12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵੱਖ-ਵੱਖ ਆਗੂਆਂ ਵਲੋਂ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਕੀਤਾ ਸਮਰਥਨ

Ad Position 21
No active advertisement
ਵੱਖ-ਵੱਖ ਆਗੂਆਂ ਵਲੋ ਆਪੋ ਆਪਣੇ ਸਾਥੀਆਂ ਸਮੇਤ ਸਫ਼ਾਈ ਸੇਵਕਾਂ ਦੀ ਹੜਤਾਲ ਵਿਚ ਪਹੁੰਚ ਕੇ ਸਮਰਥਨ ਦਾ ਐਲਾਨ ਕੀਤੇ ਜਾਣ ਦੀਆਂ ਤਸਵੀਰਾਂ | <br/> 13-05-2026
ਨੰਗਲ, 12 ਮਈ (ਪ੍ਰੀਤਮ ਸਿੰਘ ਬਰਾਰੀ)-ਆਪਣੀਆਂ ਮੰਗਾਂ ਨੂੰ ਲੈ ਕੇ ਮਿਊਨਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਅਤੇ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਸ਼ੁਰੂ ਕੀਤੀ ਗਈ ਅਣਮਿਥੇ ਸਮੇਂ ਦੇ ਹੜਤਾਲ ਨੂੰ ਲਗਾਤਾਰ ਵੱਖ-ਵੱਖ ਸਿਆਸੀ ਅਤੇ ਸਮਾਜਿਕ ਆਗੂਆਂ ਵਲੋਂ ਲਗਾਤਾਰ ਸਮਰਥਨ ਦਿੱਤਾ ਜਾ ਰਿਹਾ ਹੈ | ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਨੰਗਲ ਦੇ ਪ੍ਰਧਾਨ ਗੁਰਦੀਪ ਸਿੰਘ ਬਾਵਾ ਵਲੋਂ ਸਾਥੀਆਂ ਸਮੇਤ ਪਹੁੰਚ ਕੇ ਹੜਤਾਲ ਦਾ ਸਮਰਥਨ ਕਰਦਿਆਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਇਹਨਾਂ ਦੇ ਮਸਲੇ ਤੁਰੰਤ ਹੱਲ ਕੀਤੇ ਜਾਣ ਤਾਂ ਜੋ ਸ਼ਹਿਰ ਵਿਚ ਸਫ਼ਾਈ ਦਾ ਕੰਮ ਪ੍ਰਭਾਵਿਤ ਨਾ ਹੋਵੇ | ਦੂਜੇ ਪਾਸੇ ਬਲਵਿੰਦਰ ਸਿੰਘ ਬਿੰਦਰ, ਐਡਵੋਕੇਟ ਵਿਸ਼ਾਲ ਸੈਣੀ, ਮੋਤੀ ਲਾਲ, ਅਮਰਜੀਤ ਸਿੰਘ ਜੀਤੀ, ਭਲਾਣ ਪਿੰਡ ਦੇ ਸਾਬਕਾ ਸਰਪੰਚ ਅਮਨਦੀਪ ਸੰਜੂ ਆਦਿ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੇ ਨਾਲ ਇਹ ਇੱਕ ਬਹੁਤ ਵੱਡਾ ਧੱਕਾ ਹੈ ਅਤੇ ਉਨਾਂ ਦੇ ਬਣਦੇ ਹੱਕ ਉਨਾਂ ਨੂੰ ਮਿਲਣੇ ਚਾਹੀਦੇ ਹਨ, ਜਿਸ ਦੇ ਲਈ ਸ਼ਹਿਰਵਾਸੀ ਇਹਨਾਂ ਦੇ ਨਾਲ ਹਨ | ਉਨਾਂ ਨੇ ਕਿਹਾ ਕਿ ਅੱਜ ਦੇ ਜ਼ਮਾਨੇ ਦੇ ਵਿਚ 10 ਹਜ਼ਾਰ ਰੁਪਏ ਦੇ ਵਿਚ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ | ਇਸ ਮੌਕੇ 'ਤੇ ਬੋਲਦਿਆਂ ਵਾਰਡ ਨੰਬਰ ਇੱਕ ਤੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਲੜ ਰਹੇ ਪਰਵੀਨ ਅੰਸਾਰੀ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਹਨਾਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਤੁਰੰਤ ਮੰਨਣੀਆਂ ਚਾਹੀਦੀਆਂ ਹਨ ਤਾਂ ਜੋ ਸ਼ਹਿਰ ਵਿਚ ਸਫ਼ਾਈ ਵਿਵਸਥਾ ਸੁਚਾਰੂ ਢੰਗ ਨਾਲ ਚੱਲ ਸਕੇ ਅਤੇ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾਲ ਜੂਝਣਾ ਨਾ ਪਵੇ |
Ad Position 22
No active advertisement
ਪਿਛਲੀ ਖ਼ਬਰ ਆਰ.ਬੀ.ਯੂ. ਵਿਖੇ ''ਆਈਡੀਆ ਕਾਰਨੀਵਲ 2026'' 'ਚ ਵਿਦਿਆਰਥੀਆਂ ਵਲੋਂ ਨਵੀਨਤਾ ਅਤੇ ਉੱਦਮੀ ਜਜ਼ਬੇ ਦਾ ਪ੍ਰਦਰਸ਼ਨ <br/>... ਅਗਲੀ ਖ਼ਬਰ ਮੰਦਰ ਅਬਿਆਣਾ ਵਿਖੇ ਮੂਰਤੀ ਸਥਾਪਨਾ ਦਿਵਸ ਮੌਕੇ ਜਿਲਾ ਕਾਂਗਰਸ ਪ੍ਰਧਾਨ ਸ਼ਰਮਾ ਨੇ ਕੀਤੀ ਸ਼ਮੂਲੀਅਤ <br/>
Ad Position 24