ਨੂਰਪੁਰ ਬੇਦੀ, 15 ਮਈ (ਵਿੰਦਰਪਾਲ ਝਾਂਡੀਆਂ)- ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸੀ.ਬੀ.ਐਸ.ਈ. ਸਕੂਲ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਪਬਲਿਕ ਸਕੂਲ ਟਿੱਬਾ ਨੰਗਲ ਵਿਖੇ 12ਵੀਂ ਕਲਾਸ ਦਾ ਨਤੀਜਾ ਇਸ ਸਾਲ ਬਹੁਤ ਹੀ ਸ਼ਾਨਦਾਰ ਰਿਹਾ ਹੈ ਜਿਸ ਵਿਚ ਜੈਸਿਕਾ ਨੇ 91 ਫ਼ੀਸਦੀ ਅੰਕ ਲੈ ਕੇ ਸਕੂਲ, ਆਪਣੇ ਮਾਪਿਆਂ ਤੇ ਪੂਰੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਮੈਡਮ ਮਨਜੀਤ ਕੌਰ ਤੇ ਸਟਾਫ਼ ਮੈਂਬਰਾਂ ਦੁਆਰਾ ਉਸ ਦੇ ਮਾਪਿਆਂ ਤੇ ਬੱਚੇ ਦਾ ਮੂੰਹ ਮਿੱਠਾ ਕਰਵਾ ਕੇ ਵਿਦਿਆਰਥੀ ਨੂੰ ਇਸ ਸ਼ਾਨਦਾਰ ਸਫਲਤਾ ਲਈ ਮੁਬਾਰਕਬਾਦ ਦਿੱਤੀ ਗਈ | ਪਿ੍ੰਸੀਪਲ ਮੈਡਮ ਮਨਜੀਤ ਕੌਰ ਨੇ ਵਿਦਿਆਰਥੀ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |