28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬੋਰਡ ਜਮਾਤਾਂ ਦੇ ਨਤੀਜਿਆਂ ਉਪਰੰਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 15-05-2026
ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)- ਨਜ਼ਦੀਕੀ ਪਿੰਡ ਬਸੀ ਗੁੱਜਰਾਂ ਦੀ ਗੁਰਦੇਵ ਸਿੰਘ ਕੰਗ ਯਾਦਗਾਰੀ ਦਿਹਾਤੀ ਸਿੱਖਿਆ-ਸੰਸਥਾ ਦੀਆਂ 10ਵੀਂ ਤੇ 12ਵੀਂ ਜਮਾਤਾਂ ਦੀ ਪ੍ਰੀਖਿਆਵਾਂ ਵਿਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਨ੍ਹਾਂ ਵਿਚ ਦਸਵੀਂ ਦੀ ਜਾਨਵੀ ਰਾਣੀ ਨੇ 92 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਸਿਮਰਦੀਪ ਕੌਰ ਤੇ ਪਰਮਜੀਤ ਕੌਰ ਨੇ ਕ੍ਰਮਵਾਰ 86 ਅਤੇ 83 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | +2 ਸਾਇੰਸ ਵਿਸ਼ੇ ਵਿਚੋਂ ਅਰਸ਼ਪ੍ਰੀਤ ਕੌਰ ਨੇ 94 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦੋਂ ਕਿ ਹਰਪ੍ਰੀਤ ਕੌਰ ਤੇ ਅਰਸ਼ਪ੍ਰੀਤ ਕੌਰ ਨੇ ਕ੍ਰਮਵਾਰ 91 ਤੇ 89 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਕਾਮਰਸ ਵਿਸ਼ੇ ਵਿਚੋਂ ਸਿਮਰਨਪ੍ਰੀਤ ਕੌਰ ਨੇ 85 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦੋਂ ਕਿ ਨਵਦੀਪ ਸਿੰਘ ਅਤੇ ਦਿਲਪ੍ਰੀਤ ਸਿੰਘ ਨੇ ਕ੍ਰਮਵਾਰ 82 ਅਤੇ 80 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਆਰਟਸ ਵਿਸ਼ੇ ਵਿਚੋਂ ਜੈਸਮੀਨ ਕੌਰ ਨੇ 77 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦੋਂ ਕਿ ਕੋਮਲਪ੍ਰੀਤ ਕੌਰ ਅਤੇ ਸੁਖਮਨਜੋਤ ਸਿੰਘ ਨੇ ਕ੍ਰਮਵਾਰ 72 ਅਤੇ 70 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਤੀਜਾ ਸਥਾਨ ਹਾਸਲ ਕੀਤੇ | ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸਵਰਨ ਸਿੰਘ ਭੰਗੂ, ਪਿ੍ੰਸੀਪਲ ਅਮਨਦੀਪ ਕੌਰ, ਬੇਅੰਤ ਕੌਰ, ਗੁਰਪ੍ਰੀਤ ਸਿੰਘ ਤੇ ਸਿਮਰਨਜੀਤ ਕੌਰ ਨੇ ਆਪੋ-ਆਪਣੇ ਸੰਬੋਧਨ 'ਚ ਦੱਸਿਆ ਕਿ ਸੰਸਥਾ ਦੀਆਂ ਦੋਨਾਂ ਜਮਾਤਾਂ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਸਮੇਂ ਵਿਦਿਆਰਥੀਆਂ ਦੇ ਮਾਪਿਆਂ ਵਿਚ ਸੁਰਿੰਦਰ ਕੁਮਾਰ, ਸੋਨੀਆ ਰਾਣੀ, ਜਸਵਿੰਦਰ ਸਿੰਘ, ਤੇਜਿੰਦਰ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਕੌਰ, ਗਗਨਪ੍ਰੀਤ ਕੌਰ, ਜਸਪ੍ਰੀਤ ਕੌਰ, ਰਮਨਦੀਪ ਕੌਰ, ਸ਼ਰਨਜੀਤ ਕੌਰ, ਹਰਵੀਰ ਨਾਨਕ, ਜਗਰੂਪ ਸਿੰਘ ਆਦਿ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਆਰ.ਬੀ.ਯੂ. ਸਕੂਲ ਫਿਜ਼ੀਉਥੈਰੇਪੀ ਤੇ ਰੇਡਿਓਲੋਜੀ ਨੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਤੇਜ਼ ਹਨੇਰੀ ਤੇ ਮੀਂਹ ਕਾਰਨ ਦਰਜਨਾਂ ਪਿੰਡਾਂ ਦੀ ਬਿਜਲੀ ਸਪਲਾਈ ਗੁੱਲ <br/>
Ad Position 24