26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸੀ.ਬੀ.ਐੱਸ.ਈ. ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 14-05-2026


ਰੂਪਨਗਰ, 13 ਮਈ (ਸਤਨਾਮ ਸਿੰਘ ਸੱਤੀ)- ਸੀ.ਬੀ.ਐਸ.ਈ.ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਰੂਪਨਗਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲਾਂ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਦੀ ਵਿਦਿਆਰਥਣ ਹਰਸ਼ਪ੍ਰੀਤ ਕੌਰ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਮੁੱਚੇ ਨਤੀਜਿਆਂ 'ਚ ਬਾਜ਼ੀ ਮਾਰੀ | ਇਸੇ ਤਰ੍ਹਾਂ ਸੇਂਟ ਕਾਰਮਲ ਸਕੂਲ ਦੀ ਗੁਰਸ਼ਰਨਪ੍ਰੀਤ ਕੌਰ ਨੇ 96.4 ਫ਼ੀਸਦੀ, ਸੰਤ ਕਰਮ ਸਿੰਘ ਅਕੈਡਮੀ ਦੀ ਰਮਨਜੀਤ ਕੌਰ ਨੇ 95.8 ਫ਼ੀਸਦੀ ਤੇ ਹੋਰ ਕਈ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਸਫਲਤਾ ਹਾਸਲ ਕੀਤੀ | ਨਤੀਜੇ ਐਲਾਨੇ ਜਾਣ ਤੋਂ ਬਾਅਦ ਸਕੂਲਾਂ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਮੂੰਹ ਮਿੱਠਾ ਕਰਵਾਇਆ ਗਿਆ |
ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ : ਰੂਪਨਗਰ : ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ (ਰਿਹਾਇਸ਼ੀ ਸਕੂਲ) ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਬਾਰ੍ਹਵੀਂ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਵਿਚ ਆਪਣੀ ਵੱਖਰੀ ਪਛਾਣ ਬਣਾਈ ਹੈ | ਸਮੁੱਚੇ ਨਤੀਜਿਆਂ ਵਿਚ ਹਰਸ਼ਪ੍ਰੀਤ ਕੌਰ ਨੇ 97 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ | ਸੋਨਪ੍ਰੀਤ ਕੌਰ ਨੇ 95.4 ਫ਼ੀਸਦੀ ਅੰਕਾਂ ਨਾਲ ਦੂਜਾ, ਰਜਨੀਸ਼ ਕੌਰ ਨੇ 94.8 ਫ਼ੀਸਦੀ ਨਾਲ ਤੀਜਾ, ਹਰਜਾਪਲੀਨ ਕੌਰ ਨੇ 94.6 ਫ਼ੀਸਦੀ ਨਾਲ ਚੌਥਾ ਤੇ ਮਨਦੀਪ ਕੌਰ ਨੇ 94.2 ਫ਼ੀਸਦੀ ਅੰਕਾਂ ਨਾਲ ਪੰਜਵਾਂ ਸਥਾਨ ਹਾਸਲ ਕੀਤਾ | ਹਿਊਮੈਨਿਟੀਜ਼, ਕਾਮਰਸ ਤੇ ਸਾਇੰਸ ਤਿੰਨਾਂ ਸਟਰੀਮਾਂ ਦੇ ਵਿਦਿਆਰਥੀਆਂ ਨੇ ਵਧੀਆ ਨਤੀਜੇ ਦਿੱਤੇ | ਕਾਮਰਸ ਵਿਚ ਹਰੁਦਯ ਸਿੰਘ ਨੇ 93.4 ਫ਼ੀਸਦੀ ਤੇ ਸਾਇੰਸ ਵਿਚ ਸਾਹਿਲ ਸ਼ਰਮਾ ਨੇ 89.6 ਫ਼ੀਸਦੀ ਅੰਕ ਪ੍ਰਾਪਤ ਕੀਤੇ | ਅਕੈਡਮੀ ਦੇ ਡਾਇਰੈਕਟਰ ਸੁਖਜਿੰਦਰ ਸਿੰਘ ਨੇ ਵਿਦਿਆਰਥੀਆਂ, ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਟੀਮ ਵਰਕ ਤੇ ਮਿਹਨਤ ਦਾ ਨਤੀਜਾ ਹਨ | ਪਿ੍ੰਸੀਪਲ ਰਾਜਨ ਚੋਪੜਾ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਅਨੁਸ਼ਾਸਨ ਤੇ ਲਗਾਤਾਰ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ |
ਸੇਂਟ ਕਾਰਮਲ ਸਕੂਲ : ਸੇਂਟ ਕਾਰਮਲ ਸਕੂਲ ਰੂਪਨਗਰ ਨੇ ਇੱਕ ਵਾਰ ਫਿਰ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਸਫਲਤਾ ਹਾਸਲ ਕਰਕੇ ਉੱਤਮ ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਸਾਬਤ ਕੀਤਾ ਹੈ | ਕਾਮਰਸ ਗਰੁੱਪ ਦੀ ਵਿਦਿਆਰਥਣ ਗੁਰਸ਼ਰਨਪ੍ਰੀਤ ਕੌਰ ਨੇ 96.