ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਨਤੀਜਿਆਂ ਅਨੁਸਾਰ ਰਸਨਪ੍ਰੀਤ ਕੌਰ ਨੇ 614 ਵਿੱਚੋਂ 650 ਅੰਕ ਪ੍ਰਾਪਤ ਕਰਕੇ 94.46 ਫ਼ੀਸਦੀ ਨਾਲ ਪਹਿਲਾ ਸਥਾਨ ਹਾਸਲ ਕੀਤਾ | ਸਰਬਜੀਤ ਕੌਰ ਨੇ 605 ਵਿੱਚੋਂ 650 ਅੰਕ ਲੈ ਕੇ 93.07 ਫ਼ੀਸਦੀ ਨਾਲ ਦੂਜਾ ਅਤੇ ਜਸਮੀਤ ਕੌਰ ਨੇ 594 ਵਿੱਚੋਂ 650 ਅੰਕ ਪ੍ਰਾਪਤ ਕਰਕੇ 91.38 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਸਕੂਲ ਦੇ 3 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 18 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਤੇ 27 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਉੱਚੀਆਂ ਮੰਜ਼ਲਾਂ ਹਾਸਲ ਕਰਨ ਲਈ ਲਗਾਤਾਰ ਮਿਹਨਤ ਕਰਨੀ ਚਾਹੀਦੀ ਹੈ | ਇਸ ਮੌਕੇ ਪਿ੍ੰਸੀਪਲ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਨਵਤੇਜ ਸਿੰਘ, ਹਰਪ੍ਰੀਤ ਕੌਰ ਮਾਂਗਟ, ਸੁਖਜੀਤ ਕੌਰ, ਪੂਜਾ ਦੇਵੀ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਜਤਿੰਦਰ ਕੌਰ, ਮਨਦੀਪ ਕੌਰ, ਕਿਰਨਜੀਤ ਕੌਰ, ਨੀਸ਼ਾ ਰਾਣੀ, ਰਾਜਵਿੰਦਰ ਕੌਰ, ਅਮਨਦੀਪ ਕੌਰ, ਵਿਨੀਤ ਕੁਮਾਰ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |