28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਦਸਵੀਂ ਤੇ ਬਾਰ੍ਹਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 15-05-2026

ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)- ਸ੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈਆਂ ਗਈਆਂ ਪ੍ਰੀਖਿਆਵਾਂ ਵਿਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਵਧੀਆ ਅੰਕ ਹਾਸਲ ਕਰਦੇ ਹੋਏ ਕਾਮਯਾਬੀ ਪ੍ਰਾਪਤ ਕੀਤੀ | ਸੰਸਥਾ ਦੇ ਮੁਖੀ ਮਨਿੰਦਰਪਾਲ ਸਿੰਘ ਸਾਹਨੀ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਪਿ੍ੰਸੀਪਲ ਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਅਧਿਆਪਕਾਂ ਦੀ ਮਿਹਨਤ, ਵਿਦਿਆਰਥੀਆਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਮਲਕੀਤ ਕੌਰ, ਮੈਨੇਜਰ ਸੁਖਪ੍ਰੀਤ ਕੌਰ, ਮੈਡਮ ਰਮਿਤਾ ਸ਼ਰਮਾ, ਮੈਡਮ ਸਤਵੰਤ ਕੌਰ ਸਾਹਨੀ, ਮੈਡਮ ਕਿਰਨਦੀਪ ਕੌਰ ਤੇ ਸਮੂਹ ਸਟਾਫ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ 'ਚ ਅੰਮਿ੍ਤਧਾਰੀ ਵਿਦਿਆਰਥੀਆਂ ਲਈ ਸ਼੍ਰੋਮਣੀ ਕਮੇਟੀ ਵਲੋਂ ਗ੍ਰਾਂਟ ਜਾਰੀ
Ad Position 24