05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵਲੋਂ 23 ਮਈ ਦੇ ਸੰਘਰਸ਼ ਲਈ ਤਿਆਰੀਆਂ ਜਾਰੀ <br/>

Ad Position 21
No active advertisement
ਅਜੀਤ ਡੈਸਕ 16-05-2026
ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੀ ਰੋਪੜ ਅਤੇ ਚਮਕੌਰ ਸਾਹਿਬ ਇਕਾਈਆਂ ਦੀ ਸਾਂਝੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਪਿਲ ਮਹਿੰਦਲੀ ਦੀ ਅਗਵਾਈ ਹੇਠ ਡਵੀਜ਼ਨ ਦਫ਼ਤਰ ਰੋਪੜ ਵਿਖੇ ਹੋਈ | ਮੀਟਿੰਗ ਦੌਰਾਨ ਆਗੂਆਂ ਕਪਿਲ ਮਹਿੰਦਲੀ, ਸੋਨੂੰ ਰੋਪੜ, ਜਗਜੀਤ ਸਿੰਘ ਬਹਿਰਾਮਪੁਰ, ਵਰਿੰਦਰ ਸਿੰਘ, ਸੁਰੇਸ਼ ਕੁਮਾਰ ਅਤੇ ਰਵੀ ਮਸੀਹ ਨੇ ਪੰਜਾਬ ਸਰਕਾਰ ਤੋਂ ਆਊਟਸੋਰਸ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਜਲਦ ਪੱਕਾ ਕਰਨ ਦੀ ਮੰਗ ਕੀਤੀ | ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਤੇ ਵਿੱਤ ਮੰਤਰੀ ਵਲੋਂ ਮੁਲਾਜ਼ਮਾਂ ਨਾਲ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ 19 ਮਈ ਦੀ ਮੀਟਿੰਗ ਵਿਚ ਕੋਈ ਠੋਸ ਫੈਸਲਾ ਨਾ ਹੋਇਆ ਤਾਂ 23 ਮਈ ਤੋਂ ਦਿੜ੍ਹਬਾ ਵਿਖੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਮੰਗਾਂ ਮੰਨਣ ਤੱਕ ਜਾਰੀ ਰਹੇਗਾ | ਮੀਟਿੰਗ ਵਿਚ ਇਹ ਵੀ ਫੈਸਲਾ ਕੀਤਾ ਗਿਆ ਕਿ ਮੁੱਖ ਮੰਤਰੀ ਦੇ ਰੋਪੜ ਦੌਰੇ ਦੌਰਾਨ ਪਰਿਵਾਰਾਂ ਸਮੇਤ ਕਾਲੀਆਂ ਝੰਡੀਆਂ ਨਾਲ ਸ਼ਾਂਤਮਈ ਵਿਰੋਧ ਕੀਤਾ ਜਾਵੇਗਾ | ਜ਼ਿਲ੍ਹਾ ਪ੍ਰਧਾਨ ਕਪਿਲ ਮਹਿੰਦਲੀ ਨੇ ਦੱਸਿਆ ਕਿ ਰੋਪੜ, ਮੋਰਿੰਡਾ ਤੇ ਸ੍ਰੀ ਚਮਕੌਰ ਸਾਹਿਬ ਦੀਆਂ ਇਕਾਈਆਂ ਵਲੋਂ 23 ਮਈ ਦੇ ਪ੍ਰੋਗਰਾਮ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਰੋਡਵੇਜ਼ ਡੀਪੂ ਰੂਪਨਗਰ ਦੇ ਗੇਟ 'ਤੇ ਕੱਚੇ ਕਾਮਿਆਂ ਵਲੋਂ ਰੋਸ ਰੈਲੀ <br/>
Ad Position 24
No active advertisement