05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸੀ.ਬੀ.ਐੱਸ.ਈ. ਬਾਰ੍ਹਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 16-05-2026
ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)- ਸ਼ਿਵਾਲਿਕ ਪਬਲਿਕ ਸਕੂਲ ਦੇ ਜਮਾਤ 12ਵੀਂ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਬੋਰਡ ਪ੍ਰੀਖਿਆ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੀਆਂ ਵੱਖ-ਵੱਖ ਸਟਰੀਮਾਂ ਵਿਚ ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰਕੇ ਵਿਸ਼ੇਸ਼ ਸਥਾਨ ਹਾਸਲ ਕੀਤੇ ਹਨ | ਕਾਮਰਸ ਸਟਰੀਮ ਵਿਚ ਹਿਮਾਂਸ਼ੁ ਰਤਨ ਨੇ 97.6 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਲਵਨੀਤ ਕੌਰ ਨੇ 95.6 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਰਿਪੁਲ ਗੋਇਲ ਨੇ 94 ਫ਼ੀਸਦੀ ਅੰਕਾਂ ਨਾਲ ਤੀਜਾ, ਨਾਨ-ਮੈਡੀਕਲ ਸਟਰੀਮ ਵਿਚ ਗਗਨਪ੍ਰੀਤ ਸਿੰਘ ਨੇ 92.4 ਫ਼ੀਸਦੀ ਅੰਕਾਂ ਨਾਲ ਪਹਿਲਾ, ਅਰਪਿਤ ਚੌਧਰੀ ਨੇ 91.6 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਮੰਨਤ ਸ਼ਾਰਦਾ ਨੇ 91.4 ਫ਼ੀਸਦੀ ਅੰਕਾਂ ਨਾਲ ਤੀਜਾ, ਮੈਡੀਕਲ ਸਟਰੀਮ 'ਚ ਵੈਸ਼ਾਲੀ ਚੌਧਰੀ ਨੇ 87.2 ਫੀਸਦੀ ਅੰਕਾਂ ਨਾਲ ਪਹਿਲਾ, ਪ੍ਰਭਜੋਤ ਕੌਰ ਨੇ 87 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਆਸਥਾ ਨੇ 83.6 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਸੰਗੀਤ ਸਿੱਖਿਆ ਵਿਸ਼ੇ ਵਿਚ ਚਾਰ ਤੇ ਅਕਾਊਾਟਸ ਵਿਸ਼ੇ 'ਚ ਇਕ ਵਿਦਿਆਰਥੀ ਨੇ 100 ਵਿੱਚੋਂ 100 ਅੰਕ ਪ੍ਰਾਪਤ ਕਰਕੇ ਸਕੂਲ ਦੀਆਂ
ਉਪਲਬਧੀਆਂ ਵਿਚ ਨਾਮ ਜੋੜਿਆ | ਇਸ ਤੋਂ ਇਲਾਵਾ ਗਿਆਰਾਂ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਤੇ ਤੀਹ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਪਿ੍ੰਸੀਪਲ ਬਲਜੀਤ ਸਿੰਘ ਅਤਰੀ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਇਸ ਸਫਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਤੇ ਅਧਿਆਪਕਾਂ ਦੇ ਮਾਰਗਦਰਸ਼ਨ ਦਾ ਨਤੀਜਾ ਹੈ | ਉਨ੍ਹਾਂ ਸਾਰੇ ਵਿਦਿਆਰਥੀਆਂ ਦੇ ਉਜਲੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਚੱਢਾ ਦੀ ਪਤਨੀ ਨਿਸ਼ਾ ਚੱਢਾ ਨੇ ਚਨੌਲੀ ਬਸੀ ਸਕੂਲ ਦੇ ਮੈਰਿਟ 'ਚ ਆਏ ਵਿਦਿਆਰਥੀ ਕੀਤੇ ਸਨਮਾਨਿਤ <br/> ਅਗਲੀ ਖ਼ਬਰ ਰਿਆਤ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਬਾਰ੍ਹਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/>
Ad Position 24
No active advertisement