28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਲਗਾਇਆ ਇੱਕ ਰੋਜ਼ਾ ਐਨ.ਐੱਸ.ਐੱਸ. ਕੈਂਪ <br/>

Ad Position 21
No active advertisement
ਅਜੀਤ ਡੈਸਕ 15-05-2026
ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ, ਰੂਪਨਗਰ ਦੇ ਵਿਦਿਆਰਥੀਆਂ ਵਲੋਂ ਪਿੰਡ ਸੋਲਖੀਆਂ ਵਿਖੇ ਇੱਕ ਰੋਜ਼ਾ ਐਨ.ਐੱਸ.ਐੱਸ. ਕੈਂਪ ਲਗਾਇਆ ਗਿਆ | ਕੈਂਪ ਵਿਚ ਲਗਭਗ 70 ਵਿਦਿਆਰਥੀਆਂ ਨੇ ਭਾਗ ਲਿਆ | ਕੈਂਪ ਦਾ ਉਦਘਾਟਨ ਸਕੂਲ ਦੀ ਪਿ੍ੰਸੀਪਲ ਮੈਡਮ ਆਰ. ਭੁਵਨਾ, ਬਲਵਿੰਦਰ ਸਿੰਘ ਸੋਲਖੀਆਂ ਤੇ ਐਡਵੋਕੇਟ ਮੈਡਮ ਸੰਦੀਪ ਕੌਰ ਵਲੋਂ ਕੀਤਾ ਗਿਆ | ਕੈਂਪ ਦੌਰਾਨ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਤੇ ਸਮਰਪਣ ਭਾਵਨਾ ਨਾਲ ਗੁਰਦੁਆਰਾ ਸਾਹਿਬ ਪਿੰਡ ਸੋਲਖੀਆਂ ਤੇ ਇਸ ਦੇ ਆਲੇ-ਦੁਆਲੇ ਸਫਾਈ ਮੁਹਿੰਮ ਚਲਾਈ | ਵਿਦਿਆਰਥੀਆਂ ਵਲੋਂ ਗੁਰਦੁਆਰੇ ਦੀ ਰਸੋਈ, ਲੰਗਰ ਹਾਲ, ਪਾਰਕਿੰਗ ਤੇ ਹੋਰ ਇਲਾਕਿਆਂ ਦੀ ਸਫ਼ਾਈ ਕੀਤੀ ਗਈ | ਵਿਦਿਆਰਥੀਆਂ ਦੀ ਸੇਵਾ ਭਾਵਨਾ ਤੇ ਸਮਰਪਣ ਦੀ ਉਥੇ ਮੌਜੂਦ ਲੋਕਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ | ਇਸ ਮੌਕੇ ਯਸ਼ਵੰਤ ਬੱਸੀ, ਸੁਰਜੀਤ ਸਿੰਘ ਤੇ ਹਰਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ | ਮੁਹਿੰਮ ਦੀ ਸਫਲਤਾ ਲਈ ਮੈਡਮ ਆਰ. ਭੁਵਨਾ, ਯਸ਼ਵੰਤ ਬੱਸੀ, ਸੁਰਜੀਤ ਸਿੰਘ, ਹਰਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੂਬਾ ਭੁਪਿੰਦਰ ਸਿੰਘ ਤੇ ਮੈਡਮ ਗੁਣਵੰਤ ਕੌਰ ਨੇ ਵਿਦਿਆਰਥੀਆਂ ਨੂੰ ਇਸ ਨੇਕ ਕਾਰਜ ਲਈ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਵਾਤਾਵਰਣ ਤੇ ਆਸ-ਪਾਸ ਨੂੰ ਸਾਫ਼-ਸੁਥਰਾ ਰੱਖਣ ਲਈ ਅਜਿਹੀਆਂ ਗਤੀਵਿਧੀਆਂ 'ਚ ਭਾਗ ਲੈਣ ਦੀ ਪ੍ਰੇਰਣਾ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ 'ਚ ਅੰਮਿ੍ਤਧਾਰੀ ਵਿਦਿਆਰਥੀਆਂ ਲਈ ਸ਼੍ਰੋਮਣੀ ਕਮੇਟੀ ਵਲੋਂ ਗ੍ਰਾਂਟ ਜਾਰੀ ਅਗਲੀ ਖ਼ਬਰ ਆਜ਼ਮਪੁਰ ਗੋਲੀਕਾਂਡ ਨੂੰ ਲੈ ਕੇ ਅਕਾਲੀ ਵਰਕਰਾਂ ਨਾਲ ਧੱਕਾ ਕਰ ਰਹੀ ਹੈ ਪੁਲਿਸ- ਭਾਈ ਚਾਵਲਾ <br/>
Ad Position 24