06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਭਾਜਪਾ ਅਤੇ ਵਰਲਡ ਕੈਂਸਰ ਕੇਅਰ ਵਲੋਂ ਛੋਟਾ ਫੂਲ ਵਿਖੇ ਮੈਡੀਕਲ ਜਾਂਚ ਕੈਂਪ

Ad Position 21
No active advertisement
ਅਜੀਤ ਡੈਸਕ 16-05-2026
ਰੂਪਨਗਰ, 15 ਮਈ (ਯਸ਼ਵੰਤ ਬੱਸੀ)- ਭਾਰਤੀ ਜਨਤਾ ਪਾਰਟੀ ਅਤੇ ਵਰਲਡ ਕੈਂਸਰ ਕੇਅਰ ਦੇ ਸਾਂਝੇ ਉਪਰਾਲੇ ਤਹਿਤ ਅੱਖਾਂ ਅਤੇ ਮੈਡੀਕਲ ਜਾਂਚ ਕੈਂਪ ਪਿੰਡ ਛੋਟਾ ਫੂਲ ਵਿਖੇ ਲਗਾਇਆ ਗਿਆ | ਕੈਂਪ ਦੌਰਾਨ ਮਾਹਿਰ ਡਾਕਟਰਾਂ ਅਤੇ ਮੈਡੀਕਲ ਟੀਮ ਵਲੋਂ 450 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਵੀ ਦਿੱਤੀਆਂ ਗਈਆਂ | ਇਹ ਕੈਂਪ ਜ਼ਿਲ੍ਹਾ ਭਾਜਪਾ ਪ੍ਰਧਾਨ ਅਤੇ ਵਰਲਡ ਕੈਂਸਰ ਕੇਅਰ (ਇੰਡੀਆ) ਦੇ ਡਾਇਰੈਕਟਰ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਲਗਾਇਆ ਗਿਆ | ਕੈਂਪ ਵਿਚ ਬਜ਼ੁਰਗਾਂ, ਮਹਿਲਾਵਾਂ ਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਡਾ: ਧਰਮਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੁੱਜੇ ਡਾਕਟਰਾਂ ਵਲੋਂ ਲੋਕਾਂ ਨੂੰ ਅੱਖਾਂ ਦੀ ਸੰਭਾਲ, ਬਲੱਡ ਪ੍ਰੈਸ਼ਰ, ਸ਼ੂਗਰ ਤੇ ਹੋਰ ਬਿਮਾਰੀਆਂ ਸਬੰਧੀ ਵੀ ਜਾਗਰੂਕ ਕੀਤਾ ਗਿਆ | ਇਸ ਮੌਕੇ ਹਰਦੀਪ ਕੌਰ ਲਾਲਪੁਰਾ ਵੀ ਵਿਸ਼ੇਸ਼ ਤੌਰ 'ਤੇ ਕੈਂਪ ਵਿਚ ਪਹੁੰਚੇ ਤੇ ਉਨ੍ਹਾਂ ਨੇ ਮਰੀਜ਼ਾਂ ਦੀਆਂ ਸਮੱਸਿਆਵਾਂ ਸੁਣੀਆਂ | ਕੈਂਪ ਦੌਰਾਨ ਪਿੰਡ ਵਾਸੀਆਂ ਨੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਸੋਵਾਲ ਵਿਖੇ ਲਗਵਾਇਆ ਵਾਟਰ ਕੂੁਲਰ <br/> ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਦਾ ਬੋਰਡ ਦਾ ਨਤੀਜਾ 100 ਫ਼ੀਸਦੀ ਰਿਹਾ <br/>
Ad Position 24
No active advertisement