26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸੱਚਖੰਡ ਵਾਸੀ ਗਿਆਨੀ ਜਸਵੰਤ ਸਿੰਘ ਦਾ ਜਨਮ ਦਿਨ ਮਨਾਇਆ <br/>

Ad Position 21
No active advertisement
ਅਜੀਤ ਡੈਸਕ 14-05-2026
ਸ੍ਰੀ ਚਮਕੌਰ ਸਾਹਿਬ, 13 ਮਈ (ਜਗਮੋਹਣ ਸਿੰਘ ਨਾਰੰਗ)- ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਭਾਈ ਮਨਪ੍ਰੀਤ ਸਿੰਘ ਸੰਗਤਪੁਰੇ ਵਾਲਿਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਪ੍ਰਸਿੱਧ ਪ੍ਰਚਾਰਕ ਗਿਆਨੀ ਜਸਵੰਤ ਸਿੰਘ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁਖ ਸਿੰਘ ਢੋਲੇਵਾਲ ਨੇ ਗਿਆਨੀ ਜਸਵੰਤ ਸਿੰਘ ਦੀ ਜੀਵਨੀ 'ਤੇ ਚਾਨਣਾ ਪਾਇਆ | ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਸਬੀਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੀਤ ਮੈਨੇਜਰ, ਗੁਰਦੁਆਰਾ ਸ੍ਰੀ ਰਾਣਵਾ ਸਾਹਿਬ ਦੇ ਮੈਨੇਜਰ, ਪ੍ਰੋ: ਨਿਰਮਲ ਸਿੰਘ ਮਨੈਲੀ, ਜਥੇਦਾਰ ਪ੍ਰੀਤਮ ਸਿੰਘ ਸੱਲ੍ਹੋਮਾਜਰਾ, ਭਾਈ ਮਨਪ੍ਰੀਤ ਸਿੰਘ ਸੰਗਤਪੁਰਾ, ਜਥੇਦਾਰ ਗੁਰਮੀਤ ਸਿੰਘ ਮਕੜੋਨਾ, ਨਰਿੰਦਰ ਸਿੰਘ ਸੋਲਖੀਆ, ਪ੍ਰਸਿੱਧ ਢਾਡੀ ਗਿਆਨੀ ਗੁਰਸੇਵ ਸਿੰਘ ਕੋਮਲ, ਜਥੇਦਾਰ ਸੁਰਿੰਦਰ ਸਿੰਘ ਕਿਸ਼ਨਪੁਰਾ, ਸੁਖਜਿੰਦਰ ਸਿੰਘ, ਜਗਦੀਸ਼ ਸਿੰਘ ਚਤਾਮਲੀ, ਬਲਬੀਰ ਸਿੰਘ ਬੀਰ ਸਮਰਾਲਾ, ਲਖਵੀਰ ਸਿੰਘ ਆਦਿ ਸੰਗਤਾਂ ਹਾਜ਼ਰੀਆਂ ਭਰੀਆਂ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਨੇ ਖਿੱਚੀਆਂ ਤਿਆਰੀਆਂ <br/> ਅਗਲੀ ਖ਼ਬਰ ਗੌਰਵ ਰਾਣਾ ਵਲੋਂ 98 ਫ਼ੀਸਦੀ ਅੰਕ ਲੈ ਕੇ ਹਾਸਿਲ ਕਰਨ ਵਾਲੀ ਅਰਸ਼ਪ੍ਰੀਤ ਕੌਰ ਦਾ ਸਨਮਾਨ <br/>
Ad Position 24