੈਜਿਸਟ੍ਰੇਟ

Ad Position 21
No active advertisement
ਅਜੀਤ ਡੈਸਕ 13-05-2026
ਰੂਪਨਗਰ, 12 ਮਈ (ਯਸ਼ਵੰਤ ਬੱਸੀ)-ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਅਦਿੱਤਿਆ ਡੇਚਲਵਾਲ ਵਲੋਂ ਜ਼ਿਲ੍ਹੇ ਦੀਆਂ ਸਾਰੀਆਂ ਯੂਨੀਵਰਸਿਟੀਆਂ, ਕਾਲਜਾਂ, ਸਕੂਲਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਨੂੰ ਭਾਰਤ ਸਰਕਾਰ ਵਲੋਂ ਲਾਗੂ ਕੀਤੇ ਗਏ ''ਇਮੀਗ੍ਰੇਸ਼ਨ ਐਂਡ ਫੋਰਨਰਜ਼ ਐਕਟ, 2025U ਅਤੇ ''ਇਮੀਗ੍ਰੇਸ਼ਨ ਐਂਡ ਫੋਰਨਰਜ਼ ਰੂਲਜ਼, 2025U ਦੀ ਪਾਲਣਾ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਐਕਟ ਦੀ ਧਾਰਾ-9 ਅਨੁਸਾਰ ਹਰੇਕ ਯੂਨੀਵਰਸਿਟੀ, ਵਿੱਦਿਅਕ ਸੰਸਥਾ ਜਾਂ ਹੋਰ ਸੰਸਥਾ, ਜੋ ਕਿਸੇ ਵੀ ਵਿਦੇਸ਼ੀ ਵਿਦਿਆਰਥੀ ਨੂੰ ਦਾਖਲਾ ਦਿੰਦੀ ਹੈ, ਲਈ ਇਹ ਲਾਜ਼ਮੀ ਹੈ ਕਿ ਉਹ ਵਿਦਿਆਰਥੀ ਨਾਲ ਸਬੰਧਿਤ ਜਾਣਕਾਰੀ ਰਜਿਸਟ੍ਰੇਸ਼ਨ ਅਧਿਕਾਰੀ ਨੂੰ ਨਿਰਧਾਰਤ ਤਰੀਕੇ ਨਾਲ ਮੁਹੱਈਆ ਕਰਵਾਏ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਨਿਯਮਾਂ ਅਨੁਸਾਰ ਕਿਸੇ ਵੀ ਵਿਦੇਸ਼ੀ ਵਿਦਿਆਰਥੀ ਨੂੰ ਦਾਖਲਾ ਦੇਣ ਤੋਂ 24 ਘੰਟਿਆਂ ਦੇ ਅੰਦਰ ਉਸ ਦੀ ਜਾਣਕਾਰੀ ਫਾਰਮ-¨ ਰਾਹੀਂ ਆਨਲਾਈਨ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰ (ਐਫ.ਆਰ.ਆਰ.ਓ.) ਨੂੰ ਦੇਣੀ ਲਾਜ਼ਮੀ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਤਹਿਤ ਵਿਦਿਆਰਥੀ ਦਾ ਨਾਮ, ਪਾਸਪੋਰਟ ਅਤੇ ਵੀਜ਼ਾ ਵੇਰਵਾ, ਕੋਰਸ ਦਾ ਨਾਮ, ਕੋਰਸ ਦੀ ਮਿਆਦ, ਫੀਸ ਢਾਂਚਾ ਅਤੇ ਰਿਹਾਇਸ਼ੀ ਪਤਾ ਆਦਿ ਜਾਣਕਾਰੀ ਸਾਂਝੀ ਕਰਨੀ ਹੋਵੇਗੀ | ਇਸ ਤੋਂ ਇਲਾਵਾ ਸਿੱਖਿਆ ਸੰਸਥਾਵਾਂ ਨੂੰ ਹਰ ਸਮੈਸਟਰ ਦੌਰਾਨ ਵਿਦਿਆਰਥੀ ਦੇ ਅਕਾਦਮਿਕ ਨਤੀਜਿਆਂ ਅਤੇ ਸਾਲ ਵਿਚ ਦੋ ਵਾਰ ਹਾਜ਼ਰੀ ਸਬੰਧੀ ਵੇਰਵਾ ਵੀ ਅਪਲੋਡ ਕਰਨਾ ਹੋਵੇਗਾ | ਜ਼ਿਲ੍ਹਾ ਮੈਜਿਸਟਰੇਟ ਨੇ ਅੱਗੇ ਦੱਸਿਆ ਕਿ ਜੇਕਰ ਕੋਈ ਵਿਦੇਸ਼ੀ ਵਿਦਿਆਰਥੀ ਹੋਸਟਲ ਵਿਚ ਰਹਿੰਦਾ ਹੈ ਤਾਂ ਉਸ ਸਬੰਧੀ ਵੱਖਰੇ ਤੌਰ 'ਤੇ ਫਾਰਮ-¨ | ਭਰਨਾ ਵੀ ਲਾਜ਼ਮੀ ਹੋਵੇਗਾ | ਉਨ੍ਹਾਂ ਜ਼ਿਲ੍ਹੇ ਦੀਆਂ ਸਾਰੀਆਂ ਸਿੱਖਿਆ ਸੰਸਥਾਵਾਂ ਨੂੰ ਹਦਾਇਤ ਕੀਤੀ ਕਿ ਉਹ ਨਵੇਂ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ, ਕਿਉਂਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸੰਸਥਾਵਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ | ਐਕਟ ਤਹਿਤ ਉਲੰਘਣਾ ਕਰਨ 'ਤੇ 3 ਸਾਲ ਤੱਕ ਦੀ ਕੈਦ ਅਤੇ 3 ਲੱਖ ਰੁਪਏ ਤੱਕ ਜੁਰਮਾਨੇ ਦੀ ਵਿਵਸਥਾ ਹੈ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਸੱਤਵੇਂ ਦਿਨ ਵੀ ਜਾਰੀ <br/> ਅਗਲੀ ਖ਼ਬਰ ਕਾਂਗਰਸ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਰੰਭੀਆਂ ਤਿਆਰੀਆਂ
Ad Position 24