28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਖ਼ਾਲਸਾ ਕਾਲਜ ਵਲੋਂ ਕਰਵਾਏ ਜਾ ਰਹੇ ਬਰਿੱਜ ਕੋਰਸ ਨੂੰ ਵਿਦਿਆਰਥੀਆਂ ਵਲੋਂ ਮਿਲਿਆ ਭਰਪੂਰ ਹੁੰਗਾਰਾ <br/>

Ad Position 21
No active advertisement
ਅਜੀਤ ਡੈਸਕ 15-05-2026
ਸ੍ਰੀ ਅਨੰਦਪੁਰ ਸਾਹਿਬ, 14 ਮਈ (ਜੇ ਐਸ ਨਿੱਕੂਵਾਲ)- ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ 12ਵੀਂ ਜਮਾਤ ਦੇ ਇਮਤਿਹਾਨ ਪਾਸ ਕਰ ਚੁੱਕੇ ਵਿਦਿਆਰਥੀਆਂ ਲਈ ਚਲਾਇਆ ਜਾ ਰਿਹਾ ਬਰਿੱਜ ਕੋਰਸ ਦੇ 11ਵੇਂ ਦਿਨ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਅਤੇ ਕਿੱਤੇ ਪ੍ਰਤੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਇਤਿਹਾਸ ਵਿਭਾਗ ਦੇ ਪ੍ਰੋਫੈਸਰ ਡਾ. ਰਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਇਤਿਹਾਸ ਨੂੰ ਮੌਜੂਦਾ ਸਮੇਂ ਤੇ ਭਵਿੱਖ ਨਾਲ ਜੋੜ ਕੇ ਸਮਝਾਇਆ ਗਿਆ | ਡਾ. ਗੁਰਪ੍ਰੀਤ ਕੌਰ ਰੇਖੀ ਨੇ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਲਈ ਜਾਗਰੂਕ ਕਰਦਿਆਂ ਅੰਗਰੇਜ਼ੀ ਵਿਸ਼ੇ ਦੀ ਅਜੋਕੇ ਸਮੇਂ ਵਿਚ ਮਹੱਤਤਾ ਸਬੰਧੀ ਦੱਸਿਆ | ਇਸ ਤਰ੍ਹਾਂ ਕੰਪਿਊਟਰ ਵਿਗਿਆਨ ਵਿਭਾਗ ਦੇ ਪ੍ਰੋ. ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਕੰਪਿਊਟਰ ਵਿਸ਼ੇ ਵਿਚ 'ਸਮਾਰਟ ਪ੍ਰੇਜ਼ੈਂਟੇਸ਼ਨ' ਸਬੰਧੀ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ 250 ਤੋਂ ਵੱਧ ਵਿਦਿਆਰਥੀ ਵਲੋਂ ਭਾਗ ਲਿਆ ਗਿਆ | ਕਾਲਜ ਦੇ ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਬਰਿੱਜ ਕੋਰਸ ਪ੍ਰਤੀ ਵਿਦਿਆਰਥੀਆਂ ਵਿਚ ਵਧ ਰਹੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੋ ਵਿਦਿਆਰਥੀ ਇਸ ਤਰ੍ਹਾਂ ਦੇ ਕੋਰਸਾਂ ਨਾਲ ਜੁੜਦੇ ਹਨ, ਉਹ ਜ਼ਿੰਦਗੀ ਵਿਚ ਨਿਸ਼ਚਿਤ ਤੌਰ 'ਤੇ ਉੱਚੇ ਮੁਕਾਮ ਹਾਸਲ ਕਰਦੇ ਹਨ |
14ਆਰਪੀਆਰ48


Ad Position 22
No active advertisement
ਪਿਛਲੀ ਖ਼ਬਰ ਬਾਰ੍ਹਵੀਂ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਸ਼ੈਲਰ ਐਸੋਸੀਏਸ਼ਨ ਵਲੋਂ ਐਫ.ਸੀ. ਆਈ. ਦੇ ਗੁਦਾਮ ਮੂਹਰੇ ਰੋਸ ਧਰਨਾ <br/>
Ad Position 24