28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ 'ਚ ਅੰਮਿ੍ਤਧਾਰੀ ਵਿਦਿਆਰਥੀਆਂ ਲਈ ਸ਼੍ਰੋਮਣੀ ਕਮੇਟੀ ਵਲੋਂ ਗ੍ਰਾਂਟ ਜਾਰੀ

Ad Position 21
No active advertisement
ਅਜੀਤ ਡੈਸਕ 15-05-2026
ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਮਾਲੀ ਮਦਦ ਦੇਣ ਲਈ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਕਾਲਜ ਨੂੰ 2 ਲੱਖ 92 ਹਜ਼ਾਰ 500 ਰੁਪਏ ਦੀ ਗਰਾਂਟ ਜਾਰੀ ਕੀਤੀ ਹੈ | ਇਸ ਦਾ ਲਾਭ ਕਾਲਜ ਵਿਚ ਪੜ੍ਹਦੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਮਿਲੇਗਾ | ਕਾਲਜ ਪਿ੍ੰਸੀਪਲ ਡਾ: ਬਲਜੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਸਿੱਖਿਆ ਅਤੇ ਸਿੱਖੀ ਦੇ ਪ੍ਰਚਾਰ ਲਈ ਵਚਨਬੱਧ ਰਹੀ ਹੈ ਤੇ ਸ਼੍ਰੋਮਣੀ ਕਮੇਟੀ ਵਲੋਂ ਸਮੇਂ-ਸਮੇਂ 'ਤੇ ਵਿਦਿਆਰਥੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨਾਲ ਨਾ ਸਿਰਫ਼ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਣਾ ਮਿਲਦੀ ਹੈ, ਸਗੋਂ ਉਹ ਆਪਣੇ ਧਾਰਮਿਕ ਅਤੇ ਨੈਤਿਕ ਮੁੱਲਾਂ ਨਾਲ ਵੀ ਜੁੜੇ ਰਹਿੰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਦਸਵੀਂ ਤੇ ਬਾਰ੍ਹਵੀਂ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਲਗਾਇਆ ਇੱਕ ਰੋਜ਼ਾ ਐਨ.ਐੱਸ.ਐੱਸ. ਕੈਂਪ <br/>
Ad Position 24