26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਗੌਰਵ ਰਾਣਾ ਵਲੋਂ 98 ਫ਼ੀਸਦੀ ਅੰਕ ਲੈ ਕੇ ਹਾਸਿਲ ਕਰਨ ਵਾਲੀ ਅਰਸ਼ਪ੍ਰੀਤ ਕੌਰ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 14-05-2026
ਨੂਰਪੁਰ ਬੇਦੀ, 13 ਮਈ (ਵਿੰਦਰਪਾਲ ਝਾਂਡੀਆਂ)- ਦਸਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ 98 ਫ਼ੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਰੂਪਨਗਰ ਵਿਚੋਂ ਦੂਜਾ ਤੇ ਪੰਜਾਬ ਮੈਰਿਟ ਵਿਚ ਅੱਠਵਾਂ ਸਥਾਨ ਹਾਸਲ ਕਰਨ ਵਾਲੀ ਨੂਰਪੁਰ ਬੇਦੀ ਦੀ ਹੋਣਹਾਰ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੂੰ ਅੱਜ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਅਰਸ਼ਪ੍ਰੀਤ ਕੌਰ ਪੀਰ ਬਾਬਾ ਜ਼ਿੰਦਾ ਸ਼ਹੀਦ ਪਬਲਿਕ ਸਕੂਲ ਦੀ ਵਿਦਿਆਰਥਣ ਹੈ | ਇਸ ਮੌਕੇ ਗੌਰਵ ਰਾਣਾ ਨੇ ਆਪਣੇ ਸਾਥੀਆਂ ਸਮੇਤ ਅਰਸ਼ਪ੍ਰੀਤ ਕੌਰ ਦਾ ਮੂੰਹ ਮਿੱਠਾ ਕਰਵਾਇਆ ਤੇ ਦੁਸ਼ਾਲਾ ਭੇਟ ਕਰਕੇ ਉਸ ਦੀ ਹੌਸਲਾ ਅਫ਼ਜ਼ਾਈ ਕੀਤੀ | ਅਰਸ਼ਪ੍ਰੀਤ ਕੌਰ ਨੇ ਕਿਹਾ ਕਿ ਉਸ ਦਾ ਅਗਲਾ ਟੀਚਾ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਕੇ ਦੇਸ਼ ਦੀ ਸੇਵਾ ਕਰਨ ਦਾ ਹੈ | ਗੌਰਵ ਰਾਣਾ ਨੇ ਕਿਹਾ ਕਿ ਅਰਸ਼ਪ੍ਰੀਤ ਕੌਰ ਇਕ ਸਾਧਾਰਨ ਤੇ ਮਿਹਨਤੀ ਪਰਿਵਾਰ ਨਾਲ ਸੰਬੰਧਿਤ ਹੈ | ਉਹਨਾਂ ਦੱਸਿਆ ਕਿ ਉਸ ਦੇ ਦਾਦਾ ਰੱਤਾ ਸੈਣੀ ਧਾਰਮਿਕ ਤੇ ਸਮਾਜਿਕ ਕਾਰਜਾਂ ਨਾਲ ਜੁੜੇ ਰਹਿੰਦੇ ਹਨ ਜਦਕਿ ਉਸ ਦੇ ਪਿਤਾ ਟਰੱਕ ਡਰਾਈਵਰ ਵਜੋਂ ਮਿਹਨਤ ਕਰਦੇ ਹਨ ਤੇ ਮਾਤਾ ਕੱਪੜਿਆਂ ਦੀ ਸਿਲਾਈ ਦਾ ਕੰਮ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੇ ਹਨ | ਉਹਨਾਂ ਕਿਹਾ ਕਿ ਅਰਸ਼ਪ੍ਰੀਤ ਦੀ ਇਹ ਮਾਣਮੱਤੀ ਉਪਲੱਬਧੀ ਹੋਰ ਬੱਚਿਆਂ ਲਈ ਵੀ ਪ੍ਰੇਰਨਾ ਸਰੋਤ ਬਣੀ ਹੈ | ਇਸ ਮੌਕੇ ਕਸ਼ਮੀਰ ਸਿੰਘ ਨੰਗਲੀ, ਪੰਚ ਹਰਪ੍ਰੀਤ ਸਿੰਘ ਭੱਗਲ, ਬਿੰਦਰ ਸਿੰਘ ਭੱਗਲ, ਰੱਤਾ ਸੈਣੀ, ਬਲਵੀਰ ਖਾਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੱਚਖੰਡ ਵਾਸੀ ਗਿਆਨੀ ਜਸਵੰਤ ਸਿੰਘ ਦਾ ਜਨਮ ਦਿਨ ਮਨਾਇਆ <br/> ਅਗਲੀ ਖ਼ਬਰ ਖ਼ਾਲਸਾ ਸਕੂਲ ਜੰਡ ਸਾਹਿਬ ਦੀ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24