07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਚੇਅਰਮੈਨ ਦੀ ਚੋਣ ਮੁਲਤਵੀ ਕਾਂਗਰਸ ਨੇ ਸੱਤਾਧਾਰੀ ਧਿਰ 'ਤੇ ਲਾਏ ਚੋਣ ਤੋਂ ਭੱਜਣ ਦੇ ਦੋਸ਼ <br/>

Ad Position 21
No active advertisement
ਅਜੀਤ ਡੈਸਕ 16-05-2026
ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)- ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਚੇਅਰਮੈਨ ਦੀ ਚੋਣ ਕੋਰਮ ਪੂਰਾ ਨਾ ਹੋਣ ਕਾਰਨ ਮੁਲਤਵੀ ਕਰ ਦਿੱਤੀ ਗਈ | ਸੱਤਾਧਾਰੀ ਧਿਰ ਦੇ ਜੇਤੂ ਮੈਂਬਰਾਂ ਦੇ ਚੋਣ ਪ੍ਰਕਿਰਿਆ ਵਿਚ ਹਾਜ਼ਰ ਨਾ ਹੋਣ ਕਾਰਨ ਚੋਣ ਹੁਣ ਸੋਮਵਾਰ ਸਵੇਰੇ 10 ਵਜੇ ਹੋਵੇਗੀ | ਚੋਣ ਪ੍ਰਕਿਰਿਆ ਦੌਰਾਨ ਕਾਂਗਰਸ ਪਾਰਟੀ ਦੇ ਸੱਤ ਮੈਂਬਰ ਹਾਜ਼ਰ ਸਨ | ਕਾਂਗਰਸੀ ਆਗੂਆਂ ਨੇ ਸੱਤਾਧਾਰੀ ਧਿਰ 'ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸਰਕਾਰ ਚੋਣ ਕਰਵਾਉਣ ਤੋਂ ਭੱਜ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸੀ ਮੈਂਬਰਾਂ ਨੂੰ ਕਈ ਤਰ੍ਹਾਂ ਦੇ ਲਾਲਚ ਦਿੱਤੇ ਗਏ ਪਰ ਮੈਂਬਰ ਇਕਜੁੱਟ ਰਹੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਅਧਿਕਾਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਦੋ-ਤਿਹਾਈ ਬਹੁਮਤ ਪੂਰਾ ਨਾ ਹੋਣ ਕਾਰਨ ਚੋਣ ਮੁਲਤਵੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਹੁਣ ਇਹ ਚੋਣ ਸੋਮਵਾਰ ਸਵੇਰੇ 10 ਵਜੇ ਕਰਵਾਈ ਜਾਵੇਗੀ | ਕਾਂਗਰਸੀ ਆਗੂ ਸੁਖਵਿੰਦਰ ਸਿੰਘ ਵਿਸਕੀ, ਨਰਿੰਦਰ ਸਿੰਘ ਮਾਵੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ ਨੇ ਕਿਹਾ ਕਿ ਸੱਤਾਧਾਰੀ ਧਿਰ ਬਹੁਮਤ ਨਾ ਹੋਣ ਕਾਰਨ ਚੋਣ ਤੋਂ ਪਿੱਛੇ ਹਟ ਰਹੀ ਹੈ | ਗੌਰਤਲਬ ਹੈ ਕਿ ਇਸ ਚੋਣ ਵਿਚ 10 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਸਮੇਤ ਕੁੱਲ 16 ਮੈਂਬਰਾਂ ਨੇ ਹਿੱਸਾ ਲੈਣਾ ਸੀ ਪਰ ਮੌਕੇ 'ਤੇ ਸਿਰਫ਼ 8 ਮੈਂਬਰ ਹੀ ਪਹੁੰਚੇ ਜਿਸ ਕਾਰਨ ਕੋਰਮ ਪੂਰਾ ਨਹੀਂ ਹੋ ਸਕਿਆ |

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਬਾਲ ਪੁਰਸਕਾਰ ਲਈ ਬੱਚੇ 31 ਜੁਲਾਈ 2026 ਤੱਕ ਕਰ ਸਕਦੇ ਹਨ ਅਪਲਾਈ-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਗਲੀ ਖ਼ਬਰ ਰੋਪੜ ਡਰੱਗਿਸਟ ਐਂਡ ਕੈਮਿਸਟ ਐਸੋਸੀਏਸ਼ਨ ਦੀ ਨੰਗਲ 'ਚ ਹੋਈ ਅਹਿਮ ਮੀਟਿੰਗ ਜ਼ਿਲ੍ਹਾ ਰੂਪਨਗਰ ਤੇ ਸਮੂਹ ਕੈਮਿਸਟ 20 ਨੂੰ...
Ad Position 24