06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਭਾਜਪਾ ਉਮੀਦਵਾਰਾਂ ਵਲੋਂ ਵਾਰਡ ਨੰਬਰ 8 ਤੇ 9 ਤੋਂ ਨਾਮਜ਼ਦਗੀਆਂ ਦਾਖ਼ਲ <br/>

Ad Position 21
No active advertisement
ਅਜੀਤ ਡੈਸਕ 16-05-2026
ਸ੍ਰੀ ਅਨੰਦਪੁਰ ਸਾਹਿਬ, 15 ਮਈ (ਜੇ. ਐਸ. ਨਿੱਕੂਵਾਲ)- ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਚੋਣਾਂ ਨੂੰ ਲੈ ਕੇ ਭਾਜਪਾ ਦੇ 2 ਉਮੀਦਵਾਰਾਂ ਵਲੋਂ ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧੰਨੇੜਾ ਤੇ ਭਾਜਪਾ ਦੇ ਚੋਣ ਨਿਰੀਖਕ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਹੇਠ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ | ਵਾਰਡ ਨੰਬਰ 8 ਤੋਂ ਭਾਜਪਾ ਉਮੀਦਵਾਰ ਐਡਵੋਕੇਟ ਸਿਮਰਨ ਤੇ ਵਾਰਡ ਨੰਬਰ 9 ਤੋਂ ਭਾਜਪਾ ਉਮੀਦਵਾਰ ਸੁਨੀਤਾ ਰਾਣੀ ਵਲੋਂ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕਮ ਐੱਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਕੋਲ ਦਾਖਲ ਕਰਵਾਏ ਗਏ |
ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਵਰਕਰਾਂ ਵਲੋਂ ਉਮੀਦਵਾਰਾਂ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪ੍ਰਧਾਨ ਧਨੇੜਾ ਨੇ ਕਿਹਾ ਕਿ ਪਾਰਟੀ ਵਲੋਂ ਇਮਾਨਦਾਰ ਅਤੇ ਲੋਕਾਂ ਨਾਲ ਜੁੜੇ ਹੋਏ ਉਮੀਦਵਾਰਾਂ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ ਅਤੇ ਨਗਰ ਕੌਂਸਲ ਚੋਣਾਂ ਵਿਚ ਭਾਜਪਾ ਮਜ਼ਬੂਤੀ ਨਾਲ ਆਪਣੀ ਜਿੱਤ ਦਰਜ ਕਰਵਾਏਗੀ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 7 ਅਤੇ 16 ਤੋਂ ਭਾਜਪਾ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ <br/> ਅਗਲੀ ਖ਼ਬਰ 12 ਕਿੱਲੋ ਚੂਰਾ ਪੋਸਤ ਬਰਾਮਦ <br/>
Ad Position 24
No active advertisement