ਨੰਗਲ, 13 ਮਈ (ਪ੍ਰੀਤਮ ਸਿੰਘ ਬਰਾਰੀ)- ਸਥਾਨਕ ਸਰਕਾਰਾਂ ਵਿਭਾਗ ਦੀ ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਹਰਜੋਤ ਸਿੰਘ ਬੈਂਸ ਗੁਰਦੁਆਰਾ ਘਾਟ ਸਾਹਿਬ ਤੇ ਸ੍ਰੀ ਲਕਸ਼ਮੀ ਨਰਾਇਣ ਮੰਦਿਰ ਨੰਗਲ ਵਿਖੇ ਨਤਮਸਤਕ ਹੋਏ | ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਸਿਰ ਨਿਵਾ ਕੇ ਆਪਣੇ ਨਵੇਂ ਵਿਭਾਗ ਲਈ ਅਰਦਾਸ ਕੀਤੀ ਤੇ ਸ਼ੁਕਰਾਨਾ ਅਦਾ ਕੀਤਾ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਆਪਣੇ 'ਤੇ ਆਈ ਹਰ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ | ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਦੀ ਜ਼ਿੰਮੇਵਾਰੀ ਸੰਭਾਲਦੇ ਹੋਏ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ | ਪੰਜਾਬ ਸਰਕਾਰ ਵਲੋਂ ਉਨ੍ਹਾਂ 'ਤੇ ਕੀਤਾ ਗਿਆ ਭਰੋਸਾ ਇਹ ਦਰਸਾਉਂਦਾ ਹੈ ਕਿ ਉਹ ਸੂਬੇ ਦੀ ਤਰੱਕੀ ਲਈ ਇੱਕ ਅਹਿਮ ਭੂਮਿਕਾ ਨਿਭਾ ਸਕਦੇ ਹਨ |