05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਰਕਾਰੀ ਕਾਲਜ ਰੂਪਨਗਰ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 16-05-2026
ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)- ਸਰਕਾਰੀ ਕਾਲਜ ਰੂਪਨਗਰ ਵਿਚ ਸੈਸ਼ਨ 2025-26 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਗਮ ਵਿਚ ਡਾ. ਬੀ.ਐੱਸ. ਸਤਿਆਲ, ਰਜਿਸਟਰਾਰ, ਲੈਮਰਿਨ ਟੈੱਕ ਸਕਿਲਜ਼ ਯੂਨੀਵਰਸਿਟੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਅਤੇ ਸਰਕਾਰੀ ਸ਼ਿਵਾਲਿਕ ਕਾਲਜ ਨਯਾਂ ਨੰਗਲ ਦੇ ਸਾਬਕਾ ਪਿ੍ੰਸੀਪਲ ਪ੍ਰੋ. ਸਵਿਤਾ ਸ਼ਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਰੋਹ ਦੀ ਸ਼ੁਰੂਆਤ ਐੱਨ.ਸੀ.ਸੀ. ਕੈਡਿਟਸ ਵਲੋਂ ਮਹਿਮਾਨਾਂ ਨੂੰ ਗਾਰਡ ਆਫ ਆਨਰ ਦੇ ਕੇ ਕੀਤੀ ਗਈ | ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਤੇ ਵਿਦਿਆਰਥੀਆਂ ਦੀਆਂ ਅਕਾਦਮਿਕ, ਖੇਡਾਂ ਤੇ ਸਭਿਆਚਾਰਕ ਖੇਤਰਾਂ ਵਿਚ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ | ਮੁੱਖ ਮਹਿਮਾਨ ਡਾ. ਬੀ.ਐੱਸ. ਸਤਿਆਲ ਨੇ ਵਿਦਿਆਰਥੀਆਂ ਨੂੰ ਇੱਛਾ ਸ਼ਕਤੀ ਅਤੇ ਸਿੱਖਣ ਦੀ ਜਗਿਆਸਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਵਿਸ਼ੇਸ਼ ਮਹਿਮਾਨ ਪ੍ਰੋ. ਸਵਿਤਾ ਸ਼ਰਮਾ ਨੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਨੇ ਦੱਸਿਆ ਕਿ ਸਮਾਰੋਹ ਦੌਰਾਨ ਅਕਾਦਮਿਕ, ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਐੱਨ.ਸੀ.ਸੀ., ਐੱਨ.ਐੱਸ.ਐੱਸ., ਰੈੱਡ ਰਿਬਨ ਕਲੱਬ ਤੇ ਹੋਰ ਖੇਤਰਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 38 ਵਿਦਿਆਰਥੀਆਂ ਨੂੰ ਰੋਲ ਆਫ ਆਨਰ ਨਾਲ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਕਈ ਵਿਦਿਆਰਥੀਆਂ ਨੂੰ ਕਾਲਜ ਕਲਰ ਤੇ ਮੈਰਿਟ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ | ਬਿਹਤਰ ਸੇਵਾਵਾਂ ਲਈ ਟੀਚਿੰਗ, ਨਾਨ-ਟੀਚਿੰਗ ਸਟਾਫ਼ ਤੇ ਵੱਖ-ਵੱਖ ਸੰਸਥਾਵਾਂ ਦੇ ਮੈਂਬਰਾਂ ਦਾ ਵੀ ਸਨਮਾਨ ਕੀਤਾ ਗਿਆ | ਇਸ ਮੌਕੇ ਡਾ. ਸੰਤ ਸੁਰਿੰਦਰਪਾਲ ਸਿੰਘ, ਡਾ. ਹਰਜਸ ਕੌਰ, ਐਡਵੋਕੇਟ ਚੇਤਨ ਅਗਰਵਾਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਚਿਤਰੰਜਨ ਬਾਂਸਲ, ਨੀਨੂ ਸਤਿਆਲ, ਕਿਰਨਪ੍ਰੀਤ ਕੌਰ ਗਿੱਲ, ਡਾ. ਜਗਜੀਵਨ ਸਿੰਘ, ਬਲਬੀਰ ਸਿੰਘ ਸੈਣੀ, ਅਮਰਜੀਤ ਸਿੰਘ ਸੈਣੀ ਸਮੇਤ ਵੱਡੀ ਗਿਣਤੀ 'ਚ ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ | ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਲਵਲੀਨ ਵਰਮਾ ਅਤੇ ਪ੍ਰੋ. ਹਰਦੀਪ ਕੌਰ ਨੇ ਕੀਤਾ |

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਦੇ ਆਈਲੈਟਸ ਸੈਂਟਰ 'ਤੇ ਫਾਇਰਿੰਗ ਦਾ ਮਾਮਲਾ ਗੈਂਗਸਟਰ ਮਨਜੀਤ ਗੁਰੀ ਤਿਹਾੜ ਜੇਲ੍ਹ ਦਿੱਲੀ ਤੋਂ ਟਰਾਂਜ਼ਿਟ ਰਿ... ਅਗਲੀ ਖ਼ਬਰ ਨਸ਼ੇ ਦੇ ਸੌਦਾਗਰਾਂ ਅਤੇ ਗੈਰ ਕਾਨੂੰਨੀ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਸਖ਼ਤੀ ਨਾਲ ਨਜਿੱਠੇਗੀ :ਡੀ.ਐਸ.ਪੀ. ਲਹਿਲ...
Ad Position 24
No active advertisement