07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕੂੜੇ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਸਫ਼ਾਈ ਸੇਵਕਾਂ ਨੇ ਖੋਲਿ੍ਹਆ ਮੋਰਚਾ

Ad Position 21
No active advertisement
ਕੂੜੇ ਦੇ ਢੇਰਾਂ ਨੂੰ ਲੱਗੀ ਅੱਗ ਬੁਝਾ ਰਹੀ ਫਾਇਰ ਬਿ੍ਗੇਡ ਦੀ ਗੱਡੀ ਅਤੇ ਕੌਂਸਲ ਕਰਮਚਾਰੀ ਤੇ ਸਫ਼ਾਈ ਸੇਵਕ | (ਸੱਜੇ) ਵਿਰੋਧ ਵਜੋਂ ਨਵੇਂ ਗੰਦਗੀ ਦੇ ਢੇਰ ਲਗਾ ਰਹੇ ਸਫ਼ਾਈ ਕਰਮਚਾਰੀ | <br/> 16-05-2026
ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਵਿਚ ਸਫ਼ਾਈ ਸੇਵਕਾਂ ਅਤੇ ਨਗਰ ਕੌਂਸਲ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਗੰਦਗੀ ਦੇ ਢੇਰ ਲੱਗੇ ਹੋਏ ਹਨ ਅਤੇ ਲੋਕ ਬਦਬੂ ਤੋਂ ਪ੍ਰੇਸ਼ਾਨ ਹਨ | ਇਸ ਦੌਰਾਨ ਕਈ ਥਾਵਾਂ 'ਤੇ ਲੋਕਾਂ ਵਲੋਂ ਕੂੜੇ ਦੇ ਢੇਰਾਂ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ | ਅੱਜ ਡੀ.ਏ.ਵੀ. ਸਕੂਲ ਨੇੜੇ ਇੱਕ ਖ਼ਾਲੀ ਪਲਾਟ ਵਿਚ ਪਏ ਕੂੜੇ ਦੇ ਢੇਰਾਂ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਅੱਗ ਲਗਾ ਦਿੱਤੀ ਗਈ | ਸੂਚਨਾ ਮਿਲਦੇ ਹੀ ਸਫ਼ਾਈ ਕਰਮਚਾਰੀ ਅਤੇ ਫਾਇਰ ਬਿ੍ਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ | ਕਰਮਚਾਰੀਆਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ | ਇਸ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਵਿਰੋਧ ਵਜੋਂ ਹੋਰ ਇਲਾਕਿਆਂ ਤੋਂ ਕੂੜਾ ਲਿਆ ਕੇ ਉੱਥੇ ਕਈ ਰੇੜੀਆਂ ਗੰਦਗੀ ਦੇ ਢੇਰ ਵੀ ਲਗਾ ਦਿੱਤੇ | ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਜੈ ਭੱਟੀ ਨੇ ਕਿਹਾ ਕਿ ਕੂੜੇ ਨੂੰ ਅੱਗ ਲਗਾਉਣ ਕਾਰਨ ਹਾਲਾਤ ਲਗਾਤਾਰ ਵਿਗੜ ਰਹੇ ਹਨ ਤੇ ਇਸ ਨਾਲ ਵਾਤਾਵਰਣ ਨੂੰ ਵੀ ਭਾਰੀ ਨੁਕਸਾਨ ਪਹੁੰਚ ਰਿਹਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਕੁੱਝ ਲੋਕ ਤੇ ਦੁਕਾਨਦਾਰ ਜਾਣਬੁੱਝ ਕੇ ਸਫ਼ਾਈ ਵਿਵਸਥਾ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਅਜੈ ਭੱਟੀ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਭਵਿੱਖ ਵਿਚ ਕਿਸੇ ਵੀ ਵਿਅਕਤੀ ਜਾਂ ਦੁਕਾਨਦਾਰ ਵਲੋਂ ਕੂੜੇ ਨੂੰ ਅੱਗ ਲਗਾਈ ਗਈ ਤਾਂ ਸਫ਼ਾਈ ਸੇਵਕ ਸੰਬੰਧਤ ਦੁਕਾਨਾਂ ਤੇ ਕੋਠੀਆਂ ਅੱਗੇ ਕੂੜਾ ਸੁੱਟ ਕੇ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਦਿਨ-ਰਾਤ ਮਿਹਨਤ ਕਰਦੇ ਹਨ ਪਰ ਕੁਝ ਲੋਕਾਂ ਦੀਆਂ ਹਰਕਤਾਂ ਕਾਰਨ ਹਾਲਾਤ ਹੋਰ ਖਰਾਬ ਹੋ ਰਹੇ ਹਨ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੂੜੇ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ ਤੇ ਸਫ਼ਾਈ ਕਰਮਚਾਰੀਆਂ ਦਾ ਸਹਿਯੋਗ ਕੀਤਾ
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਮਜ਼ਦੂਰ ਯੂਨੀਅਨ ਵਲੋਂ ਬੀ.ਡੀ.ਪੀ.ਓ. ਨੂਰਪੁਰ ਬੇਦੀ ਨੂੰ ਮੰਗ ਪੱਤਰ ਅਗਲੀ ਖ਼ਬਰ ਰਾਸ਼ਟਰੀ ਬਾਲ ਪੁਰਸਕਾਰ ਲਈ ਬੱਚੇ 31 ਜੁਲਾਈ 2026 ਤੱਕ ਕਰ ਸਕਦੇ ਹਨ ਅਪਲਾਈ-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ
Ad Position 24