ਮੋਰਿੰਡਾ, 13 ਮਈ (ਪਿ੍ਤਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੂਪਨਗਰ ਅਤੇ ਬਲਾਕ ਮੋਰਿੰਡਾ ਦੀ ਸਾਂਝੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਖੰਡ ਮਿਲ ਮੋਰਿੰਡਾ ਵਿਖੇ ਹੋਈ | ਮੀਟਿੰਗ ਦੀ ਜਾਣਕਾਰੀ ਦਿੰਦਿਆਂ ਰਣਧੀਰ ਸਿੰਘ ਮਾਜਰੀ ਤੇ ਪੈੱ੍ਰਸ ਸਕੱਤਰ ਸੁਖਜੰਤ ਸਿੰਘ ਕੋਟਲੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ 15 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਕੇਂਦਰ ਸਰਕਾਰ ਦੁਆਰਾ ਬੀ.ਬੀ.ਐਮ.ਬੀ. ਵਿਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਤੇ ਪਾਣੀ ਰਾਜਸਥਾਨ ਨੂੰ ਦੇਣਾ ਬਰਸਾਤ ਦੇ ਮੌਸਮ ਵਿਚ ਵੱਧ ਪਾਣੀ ਹੋਣ ਕਰਕੇ ਡੈਮਾਂ ਨੂੰ ਖੋਲ੍ਹਣਾ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਪੈਦਾ ਕਰਨੀ ਉਸ ਦੇ ਵਿਰੋਧ ਵਿਚ ਤੇ ਪੰਜਾਬ ਸਰਕਾਰ ਦੁਆਰਾ ਕਿਸਾਨਾਂ ਦੇ ਸੁਸਾਇਟੀਆਂ ਵਿਚ ਵਧੇ ਹੋਏ ਹੱਦ ਕਰਜ਼ੇ ਜੋ ਪੰਜਾਬ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ ਬਾਅਦ ਵਿਚ ਰੱਦ ਕਰ ਦਿੱਤਾ ਗਿਆ ਹੈ, ਨੂੰ ਲਾਗੂ ਕਰਾਉਣ ਲਈ ਤਜਵੀਜ਼ ਸ਼ੁਦਾ ਮਾਰਚ ਵਿਚ ਸ਼ਾਮਿਲ ਹੋਣ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਉਨ੍ਹਾਂ ਦੱਸਿਆ ਕਿ 15 ਮਈ ਨੂੰ ਸਵੇਰੇ 10 ਵਜੇ ਦਾਣਾ ਮੰਡੀ ਮੋਰਿੰਡਾ ਤੋਂ ਕਾਫ਼ਲੇ ਦੀ ਸ਼ਕਲ ਵਿਚ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਲਈ ਰਵਾਨਾ ਹੋਣਗੇ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜੁਆਇੰਟ ਸਕੱਤਰ ਗੁਰਚਰਨ ਸਿੰਘ ਢੋਲਣ ਮਾਜਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੁਸਾਇਟੀਆਂ ਦੇ ਕੰਮ ਕਾਜ, ਡੀ.ਏ.ਪੀ. ਤੇ ਯੂਰੀਆ ਖਾਦ ਦੀ ਵਧੇਰੇ ਸਪਲਾਈ ਵਿਚ ਪਾਰਦਰਸ਼ਤਾ ਲਿਆਂਦੀ ਜਾਵੇ ਤਾਂ ਜੋ ਹਿੱਸੇਦਾਰਾਂ ਨੂੰ ਵਧੀਆ ਸਹੂਲਤਾਂ ਮਿਲ ਸਕਣ | ਇਸ ਮੌਕੇ ਕਰਨੈਲ ਸਿੰਘ ਡੂਮਛੇੜੀ, ਮਹਿੰਦਰ ਸਿੰਘ, ਨੇਤਰ ਸਿੰਘ ਰੋਣੀ, ਨਛੱਤਰ ਸਿੰਘ, ਜਗਤਾਰ ਸਿੰਘ ਖੈਰਪੁਰ, ਜਗੀਰ ਸਿੰਘ ਨੰਬਰਦਾਰ, ਅਮਰੀਕ ਸਿੰਘ ਵਜੀਦਪੁਰ, ਕੁਲਵੰਤ ਸਿੰਘ ਸਲੇਮਪੁਰ, ਨਿਰਮਲ ਸਿੰਘ, ਰਵਿੰਦਰ ਸਿੰਘ, ਸੁਖਦੇਵ ਸਿੰਘ, ਗੁਰਦੀਪ ਸਿੰਘ ਰਸੂਲਪੁਰ, ਕੇਵਲ ਸਿੰਘ, ਸ਼ਾਦੀ ਸਿੰਘ ਓਇੰਦ, ਪਰਮਜੀਤ ਸਿੰਘ, ਮਨਪ੍ਰੀਤ ਸਿੰਘ ਲੁਠੇੜੀ, ਤਰਲੋਚਨ ਸਿੰਘ ਤਾਜਪੁਰਾ, ਰਵਿੰਦਰ ਸਿੰਘ ਮਾਨਖੇੜੀ, ਹਰਚੰਦ ਸਿੰਘ ਰਤਨਗੜ੍ਹ, ਅਵਤਾਰ ਸਿੰਘ, ਰਜਿੰਦਰ ਸਿੰਘ ਸਹੇੜੀ, ਸੰਤੋਖ ਸਿੰਘ ਕਲਹੇੜੀ, ਬਹਾਦਰ ਸਿੰਘ ਮੋਰਿੰਡਾ, ਬਲਜੀਤ ਸਿੰਘ, ਕਾਕਾ ਸਿੰਘ ਦੁੱਮਣਾ, ਪਰਮਜੀਤ ਸਿੰਘ, ਕਰਨੈਲ ਸਿੰਘ ਕਾਂਝਲਾ, ਦਰਸ਼ਨ ਸਿੰਘ ਬੰਗੀਆਂ, ਜਸਵਿੰਦਰ ਸਿੰਘ ਕਾਇਨੌਰ, ਰਘਵੀਰ ਸਿੰਘ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ ਅਤੇ ਮਹਿੰਦਰ ਸਿੰਘ