05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਰਿਆਤ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਬਾਰ੍ਹਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 16-05-2026
ਰੂਪਨਗਰ, 15 ਮਈ (ਗੁਰਪ੍ਰੀਤ ਸਿੰਘ ਹੁੰਦਲ)-ਰਿਆਤ ਇੰਟਰਨੈਸ਼ਨਲ ਸਕੂਲ, ਰੇਲ ਮਾਜਰਾ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਗੁਰਨੂਰ ਸਿੰਘ ਨੇ 96.8 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਅਰਸ਼ਨੂਰ ਸਿੰਘ ਨੇ 96.2 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਹਰਸ਼ਭਰੀਤ ਕੌਰ ਨੇ 95 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਨਵੀਨ ਜੋਸ਼ੀ ਨੇ ਦੱਸਿਆ ਕਿ ਇਸ ਸਾਲ 108 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਨ੍ਹਾਂ ਵਿੱਚੋਂ 11 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਤੇ 13 ਵਿਦਿਆਰਥੀਆਂ ਨੇ 85 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸ ਮੌਕੇ ਚਾਂਸਲਰ ਐਨ.ਐਸ. ਰਿਆਤ, ਵਾਈਸ ਚਾਂਸਲਰ ਡਾ. ਏ.ਐਸ. ਚਾਵਲਾ, ਰਜਿਸਟਰਾਰ ਡਾ. ਬੀ.ਐਸ. ਸਤਿਆਲ ਤੇ ਸੀ.ਐਫ.ਓ. ਵਿਮਲ ਮਨਹੋਤਰਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਅਧਿਆਪਕਾਂ ਦੇ ਯੋਗਦਾਨ ਦੀ ਸਰਾਹਨਾ ਕੀਤੀ | ਪਿ੍ੰਸੀਪਲ ਨਵੀਨ ਜੋਸ਼ੀ ਨੇ ਵਿਦਿਆਰਥੀਆਂ, ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਨੀਰੂ ਸ਼ਰਮਾ, ਪ੍ਰਭਜੋਤ ਕੌਰ, ਪੂਨਮ ਸ਼ਰਮਾ, ਸਤਵਿੰਦਰ ਕੌਰ, ਰਮਨੀਤ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸੀ.ਬੀ.ਐੱਸ.ਈ. ਬਾਰ੍ਹਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਇਲਾਕੇ 'ਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਲੋਕ ਪੁਲਿਸ ਨੂੰ ਬਗੈਰ ਕਿਸੇ ਡਰ ਦੇ ਸਹਿਯੋਗ ਕਰਨ: ਥਾਣਾ ਮੁਖੀ ਜਤਿਨ...
Ad Position 24
No active advertisement