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ | ਆਰਟਸ ਗਰੁੱਪ ਦੀ ਪ੍ਰੇਰਨਾ ਸ਼ਰਮਾ ਨੇ 95.8 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਜਸਰਾਜ ਸਿੰਘ ਨੇ 95.2 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਸੋਨੀਆ ਤੇ ਮਹਿਕਪ੍ਰੀਤ ਕੌਰ ਨੇ 92.8 ਫ਼ੀਸਦੀ ਅਤੇ ਜਸ਼ਨਪ੍ਰੀਤ ਕੌਰ ਨੇ 91.6 ਫ਼ੀਸਦੀ ਅੰਕ ਹਾਸਲ ਕੀਤੇ | ਸਾਇੰਸ ਗਰੁੱਪ ਦੇ ਅਰਸ਼ਪ੍ਰੀਤ ਸਿੰਘ ਨੇ 91 ਫ਼ੀਸਦੀ ਅੰਕ ਪ੍ਰਾਪਤ ਕੀਤੇ | ਸਕੂਲ ਦੇ ਪੈਟਰਨ ਸਰਦਾਰ ਅਮਰਜੀਤ ਸਿੰਘ ਸੈਣੀ ਤੇ ਡਿਵੈਲਪਮੈਂਟ ਮੈਨੇਜਰ ਜਯਾ ਸੈਣੀ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ | ਸਕੂਲ ਦੇ ਡਾਇਰੈਕਟਰ ਤੇ ਪਿ੍ੰਸੀਪਲ ਨੇ ਵੀ ਅਧਿਆਪਕਾਂ ਨੂੰ ਭਵਿੱਖ ਵਿਚ ਹੋਰ ਵਧੀਆ ਨਤੀਜੇ ਲਈ ਪ੍ਰੇਰਿਤ ਕੀਤਾ |
ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ : ਰੂਪਨਗਰ : ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. 12ਵੀਂ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਕੁੱਲ 118 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਤੇ ਸਾਰੇ ਹੀ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ | ਨਤੀਜਿਆਂ ਵਿਚ 12 ਵਿਦਿਆਰਥੀਆਂ ਨੇ (ਬਾਕੀ ਸਫ਼ਾ 8 'ਤੇ)
90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਵਿਸ਼ੇਸ਼ ਉਪਲਬਧੀ ਦਰਜ ਕੀਤੀ | ਸਕੂਲ ਵਿਚ ਨਤੀਜੇ ਐਲਾਨੇ ਜਾਣ ਤੋਂ ਬਾਅਦ ਖ਼ੁਸ਼ੀ ਦਾ ਮਾਹੌਲ ਬਣ ਗਿਆ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ | ਮੈਨੇਜਿੰਗ ਡਾਇਰੈਕਟਰ ਸੁਬਾ ਭੁਪਿੰਦਰ ਸਿੰਘ ਤੇ ਮੈਡਮ ਗੁਣਵੰਤ ਕੌਰ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ | ਪਿ੍ੰਸੀਪਲ ਮੈਡਮ ਆਰ. ਬੁਵਾਨਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ |
ਸੰਤ ਕਰਮ ਸਿੰਘ ਅਕੈਡਮੀ : ਰੂਪਨਗਰ - ਸੀ.ਬੀ.ਐਸ.ਈ. ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸੰਤ ਕਰਮ ਸਿੰਘ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ 95 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿਚੋਂ 15 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ | ਰਮਨਜੀਤ ਕੌਰ ਨੇ 95.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਜਸਮਨਪ੍ਰੀਤ ਕੌਰ ਨੇ 95.6, ਕਿਰਨਦੀਪ ਕੌਰ ਨੇ 95.4, ਸੁਖਵਿੰਦਰ ਕੌਰ ਨੇ 94.4 ਅਤੇ ਇਸ਼ਪ੍ਰੀਤ ਸਿੰਘ ਨੇ 93.6 ਫ਼ੀਸਦੀ ਅੰਕ ਪ੍ਰਾਪਤ ਕੀਤੇ | ਸਕੂਲ ਦੇ 30 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਮੈਰਿਟ 'ਚ ਆਪਣੀ ਥਾਂ ਬਣਾਈ | ਨਤੀਜੇ ਦਾ ਐਲਾਨ ਹੋਣ ਤੋਂ ਬਾਅਦ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ | ਸਕੂਲ ਪ੍ਰਬੰਧਕਾਂ ਬਾਬਾ ਸੁਰਜਨ ਸਿੰਘ ਤੇ ਬਾਬਾ ਜੁਝਾਰ ਸਿੰਘ ਨੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ |


Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਮੋਰਿੰਡਾ 'ਚ ਵੋਟਰ ਸੂਚੀਆਂ ਨਾ ਮਿਲਣ ਕਾਰਨ ਉਮੀਦਵਾਰ ਕਾਗ਼ਜ਼ ਦਾਖ਼ਲ ਕਰਨ ਤੋਂ ਵਾਂਝੇ ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24