ਨੂਰਪੁਰ ਬੇਦੀ, 12 ਮਈ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਮੋਠਾਪੁਰ ਦੇ ਨੌਜਵਾਨ ਲਖਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਤੇ ਚਰਨਜੀਤ ਕੌਰ ਦਾ ਗੁਰੂ ਨਾਨਕ ਪਬਲਿਕ ਸਕੂਲ ਸੈਣੀਮਾਜਰਾ ਵਿਖੇ ਪਿ੍ੰਸੀਪਲ ਕਮਲ ਸੈਣੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਮੈਡਮ ਅਨੂ ਸੈਣੀ ਨੇ ਦੱਸਿਆ ਕਿ ਲਖਵਿੰਦਰ ਸਿੰਘ ਉਹਨਾਂ ਦੇ ਸਕੂਲ ਦਾ ਪੁਰਾਣਾ ਵਿਦਿਆਰਥੀ ਹੈ ਜਿਸ ਨੇ ਇਸ ਸਾਲ ਹੋਈ ਜੇ.ਈ.ਈ ਮੇਨ ਦੀ ਪ੍ਰੀਖਿਆ ਪਾਸ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ | ਇਸ ਵਿਦਿਆਰਥੀ ਨੇ ਇੰਜੀਨੀਅਰਿੰਗ ਦੇ ਦਾਖਲੇ ਦੀ ਸਾਂਝੀ ਪ੍ਰਵੇਸ਼ ਪ੍ਰੀਖਿਆ ਵਿਚ ਐਸ.ਸੀ ਰੈਂਕ 6405 ਪ੍ਰਾਪਤ ਕੀਤਾ ਹੈ | ਇਸ ਮੌਕੇ ਪਿ੍ੰ. ਕਮਲ ਸੈਣੀ ਨੇ ਲਖਵਿੰਦਰ ਸਿੰਘ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ |