06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰੂ ਨਾਨਕ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ 100 ਫ਼ੀਸਦੀ <br/>

Ad Position 21
No active advertisement
ਅਜੀਤ ਡੈਸਕ 16-05-2026
ਘਨੌਲੀ, 15 ਮਈ (ਜਸਵੀਰ ਸਿੰਘ ਸੈਣੀ)-ਪੰਜਾਬ ਸਕੂਲ ਸਿੱਖਿਆ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੋਦੀ ਮਾਜਰਾ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਕੋਆਰਡੀਨੇਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਜਿਸ ਵਿਚ ਜਸਪ੍ਰੀਤ ਕੌਰ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅਮਨਜੋਤ ਕੌਰ ਨੇ 88 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਜੈਸਮੀਨ ਕੌਰ ਨੇ 85 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਤਰ੍ਹਾਂ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕਰਕੇ ਬਾਰ੍ਹਵੀਂ ਦੀ ਪ੍ਰੀਖਿਆ ਪਾਸ ਕੀਤੀ | ਇਸ ਮੌਕੇ ਸਕੂਲ ਚੇਅਰਮੈਨ ਗੁਰਬਚਨ ਸਿੰਘ ਤੇ ਪਿ੍ੰਸੀਪਲ ਹਰਦੀਪ ਸਿੰਘ ਵਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਭੂਰੀਵਾਲੇ ਪਬਲਿਕ ਸਕੂਲ ਟਿੱਬਾ ਨੰਗਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਬਾਬਾ ਬਾਲਕ ਨਾਥ ਮੰਦਰ ਜਤੋਲੀ ਵਿਖੇ 15ਵਾਂ ਸਾਲਾਨਾ ਭੰਡਾਰਾ ਤੇ ਜਾਗਰਣ ਭਲਕੇ
Ad Position 24
No active advertisement